ਸੰਸਦ ਮੈਂਬਰ ਮਨੀਸ਼ ਤਿਵਾੜੀ ਵੱਲੋਂ ਨਗਰ ਨਿਗਮ ਚੋਣਾਂ ਸੰਬੰਧੀ ਪਾਰਟੀ ਆਗੂਆਂ ਨਾਲ ਮੀਟਿੰਗ
ਮੋਹਾਲੀ, 17 ਮਈ (ਹਿੰ.ਸ.)| ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਨਗਰ ਨਿਗਮ ਚੋਣਾਂ ਦੇ ਸੰਬੰਧ ਵਿੱਚ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਜਿਲ੍ਹਾ ਮੁਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿਲ ਦੇ ਪਿੰਡ ਲਖਨੌਰ ਸਥਿਤ ਦਫ਼ਤਰ ਵਿਖੇ ਕਾਂਗਰਸੀ ਵਰਕਰਾਂ, ਅਹੁਦੇਦਾਰਾਂ ਅਤੇ ਸਥਾਨਕ ਆਗੂਆਂ ਨਾਲ ਮੀਟ
ਸੰਸਦ ਮੈਂਬਰ ਮਨੀਸ਼ ਤਿਵਾੜੀ ਮੀਟਿੰਗ ਉਪਰੰਤ ਤਸਵੀਰ ਸਾਂਝੀ ਕਰਵਾਉਂਦੇ ਹੋਏ।


ਮੋਹਾਲੀ, 17 ਮਈ (ਹਿੰ.ਸ.)| ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਨਗਰ ਨਿਗਮ ਚੋਣਾਂ ਦੇ ਸੰਬੰਧ ਵਿੱਚ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਜਿਲ੍ਹਾ ਮੁਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿਲ ਦੇ ਪਿੰਡ ਲਖਨੌਰ ਸਥਿਤ ਦਫ਼ਤਰ ਵਿਖੇ ਕਾਂਗਰਸੀ ਵਰਕਰਾਂ, ਅਹੁਦੇਦਾਰਾਂ ਅਤੇ ਸਥਾਨਕ ਆਗੂਆਂ ਨਾਲ ਮੀਟਿੰਗ ਕੀਤੀ ਗਈ।

ਇਸ ਮੌਕੇ ਨਗਰ ਨਿਗਮ ਦੇ ਵੱਖ-ਵੱਖ ਵਾਰਡਾਂ ਦੇ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਚੋਣਾਂ ਸਬੰਧੀ ਕੀਤੀ ਚਰਚਾ ਦੌਰਾਨ ਕਿਹਾ ਕਿ ਕਾਂਗਰਸ ਪਾਰਟੀ ਜ਼ਮੀਨੀ ਪੱਧਰ ਤੇ ਲੋਕਾਂ ਨਾਲ ਜੁੜੀ ਹੋਈ ਹੈ ਅਤੇ ਹਰ ਇਕ ਵਰਕਰ ਪਾਰਟੀ ਦੀ ਸਭ ਤੋੱ ਵੱਡੀ ਤਾਕਤ ਹੈ। ਮੀਟਿੰਗ ਦੌਰਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਪਾਰਟੀ ਦੀਆਂ ਜ਼ਮੀਨੀ ਗਤੀਵਿਧੀਆਂ, ਵਰਕਰਾਂ ਦੀ ਏਕਤਾ ਅਤੇ ਚੋਣਾਂ ਤਿਆਰੀਆਂ ਸਬੰਧੀ ਆਪਣੀ ਵਚਨਬੱਧਤਾ ਦੁਹਰਾਈ।

ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਵਾਰਡ ਨੰਬਰ 44 ਤੋਂ ਕਾਂਗਰਸ ਦੇ ਉਮੀਦਵਾਰ ਅਮਨ ਸਲੈਚ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਂਦੀ ਰਹੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਪੂਰੀ ਮਜ਼ਬੂਤੀ ਨਾਲ ਮੈਦਾਨ ਵਿੱਚ ਉਤਰੇਗੀ। ਇਸ ਮੌਕੇ ਐਡਵੋਕੇਟ ਮਨਜੀਤ ਸਿੰਘ ਝਲਬੂਟੀ, ਸੀਨੀਅਰ ਆਗੂ ਗੁਰਦੇਵ ਚੌਹਾਨ ਅਤੇ ਸ਼ੇਖਇੰਦਰ ਸਿੰਘ ਲਾਡੀ, ਸਾਬਕਾ ਸਰਪੰਚ ਅਮਰਜੀਤ ਕੌਰ, ਸਾਬਕਾ ਸਰਪੰਚ ਸਤਨਾਮ ਸਿੰਘ, ਸੰਜੀਵ ਵਰਮਾ, ਗੁਰਭੇਜ ਸਿੰਘ, ਸ਼ੇਰ ਸਿੰਘ, ਚਰਨਜੀਤ ਕੌਰ, ਐਡਵੋਕੇਟ ਗੁਰਦੀਪ ਸਿੰਘ, ਐਡਵੋਕੇਟ ਮਹਿੰਦਰ ਸਿੰਘ, ਅਜੈ ਸ਼ਰਮਾ, ਐਡਵੋਕੇਟ ਦਲਬੀਰ ਸਿੰਘ, ਦਰਬਾਰਾ ਸਿੰਘ, ਸਾਬਕਾ ਸਰਪੰਚ ਭੋਲਾ ਸਿੰਘ ਭਾਗੋ ਮਾਜਰਾ, ਪ੍ਰਦੀਪ ਸਿੰਘ, ਹਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਵਰਕਰ, ਅਤੇ ਪਿੰਡ ਲਖਨੌਰ ਦੇ ਪਤਵੰਤੇ ਸੱਜਣ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande