ਸਿੱਖ ਜਨਸੰਖਿਆ ਘਟਣ ‘ਤੇ ਚਿੰਤਾ: ਡਾ. ਜਗਮੋਹਨ ਸਿੰਘ ਰਾਜੂ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਚੰਡੀਗੜ੍ਹ, 18 ਮਈ (ਹਿੰ.ਸ.)| ਪੰਜਾਬ ਵਿੱਚ ਸਿੱਖ ਜਨਸੰਖਿਆ ਦੇ ਘਟਦੇ ਅਨੁਪਾਤ ਨੂੰ ਲੈ ਕੇ ਗੰਭੀਰ ਚਿੰਤਾ ਸਾਹਮਣੇ ਆਈ ਹੈ। ਸਾਬਕਾ ਆਈਏਐਸ ਅਧਿਕਾਰੀ ਡਾ. ਜਗਮੋਹਨ ਸਿੰਘ ਰਾਜੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਇਸ ਮਾਮਲੇ ‘ਤੇ ਤੁਰੰਤ ਧਿਆਨ ਦੇਣ ਦੀ ਅਪੀਲ ਕੀਤੀ ਹੈ। ਪੱਤਰ ਵਿੱਚ ਉਨ੍ਹਾ
ਸਾਬਕਾ ਆਈਏਐਸ ਅਧਿਕਾਰੀ ਡਾ. ਜਗਮੋਹਨ ਸਿੰਘ ਰਾਜੂ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲਿਖੇ ਪੱਤਰ ਦੀ ਕਾਪੀ।


ਚੰਡੀਗੜ੍ਹ, 18 ਮਈ (ਹਿੰ.ਸ.)| ਪੰਜਾਬ ਵਿੱਚ ਸਿੱਖ ਜਨਸੰਖਿਆ ਦੇ ਘਟਦੇ ਅਨੁਪਾਤ ਨੂੰ ਲੈ ਕੇ ਗੰਭੀਰ ਚਿੰਤਾ ਸਾਹਮਣੇ ਆਈ ਹੈ। ਸਾਬਕਾ ਆਈਏਐਸ ਅਧਿਕਾਰੀ ਡਾ. ਜਗਮੋਹਨ ਸਿੰਘ ਰਾਜੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਇਸ ਮਾਮਲੇ ‘ਤੇ ਤੁਰੰਤ ਧਿਆਨ ਦੇਣ ਦੀ ਅਪੀਲ ਕੀਤੀ ਹੈ।

ਪੱਤਰ ਵਿੱਚ ਉਨ੍ਹਾਂ ਨੇ ਦਰਸਾਇਆ ਕਿ ਐਨਐਫਐਸਐਸ ਦੇ ਅੰਕੜਿਆਂ ਮੁਤਾਬਕ ਸਿੱਖਾਂ ਦੀ ਜਨਮ ਦਰ ਵਿੱਚ ਲਗਾਤਾਰ ਕਮੀ ਆ ਰਹੀ ਹੈ। ਉਨ੍ਹਾਂ ਦੇ ਅਨੁਸਾਰ 1991 ਵਿੱਚ ਪੰਜਾਬ ਵਿੱਚ ਸਿੱਖਾਂ ਦੀ ਅਬਾਦੀ 62.95% ਸੀ, ਜੋ 2011 ਦੀ ਮਰਦਮਸ਼ੁਮਾਰੀ ਵਿੱਚ ਘਟ ਕੇ 57.69% ਰਹਿ ਗਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਹ ਰੁਝਾਨ ਜਾਰੀ ਰਿਹਾ ਤਾਂ ਭਵਿੱਖ ਵਿੱਚ ਸਿੱਖਾਂ ਦੀ ਹਿਸੇਦਾਰੀ ਹੋਰ ਘਟ ਸਕਦੀ ਹੈ।

ਡਾ. ਰਾਜੂ ਨੇ ਲਿਖਿਆ ਕਿ ਇਹ ਗਿਰਾਵਟ ਸਿਰਫ਼ ਸਮਾਜਿਕ ਹੀ ਨਹੀਂ, ਸਗੋਂ ਸਭਿਆਚਾਰਕ ਅਤੇ ਧਾਰਮਿਕ ਪੱਖੋਂ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਸਰਕਾਰ ਨੂੰ ਸਿੱਖ ਪਰਿਵਾਰਾਂ ਨੂੰ ਉਤਸ਼ਾਹਿਤ ਕਰਨ ਲਈ ਨੀਤੀਆਂ ਬਣਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਸਿੱਖ ਪਰਿਵਾਰਾਂ ਵਿੱਚ ਦੋ ਤੋਂ ਵੱਧ ਬੱਚੇ ਹਨ, ਉਨ੍ਹਾਂ ਨੂੰ 30,000 ਤੋਂ 40,000 ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ, ਤਾਂ ਜੋ ਜਨਸੰਖਿਆ ਵਿੱਚ ਆ ਰਹੀ ਗਿਰਾਵਟ ਨੂੰ ਰੋਕਿਆ ਜਾ ਸਕੇ।

ਪੱਤਰ ਵਿੱਚ ਇਹ ਵੀ ਜ਼ੋਰ ਦਿੱਤਾ ਗਿਆ ਕਿ ਜੇਕਰ ਇਸ ਮਾਮਲੇ ਨੂੰ ਸਮੇਂ ਸਿਰ ਨਾ ਸੰਭਾਲਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸਮਾਜਕ, ਸਭਿਆਚਾਰਕ ਅਤੇ ਜਨਸੰਖਿਆ ਸੰਬੰਧੀ ਸੰਤੁਲਨ ਪ੍ਰਭਾਵਿਤ ਹੋ ਸਕਦਾ ਹੈ। ਡਾ. ਰਾਜੂ ਨੇ ਅੰਤ ਵਿੱਚ ਉਮੀਦ ਜਤਾਈ ਕਿ ਪੰਜਾਬ ਸਰਕਾਰ ਇਸ ਸੰਵੇਦਨਸ਼ੀਲ ਮਾਮਲੇ ‘ਤੇ ਗੰਭੀਰਤਾ ਨਾਲ ਵਿਚਾਰ ਕਰੇਗੀ ਅਤੇ ਲੋੜੀਂਦੇ ਕਦਮ ਚੁੱਕੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande