ਮਰਦਮਸ਼ੁਮਾਰੀ-2027 : ਪਹਿਲੇ ਪੜਾਅ ਤਹਿਤ ਗਿਣਤੀਕਾਰਾਂ ਵਲੋਂ ਘਰਾਂ ਦਾ ਸੂਚੀਕਰਨ ਸ਼ੁਰੂ
ਬਠਿੰਡਾ, 17 ਮਈ (ਹਿੰ.ਸ.)। ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ ਤਹਿਤ 15 ਮਈ ਤੋਂ 13 ਜੂਨ 2026 ਤੱਕ ਘਰ-ਘਰ ਜਾ ਕੇ ਘਰਾਂ ਦਾ ਸੂਚੀਕਰਨ ਕੀਤਾ ਜਾਣਾ ਹੈ। ਇਸ ਤਹਿਤ ਜ਼ਿਲ੍ਹਾ ਬਠਿੰਡਾ ਵਿੱਚ ਤਾਇਨਾਤ ਵੱਖ-ਵੱਖ ਗਿਣਤੀਕਾਰਾਂ ਵੱਲੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕ
ਮਰਦਮਸ਼ੁਮਾਰੀ ਤਹਿਤ ਘਰਾਂ ਦਾ ਸੂਚੀਕਰਨ ਕਰਦੇ ਗਿਣਤੀਕਾਰ


ਬਠਿੰਡਾ, 17 ਮਈ (ਹਿੰ.ਸ.)। ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ ਤਹਿਤ 15 ਮਈ ਤੋਂ 13 ਜੂਨ 2026 ਤੱਕ ਘਰ-ਘਰ ਜਾ ਕੇ ਘਰਾਂ ਦਾ ਸੂਚੀਕਰਨ ਕੀਤਾ ਜਾਣਾ ਹੈ। ਇਸ ਤਹਿਤ ਜ਼ਿਲ੍ਹਾ ਬਠਿੰਡਾ ਵਿੱਚ ਤਾਇਨਾਤ ਵੱਖ-ਵੱਖ ਗਿਣਤੀਕਾਰਾਂ ਵੱਲੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਮੁੱਖ-ਜਨਗਣਨਾ ਅਫ਼ਸਰ ਰਾਜੇਸ਼ ਧੀਮਾਨ ਆਈ.ਏ.ਐੱਸ. ਨੇ ਕਿਹਾ ਕਿ ਜ਼ਿਲ੍ਹੇ ਵਿਚ ਸ਼ਨੀਵਾਰ ਵਾਲੇ ਦਿਨ ਤੋਂ ਗਿਣਤੀਕਾਰਾਂ ਵੱਲੋਂ ਆਪਣੇ-ਆਪਣੇ ਨਿਰਧਾਰਤ ਖੇਤਰਾਂ ਵਿੱਚ ਘਰਾਂ ਦਾ ਸੂਚੀਕਰਨ ਕੀਤਾ ਗਿ ।

ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਰਾਂ 'ਤੇ ਆਏ ਗਿਣਤੀਕਾਰਾਂ ਨੂੰ ਸਹੀ ਸੂਚਨਾ ਮੁਹੱਈਆ ਕਰਵਾਉਣ ਅਤੇ ਆਪਣਾ ਬਣਦਾ ਅਹਿਮ ਯੋਗਦਾਨ ਜਨਗਣਨਾ ਵਿੱਚ ਪਾਉਣ।

ਇਸ ਕਾਰਜ ਲਈ 1900 ਤੋਂ ਵੱਧ ਗਿਣਤੀਕਾਰ ਸਮੇਤ ਰਾਖਵਾਂ ਸਟਾਫ਼ ਤਾਇਨਾਤ ਕੀਤੇ ਗਏ ਹਨ ਅਤੇ 317 ਸੁਪਰਵਾਈਜ਼ਰ ਲਗਾਏ ਗਏ ਹਨ। ਗਿਣਤੀਕਾਰਾਂ ਨੂੰ ਮੁਕੰਮਲ ਕਿੱਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

ਮਕਾਨ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ (ਐਚਐਲਓ) ਲਈ 33 ਪ੍ਰਸ਼ਨ ਪੁੱਛੇ ਜਾਣਗੇ ਜਿਨ੍ਹਾਂ ਵਿਚ ਇਮਾਰਤ ਨੰਬਰ (ਨਗਰਪਾਲਿਕਾ ਜਾਂ ਸਥਾਨਕ ਅਥਾਰਟੀ ਜਾਂ ਜਨਗਣਨਾ ਨੰਬਰ), ਮਕਾਨ ਨੰਬਰ, ਮਕਾਨ ਦੇ ਫਰਸ਼ ਦੀ ਮੁੱਖ ਸਮੱਗਰੀ, ਪਰਿਵਾਰ ਵਿੱਚ ਆਮ ਤੌਰ 'ਤੇ ਰਹਿਣ ਵਾਲੇ ਵਿਅਕਤੀਆਂ ਦੀ ਕੁੱਲ ਗਿਣਤੀ, ਮੋਬਾਈਲ ਨੰਬਰ ਆਦਿ ਸ਼ਾਮਲ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande