ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ ਸੀਐਨਜੀ ਵੀ ਮਹਿੰਗੀ, ਪੰਜਾਬ ਵਿੱਚ 2 ਰੁਪਏ ਪ੍ਰਤੀ ਕਿਲੋ ਵਾਧਾ
ਚੰਡੀਗੜ੍ਹ, 17 ਮਈ (ਹਿੰ.ਸ.)| ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਤੋਂ ਬਾਅਦ ਹੁਣ ਸੀਐਨਜੀ (ਕੰਪ੍ਰੈੱਸਡ ਨੇਚੁਰਲ ਗੈਸ) ਵਰਤਣ ਵਾਲਿਆਂ ਨੂੰ ਵੀ ਮਹਿੰਗਾਈ ਦਾ ਝਟਕਾ ਲੱਗਿਆ ਹੈ। ਦੇਸ਼ ਦੇ ਕਈ ਸ਼ਹਿਰਾਂ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਨਾਲ ਆਮ ਲੋਕਾਂ ਦੀ ਜੇਬ ‘ਤੇ ਹੋਰ ਬ
ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ ਸੀਐਨਜੀ ਵੀ ਮਹਿੰਗੀ, ਪੰਜਾਬ ਵਿੱਚ 2 ਰੁਪਏ ਪ੍ਰਤੀ ਕਿਲੋ ਵਾਧਾ


ਚੰਡੀਗੜ੍ਹ, 17 ਮਈ (ਹਿੰ.ਸ.)| ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਤੋਂ ਬਾਅਦ ਹੁਣ ਸੀਐਨਜੀ (ਕੰਪ੍ਰੈੱਸਡ ਨੇਚੁਰਲ ਗੈਸ) ਵਰਤਣ ਵਾਲਿਆਂ ਨੂੰ ਵੀ ਮਹਿੰਗਾਈ ਦਾ ਝਟਕਾ ਲੱਗਿਆ ਹੈ। ਦੇਸ਼ ਦੇ ਕਈ ਸ਼ਹਿਰਾਂ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਨਾਲ ਆਮ ਲੋਕਾਂ ਦੀ ਜੇਬ ‘ਤੇ ਹੋਰ ਬੋਝ ਪੈਣਾ ਸ਼ੁਰੂ ਹੋ ਗਿਆ ਹੈ। ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਸ਼ਨੀਵਾਰ ਰਾਤ ਤੋਂ ਸੀਐਨਜੀ ਦੇ ਰੇਟ ਵਿੱਚ 3 ਰੁਪਏ ਪ੍ਰਤੀ ਕਿਲੋ ਤੱਕ ਵਾਧਾ ਕੀਤਾ ਗਿਆ ਹੈ।

ਨਵੀਆਂ ਕੀਮਤਾਂ ਅਨੁਸਾਰ ਭੋਪਾਲ ਵਿੱਚ ਹੁਣ 1 ਕਿਲੋ ਸੀਐਨਜੀ ਦੀ ਕੀਮਤ 93.75 ਰੁਪਏ ਹੋ ਗਈ ਹੈ। ਇਹ ਨਵੀਆਂ ਦਰਾਂ ਅੱਜ ਤੋਂ ਲਾਗੂ ਕਰ ਦਿੱਤੀਆਂ ਗਈਆਂ ਹਨ। ਭੋਪਾਲ, ਸੀਹੋਰ, ਰਾਜਗੜ੍ਹ ਅਤੇ ਵਿਦਿਸ਼ਾ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਥਿੰਕ ਗੈਸ ਕੰਪਨੀ ਸੀਐਨਜੀ ਦੀ ਸਪਲਾਈ ਕਰਦੀ ਹੈ, ਜਦਕਿ ਇੰਦੌਰ, ਉੱਜੈਨ ਅਤੇ ਗਵਾਲਿਯਰ ਸੰਭਾਗ ਵਿੱਚ ਅਵੰਤਿਕਾ ਕੰਪਨੀ ਵੱਲੋਂ ਸਪਲਾਈ ਕੀਤੀ ਜਾਂਦੀ ਹੈ। ਗੇਲ ਕੰਪਨੀ ਵੀ ਕਈ ਜ਼ਿਲ੍ਹਿਆਂ ਵਿੱਚ ਸੀਐਨਜੀ ਉਪਲਬਧ ਕਰਵਾ ਰਹੀ ਹੈ। ਖਾਸ ਗੱਲ ਇਹ ਹੈ ਕਿ ਭੋਪਾਲ ਅਤੇ ਨੇੜਲੇ ਇਲਾਕਿਆਂ ਵਿੱਚ ਪਿਛਲੇ ਦੋ ਮਹੀਨਿਆਂ ਦੌਰਾਨ ਇਹ ਦੂਜੀ ਵਾਰ ਹੈ ਜਦੋਂ ਸੀਐਨਜੀ ਦੀਆਂ ਕੀਮਤਾਂ ਵਧਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਲਗਭਗ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਸੀ। ਇਸ ਤਰ੍ਹਾਂ ਦੋ ਮਹੀਨਿਆਂ ਵਿੱਚ ਸੀਐਨਜੀ ਕਰੀਬ 5 ਰੁਪਏ ਪ੍ਰਤੀ ਕਿਲੋ ਮਹਿੰਗੀ ਹੋ ਚੁੱਕੀ ਹੈ।

ਉਧਰ ਪੰਜਾਬ ਵਿੱਚ ਵੀ ਆਮ ਲੋਕਾਂ ‘ਤੇ ਮਹਿੰਗਾਈ ਦੀ ਮਾਰ ਹੋਰ ਵੱਧ ਗਈ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਸੀਐਨਜੀ ਸਪਲਾਈ ਕਰਨ ਵਾਲੀ ਮੁੱਖ ਕੰਪਨੀ ‘ਥਿੰਕ ਗੈਸ’ ਨੇ ਵੀ ਕੀਮਤਾਂ ਵਿੱਚ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਕਰ ਦਿੱਤਾ ਹੈ। ਵਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਲਾਗੂ ਹੋ ਚੁੱਕੀਆਂ ਹਨ। ਉਦਯੋਗਿਕ ਸ਼ਹਿਰ ਲੁਧਿਆਣਾ ਵਿੱਚ ਹੁਣ ਥਿੰਕ ਸੀਐਨਜੀ ਦਾ ਰੇਟ 88.75 ਰੁਪਏ ਪ੍ਰਤੀ ਕਿਲੋ ਹੋ ਗਿਆ ਹੈ। ਪਹਿਲਾਂ ਇਹ ਦਰ 86.75 ਰੁਪਏ ਪ੍ਰਤੀ ਕਿਲੋ ਸੀ। ਹੁਣ ਸ਼ਹਿਰ ਦੇ ਸਾਰੇ ਮੁੱਖ ਸੀਐਨਜੀ ਸਟੇਸ਼ਨਾਂ ‘ਤੇ ਵਾਹਨ ਚਾਲਕਾਂ ਨੂੰ ਵਧੇ ਹੋਏ ਰੇਟਾਂ ‘ਤੇ ਹੀ ਗੈਸ ਭਰਵਾਉਣੀ ਪੈ ਰਹੀ ਹੈ। ਸੀਐਨਜੀ ਦੀਆਂ ਵਧਦੀਆਂ ਕੀਮਤਾਂ ਕਾਰਨ ਆਟੋ ਚਾਲਕਾਂ, ਕੈਬ ਡਰਾਈਵਰਾਂ ਅਤੇ ਰੋਜ਼ਾਨਾ ਵਾਹਨ ਵਰਤਣ ਵਾਲੇ ਲੋਕਾਂ ਦੀ ਚਿੰਤਾ ਵੱਧ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਲਗਾਤਾਰ ਵਧ ਰਹੀਆਂ ਈਂਧਨ ਦੀਆਂ ਕੀਮਤਾਂ ਕਾਰਨ ਘਰੇਲੂ ਬਜਟ ‘ਤੇ ਸਿੱਧਾ ਅਸਰ ਪੈ ਰਿਹਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande