ਨਿਊਜ਼ੀਲੈਂਡ ‘ਚ ਸੜਕ ਹਾਦਸੇ ’ਚ ਬਰਨਾਲਾ ਦੇ ਨੌਜਵਾਨ ਦੀ ਮੌਤ
ਬਰਨਾਲਾ, 18 ਮਈ (ਹਿੰ.ਸ.)| ਬਰਨਾਲਾ ਜ਼ਿਲ੍ਹੇ ਦੇ ਪਿੰਡ ਦੀਪਗੜ੍ਹ ਨਾਲ ਸੰਬੰਧਿਤ ਹੋਣਹਾਰ ਨੌਜਵਾਨ ਰਮਨਦੀਪ ਸਿੰਘ ਸੋਨੀ ਢਿੱਲੋਂ ਦੀ ਨਿਊਜ਼ੀਲੈਂਡ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਰਮਨਦੀਪ ਸਿੰਘ, ਜੋ ਡਾ. ਬਲਵਿੰਦਰ ਸਿੰਘ ਢਿੱਲੋਂ ਦੇ ਪੁੱਤਰ
ਰਮਨਦੀਪ ਸਿੰਘ ਸੋਨੀ ਢਿੱਲੋਂ


ਬਰਨਾਲਾ, 18 ਮਈ (ਹਿੰ.ਸ.)| ਬਰਨਾਲਾ ਜ਼ਿਲ੍ਹੇ ਦੇ ਪਿੰਡ ਦੀਪਗੜ੍ਹ ਨਾਲ ਸੰਬੰਧਿਤ ਹੋਣਹਾਰ ਨੌਜਵਾਨ ਰਮਨਦੀਪ ਸਿੰਘ ਸੋਨੀ ਢਿੱਲੋਂ ਦੀ ਨਿਊਜ਼ੀਲੈਂਡ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਰਮਨਦੀਪ ਸਿੰਘ, ਜੋ ਡਾ. ਬਲਵਿੰਦਰ ਸਿੰਘ ਢਿੱਲੋਂ ਦੇ ਪੁੱਤਰ ਸਨ, ਪੜ੍ਹਾਈ ਵਿੱਚ ਬਹੁਤ ਹੀ ਹੁਸ਼ਿਆਰ ਸਨ ਅਤੇ ਕਵੀਸ਼ਰੀ ਤੇ ਰੰਗਮੰਚ ਰਾਹੀਂ ਆਪਣੀ ਵੱਖਰੀ ਪਛਾਣ ਬਣਾਈ ਸੀ। ਉਹ ਕਰੀਬ 11 ਸਾਲ ਪਹਿਲਾਂ ਨਿਊਜ਼ੀਲੈਂਡ ਗਏ ਸਨ ਅਤੇ ਉੱਥੇ ਮਿਹਨਤ ਕਰਕੇ ਆਪਣੀ ਜ਼ਿੰਦਗੀ ਵਿੱਚ ਸਫਲਤਾ ਹਾਸਲ ਕੀਤੀ।

ਜਾਣਕਾਰੀ ਮੁਤਾਬਕ ਰਮਨਦੀਪ ਆਪਣੀ ਕਾਰ ਵਿੱਚ ਕੰਮ ਸਬੰਧੀ ਜਾ ਰਹੇ ਸਨ, ਜਦੋਂ ਸਾਹਮਣੇ ਤੋਂ ਗਲਤ ਸਾਈਡ ‘ਤੇ ਆ ਰਹੀ ਗੱਡੀ ਨੇ ਉਨ੍ਹਾਂ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰੀ। ਹਾਦਸਾ ਇੰਨਾ ਭਿਆਨਕ ਸੀ ਕਿ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਮਨਦੀਪ ਦਾ 2024 ਵਿੱਚ ਵਿਆਹ ਹੋਇਆ ਸੀ ਅਤੇ ਉਹ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ ਅਤੇ ਇਕ ਸਾਲ ਦੀ ਨੰਨ੍ਹੀ ਬੇਟੀ ਛੱਡ ਗਏ ਹਨ। ਇਸ ਘਟਨਾ ਨਾਲ ਨਾ ਸਿਰਫ਼ ਪਰਿਵਾਰ, ਸਗੋਂ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande