ਬਿਕਰਮ ਮਜੀਠੀਆ ਦਾ ਸਰਕਾਰ ‘ਤੇ ਤਿੱਖਾ ਹਮਲਾ, ਡੀਐਸਪੀ ਦੇ ਡੋਪ ਟੈਸਟ ਦੀ ਮੰਗ
ਚੰਡੀਗੜ੍ਹ, 19 ਮਈ (ਹਿੰ.ਸ.)| ਨਗਰ ਕੌਂਸਲ ਚੋਣਾਂ ਦੌਰਾਨ ਮਜੀਠਾ ਵਿੱਚ ਉਸ ਵੇਲੇ ਤਣਾਅਪੂਰਨ ਹਾਲਾਤ ਬਣ ਗਏ, ਜਦੋਂ ਅਕਾਲੀ ਉਮੀਦਵਾਰਾਂ ਨੂੰ ਐਸਡੀਐਮ ਦਫ਼ਤਰ ਅੰਦਰ ਇਤਰਾਜ਼ ਦਰਜ ਕਰਵਾਉਣ ਤੋਂ ਰੋਕ ਦਿੱਤਾ ਗਿਆ। ਇਸ ਮਾਮਲੇ ‘ਤੇ ਗੁੱਸੇ ਵਿੱਚ ਆ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਪੁਲਿਸ
ਬਿਕਰਮ ਮਜੀਠੀਆ ਦਾ ਸਰਕਾਰ ‘ਤੇ ਤਿੱਖਾ ਹਮਲਾ, ਡੀਐਸਪੀ ਦੇ ਡੋਪ ਟੈਸਟ ਦੀ ਮੰਗ


ਚੰਡੀਗੜ੍ਹ, 19 ਮਈ (ਹਿੰ.ਸ.)| ਨਗਰ ਕੌਂਸਲ ਚੋਣਾਂ ਦੌਰਾਨ ਮਜੀਠਾ ਵਿੱਚ ਉਸ ਵੇਲੇ ਤਣਾਅਪੂਰਨ ਹਾਲਾਤ ਬਣ ਗਏ, ਜਦੋਂ ਅਕਾਲੀ ਉਮੀਦਵਾਰਾਂ ਨੂੰ ਐਸਡੀਐਮ ਦਫ਼ਤਰ ਅੰਦਰ ਇਤਰਾਜ਼ ਦਰਜ ਕਰਵਾਉਣ ਤੋਂ ਰੋਕ ਦਿੱਤਾ ਗਿਆ। ਇਸ ਮਾਮਲੇ ‘ਤੇ ਗੁੱਸੇ ਵਿੱਚ ਆ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਪੁਲਿਸ ਵਿਚਾਲੇ ਤਿੱਖੀ ਤਕਰਾਰ ਹੋ ਗਈ।

ਜਾਣਕਾਰੀ ਮੁਤਾਬਕ, ਜਿਵੇਂ ਹੀ ਉਮੀਦਵਾਰਾਂ ਨੂੰ ਰੋਕੇ ਜਾਣ ਦੀ ਖ਼ਬਰ ਮਿਲੀ ਤਾਂ ਹਲਕਾ ਮਜੀਠਾ ਦੀ ਵਿਧਾਇਕਾ ਗੁਰਵੀਰ ਕੌਰ ਮਜੀਠਾ ਮੌਕੇ ‘ਤੇ ਪਹੁੰਚ ਗਈਆਂ। ਉਨ੍ਹਾਂ ਵੱਲੋਂ ਡਿਊਟੀ ‘ਤੇ ਮੌਜੂਦ ਡੀਐਸਪੀ ਨੂੰ ਦਰਵਾਜ਼ਾ ਖੋਲ੍ਹਣ ਲਈ ਕਿਹਾ ਗਿਆ, ਪਰ ਗੱਲਬਾਤ ਬਹਿਸ ਵਿੱਚ ਤਬਦੀਲ ਹੋ ਗਈ। ਕੁਝ ਸਮੇਂ ਬਾਅਦ ਬਿਕਰਮ ਮਜੀਠੀਆ ਵੀ ਮੌਕੇ ‘ਤੇ ਪਹੁੰਚੇ ਅਤੇ ਮਾਮਲਾ ਹੋਰ ਗਰਮਾ ਗਿਆ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਹੋਈ, ਜਿਸ ਤੋਂ ਬਾਅਦ ਮਜੀਠੀਆ ਆਪਣੇ ਸਮਰਥਕਾਂ ਨਾਲ ਐਸਡੀਐਮ ਦਫ਼ਤਰ ਦੇ ਬਾਹਰ ਧਰਨੇ ‘ਤੇ ਬੈਠ ਗਏ। ਥੋੜ੍ਹੀ ਦੇਰ ਬਾਅਦ ਕਾਂਗਰਸ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਵੀ ਆਪਣੇ ਸਾਥੀਆਂ ਸਮੇਤ ਧਰਨੇ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਕਾਂਗਰਸ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਵੀ ਸਰਕਾਰ ਅਤੇ ਪ੍ਰਸ਼ਾਸਨ ਦੀ ਕੜੀ ਆਲੋਚਨਾ ਕਰਦਿਆਂ ਕਿਹਾ ਕਿ ਪੁਲਿਸ ਦੇ ਜ਼ੋਰ ‘ਤੇ ਚੋਣਾਂ ਜਿੱਤਣ ਦੀ ਕੋਸ਼ਿਸ਼ ਕਦੇ ਕਾਮਯਾਬ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਇਕਜੁੱਟ ਹੋ ਕੇ ਇਸ ਧੱਕੇਸ਼ਾਹੀ ਦਾ ਡਟ ਕੇ ਵਿਰੋਧ ਕਰਨਗੀਆਂ।

ਡੀਐਸਪੀ ‘ਤੇ ਨਿਸ਼ਾਨਾ, ਡੋਪ ਟੈਸਟ ਦੀ ਮੰਗ

ਧਰਨੇ ਨੂੰ ਸੰਬੋਧਨ ਕਰਦਿਆਂ ਬਿਕਰਮ ਮਜੀਠੀਆ ਨੇ ਸੱਤਾਧਾਰੀ ਧਿਰ ‘ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਹਾਰ ਦੇ ਡਰ ਕਾਰਨ ਪੁਲਿਸ ਦਾ ਦੁਰਪਯੋਗ ਕਰ ਰਹੀ ਹੈ। ਉਨ੍ਹਾਂ ਡੀਐਸਪੀ ਕਮਲਮੀਤ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇੱਕ ਚੁਣੀ ਹੋਈ ਮਹਿਲਾ ਵਿਧਾਇਕ ਨਾਲ ਬਦਸਲੂਕੀ ਕਰਨਾ ਸ਼ਰਮਨਾਕ ਹੈ ਅਤੇ ਇਸ ਅਧਿਕਾਰੀ ਦਾ ਤੁਰੰਤ ਡੋਪ ਟੈਸਟ ਕਰਵਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਿਰਪੱਖ ਹੋ ਕੇ ਕੰਮ ਕਰਨ, ਨਹੀਂ ਤਾਂ ਭਵਿੱਖ ਵਿੱਚ ਉਨ੍ਹਾਂ ਨੂੰ ਜਵਾਬ ਦੇਣਾ ਪਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande