ਤਰਨਤਾਰਨ ‘ਚ ਗੈਸ ਸਿਲੰਡਰਾਂ ਵਾਲੀ ਗੱਡੀ ਨੇ ਦਰੜਿਆ ਸਕੂਲੀ ਬੱਚਾ, ਮੌਤ
ਤਰਨਤਾਰਨ, 18 ਮਈ (ਹਿੰ.ਸ.)| ਤਰਨਤਾਰਨ ਦੇ ਪਿੰਡ ਫਤਿਆਬਾਦ ਵਿੱਚ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਨੇ ਇੱਕ ਸਕੂਲੀ ਬੱਚੇ ਨੂੰ ਕੁਚਲ ਦਿੱਤਾ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਠਵੀਂ ਜਮਾਤ ਦਾ ਵਿਦਿਆਰਥੀ ਧੀਰਜ ਤੇਜਪਾਲ ਰੋਜ਼ਾਨਾ ਦੀ ਤਰ੍ਹਾਂ ਸਕੂਲ ਜਾ ਰਿਹਾ ਸੀ। ਜਦੋਂ ਉਹ
ਵਿਦਿਆਰਥੀ ਧੀਰਜ ਤੇਜਪਾਲ


ਤਰਨਤਾਰਨ, 18 ਮਈ (ਹਿੰ.ਸ.)| ਤਰਨਤਾਰਨ ਦੇ ਪਿੰਡ ਫਤਿਆਬਾਦ ਵਿੱਚ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਨੇ ਇੱਕ ਸਕੂਲੀ ਬੱਚੇ ਨੂੰ ਕੁਚਲ ਦਿੱਤਾ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਠਵੀਂ ਜਮਾਤ ਦਾ ਵਿਦਿਆਰਥੀ ਧੀਰਜ ਤੇਜਪਾਲ ਰੋਜ਼ਾਨਾ ਦੀ ਤਰ੍ਹਾਂ ਸਕੂਲ ਜਾ ਰਿਹਾ ਸੀ। ਜਦੋਂ ਉਹ ਸਕੂਲ ਦੇ ਨੇੜੇ ਪਹੁੰਚਿਆ ਤਾਂ ਅਚਾਨਕ ਗੈਸ ਸਿਲੰਡਰਾਂ ਵਾਲੀ ਗੱਡੀ ਦੀ ਚਪੇਟ ਵਿੱਚ ਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਬੱਚੇ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਬੱਚੇ ਦੇ ਪਿਤਾ ਨਿੰਦਰ ਸਿੰਘ ਅਤੇ ਸਕੂਲ ਪ੍ਰਿੰਸੀਪਲ ਨੇ ਇਸ ਘਟਨਾ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦੱਸਿਆ ਕਿ ਧੀਰਜ ਇੱਕ ਹੋਣਹਾਰ ਵਿਦਿਆਰਥੀ ਸੀ ਅਤੇ ਹਰ ਰੋਜ਼ ਸਮੇਂ ‘ਤੇ ਸਕੂਲ ਆਉਂਦਾ ਸੀ। ਘਟਨਾ ਦੀ ਸੂਚਨਾ ਮਿਲਣ ‘ਤੇ ਫਤਿਆਬਾਦ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੁਖਦਾਈ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande