ਫਰੀਦਕੋਟ ਵਿੱਚ ਅਫੀਮ ਸਮੇਤ ਦੋ ਨਸ਼ਾ ਤਸਕਰ ਕਾਬੂ
ਫਰੀਦਕੋਟ, 17 ਮਈ (ਹਿੰ.ਸ.)| ਫਰੀਦਕੋਟ ਜ਼ਿਲ੍ਹੇ ਦੇ ਥਾਣਾ ਬਾਜਾਖਾਨਾ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਦੋ ਨਸ਼ਾ ਤਸਕਰਾਂ ਨੂੰ 500 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਨਿਵਾਸੀ ਧਰਮਬੀਰ ਸਿੰਘ ਉਰਫ਼ ਧੰਮੂ ਅਤੇ ਲੱਕੀ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਖ਼ਿਲਾਫ
ਫਰੀਦਕੋਟ ਵਿੱਚ ਅਫੀਮ ਸਮੇਤ ਦੋ ਨਸ਼ਾ ਤਸਕਰ ਕਾਬੂ


ਫਰੀਦਕੋਟ, 17 ਮਈ (ਹਿੰ.ਸ.)| ਫਰੀਦਕੋਟ ਜ਼ਿਲ੍ਹੇ ਦੇ ਥਾਣਾ ਬਾਜਾਖਾਨਾ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਦੋ ਨਸ਼ਾ ਤਸਕਰਾਂ ਨੂੰ 500 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਨਿਵਾਸੀ ਧਰਮਬੀਰ ਸਿੰਘ ਉਰਫ਼ ਧੰਮੂ ਅਤੇ ਲੱਕੀ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਅਨੁਸਾਰ ਐਸਐਸਪੀ ਡਾ. ਪ੍ਰਗਿਆ ਜੈਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਬਾਜਾਖਾਨਾ ਦੇ ਹਵਲਦਾਰ ਵਰਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ।

ਜਦੋਂ ਪੁਲਿਸ ਟੀਮ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਪਿੰਡ ਬਹਿਬਲ ਕਲਾਂ ਨੇੜੇ ਪਹੁੰਚੀ ਤਾਂ ਇੱਕ ਇਮਾਰਤ ਕੋਲ ਦੋ ਨੌਜਵਾਨ ਸ਼ੱਕੀ ਹਾਲਤ ਵਿੱਚ ਖੜ੍ਹੇ ਦਿਖਾਈ ਦਿੱਤੇ। ਪੁਲਿਸ ਨੂੰ ਦੇਖਦਿਆਂ ਹੀ ਦੋਵੇਂ ਭੱਜਣ ਦੀ ਕੋਸ਼ਿਸ਼ ਕਰਨ ਲੱਗੇ, ਪਰ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਇੱਕ ਮੁਲਜ਼ਮ ਕੋਲ ਮੌਜੂਦ ਕਿੱਟ ਵਿੱਚੋਂ 500 ਗ੍ਰਾਮ ਅਫੀਮ ਬਰਾਮਦ ਹੋਈ। ਇਸ ਤੋਂ ਬਾਅਦ ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਬਾਜਾਖਾਨਾ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ।

ਇਸ ਸਬੰਧੀ ਡੀਐਸਪੀ ਜੈਤੋ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande