
ਕਾਂਗਰਸੀ ਉਮੀਦਵਾਰ ਜਸਪ੍ਰੀਤ ਕੌਰ ਮੁਹਾਲੀ ਦੇ ਦਫਤਰ ਦਾ ਉਦਘਾਟਨ ਕੀਤਾ
ਮੋਹਾਲੀ, 17 ਮਈ (ਹਿੰ.ਸ.)| ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਵਲੋਂ ਸਥਾਨਕ ਫੇਜ਼ 1 ਵਿੱਚ ਨਗਰ ਨਿਗਮ ਚੋਣਾਂ ਲਈ ਕਾਂਗਰਸੀ ਉਮੀਦਵਾਰ ਜਸਪ੍ਰੀਤ ਕੌਰ ਮੁਹਾਲੀ ਦੇ ਦਫਤਰ ਉਦਘਾਟਨ ਕਰਕੇ ਉਹਨਾਂ ਦੀ ਚੋਣ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਲੋਕਾਂ ਦੇ ਮੁੱਦਿਆਂ ਦੇ ਹਲ ਲਈ ਹਮੇਸ਼ਾ ਅੱਗੇ ਹੋ ਕੇ ਕੰਮ ਕਰਦੀ ਹੈ। ਉਹਨਾਂ ਕਿਹਾ ਕਿ ਬੀਬੀ ਜਸਪ੍ਰੀਤ ਕੌਰ ਮੁਹਾਲੀ ਵਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਲੋਕਾਂ ਦੀ ਬਿਹਤਰੀ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਉਹਨਾਂ ਨੂੰ ਲੋਕਾਂ ਦਾ ਪੂਰਾ ਭਰੋਸਾ ਵੀ ਹਾਸਿਲ ਹੈ। ਉਹਨਾਂ ਕਿਹਾ ਕਿ ਇੱਥੇ ਹੋਇਆ ਇਕੱਠ ਦੱਸਦਾ ਹੈ ਕਿ ਬੀਬੀ ਜਸਪ੍ਰੀਤ ਕੌਰ ਕਿੰਨੇ ਹਰਮਨ ਪਿਆਰੇ ਹਨ ਅਤੇ ਉਹਨਾਂ ਦੀ ਜਿੱਤ ਤੈਅ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਾ ਕੰਵਰਜਜੋਤ ਸਿੰਘ, ਗੁਰਦੀਪ ਸਿੰਘ, ਰਾਹੁਲ, ਸੁਖਬੀਰ ਸਿੰਘ ਭੁੱਲਰ, ਪਰਵਿੰਦਰ ਸਿੰਘ, ਜਸਵਿੰਦਰ ਕੌਰ, ਅਮਰਜੀਤ ਸਿੰਘ, ਸੁਮਨ, ਪਰਮਜੀਤ ਸਿੰਘ, ਹਰਪ੍ਰੀਤ ਕੰਗ, ਬਲਤੇਜ ਸਿੰਘ, ਤਰਲੋਚਨ ਸਿੰਘ ਟੈਕਸੀ ਯੂਨੀਅਨ ਸਮੇਤ ਵੱਡੀ ਗਿਣਤੀ ਵਾਰਡ ਵਾਸੀ ਹਾਜਿਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH