ਪੁਸਤਕ ਮੈਚਿੰਗ ਗ੍ਰਾਂਟ ਤਹਿਤ ਭਾਸ਼ਾ ਵਿਭਾਗ ਵੱਲੋਂ ਦਿੱਤੀਆਂ ਜਾਣਗੀਆਂ ਮੁਫ਼ਤ ਪੁਸਤਕਾਂ
ਫਰੀਦਕੋਟ, 19 ਮਈ (ਹਿੰ.ਸ.)| ਭਾਸ਼ਾ ਵਿਭਾਗ ਪੰਜਾਬ ਸਮੇਂ-ਸਮੇਂ ਤੇ ਪੁਸਤਕ ਸਭਿਆਚਾਰ ਵਿਕਸਤ ਕਰਨ ਦੇ ਉਦੇਸ਼ ਨਾਲ ਵੰਨ-ਸੁਵੰਨੀਆਂ ਗਤੀਵਿਧੀਆਂ ਕਰਦਾ ਰਹਿੰਦਾ ਹੈ। ਇਸੇ ਤਹਿਤ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਪੰਜਾਬ ਵੱਲੋਂ ਪੁਸਤਕ ਮੈਚਿੰਗ ਗ੍ਰਾਂਟ ਤਹਿਤ ਮੁਫ਼ਤ ਪੁਸਤਕਾਂ ਦਿੱਤੀਆਂ ਜਾਣਗੀਆਂ। ਨਿਰ
ਪੁਸਤਕ ਮੈਚਿੰਗ ਗ੍ਰਾਂਟ ਤਹਿਤ ਭਾਸ਼ਾ ਵਿਭਾਗ ਵੱਲੋਂ ਦਿੱਤੀਆਂ ਜਾਣਗੀਆਂ ਮੁਫ਼ਤ ਪੁਸਤਕਾਂ


ਫਰੀਦਕੋਟ, 19 ਮਈ (ਹਿੰ.ਸ.)| ਭਾਸ਼ਾ ਵਿਭਾਗ ਪੰਜਾਬ ਸਮੇਂ-ਸਮੇਂ ਤੇ ਪੁਸਤਕ ਸਭਿਆਚਾਰ ਵਿਕਸਤ ਕਰਨ ਦੇ ਉਦੇਸ਼ ਨਾਲ ਵੰਨ-ਸੁਵੰਨੀਆਂ ਗਤੀਵਿਧੀਆਂ ਕਰਦਾ ਰਹਿੰਦਾ ਹੈ। ਇਸੇ ਤਹਿਤ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਪੰਜਾਬ ਵੱਲੋਂ ਪੁਸਤਕ ਮੈਚਿੰਗ ਗ੍ਰਾਂਟ ਤਹਿਤ ਮੁਫ਼ਤ ਪੁਸਤਕਾਂ ਦਿੱਤੀਆਂ ਜਾਣਗੀਆਂ। ਨਿਰਦੇਸ਼ਕ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਇਸ ਸਕੀਮ ਦਾ ਲਾਭ ਸਕੂਲ, ਕਾਲਜ ਅਤੇ ਪੇਂਡੂ ਲਾਇਬ੍ਰੇਰੀਆਂ ਉਠਾ ਸਕਦੇ ਹਨ।ਸਹਾਇਕ ਡਾਇਰੈਕਟਰ ਤੇਜਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿੰਨੀ ਰਾਸ਼ੀ ਦੀਆਂ ਪੁਸਤਕਾਂ ਕੋਈ ਸੰਸਥਾ ਖਰੀਦੇਗੀ ਓਨੀ ਰਾਸ਼ੀ ਦੀ ਹੀ ਪੁਸਤਕਾਂ ਸੰਬੰਧਤ ਸੰਸਥਾ ਨੂੰ ਮੁਫ਼ਤ ਦਿੱਤੀਆਂ ਜਾਣਗੀਆਂ। ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ ਮਨਜੀਤ ਪੁਰੀ ਨੇ ਸਮੂਹ ਸਕੂਲਾਂ, ਕਾਲਜਾਂ ਅਤੇ ਪੇਂਡੂ ਲਾਇਬ੍ਰੇਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ। ਪੁਸਤਕਾਂ ਖਰੀਦਣ ਦੀਆਂ ਚਾਹਵਾਨ ਸੰਸਥਾਵਾਂ ਆਪਣੇ ਲੈਟਰ-ਪੈਡ ’ਤੇ ਸੰਸਥਾ ਦੇ ਮੁੱਖੀ ਵੱਲੋਂ ਬੇਨਤੀ ਪੱਤਰ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਰੀਦਕੋਟ ਵਿਖੇ ਕਿਸੇ ਵੀ ਕੰਮ ਕਾਜ ਵਾਲੇ ਦਿਨ ਦੇ ਸਕਦੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਕੂਲਾਂ, ਕਾਲਜਾਂ ਅਤੇ ਪੇਂਡੂ ਲਾਇਬ੍ਰੇਰੀਆਂ ਨੂੰ ਪੱਤਰ ਜਾਰੀ ਕਰਕੇ ਵੀ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਪਲੱਬਧ ਪੁਸਤਕਾਂ ਦੀ ਸੂਚੀ ਵੀ ਮੁਹੱਈਆ ਕਰਵਾ ਦਿੱਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਪੁਸਤਕਾਂ ’ਤੇ ਭਾਸ਼ਾ ਵਿਭਾਗ, ਪੰਜਾਬ ਵੱਲੋਂ ਵਿਸ਼ੇਸ਼ ਛੋਟ ਵੀ ਦਿੱਤੀ ਜਾਂਦੀ ਹੈ। 500/- ਰੁਪਏ ਤੱਕ ਦੀ ਖਰੀਦ ਉੱਪਰ 10%, 501 ਤੋਂ 1000/- ਰੁਪਏ ਤੱਕ 15%, 1001/- ਤੋਂ 2000/- ਰੁਪਏ ਤੱਕ 25%, 2001/- ਤੋਂ 3000/- ਰੁਪਏ ਤੱਕ 30% ਅਤੇ 3000/- ਰੁਪਏ ਤੋਂ ਵੱਧ ਦੀ ਖਰੀਦ ਉੱਤੇ 40% ਤੱਕ ਦੀ ਛੋਟ ਦਿੱਤੀ ਜਾਵੇਗੀ। ਇਹ ਇੱਕ ਲਾਹੇਵੰਦ ਯੋਜਨਾ ਹੈ ਜੋ ਕਿ ਸੀਮਤ ਸਮੇਂ ਤੱਕ ਹੈ। ਇਸ ਲਈ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਤਾਂ ਜੋ ਪੁਸਤਕ ਸੱਭਿਆਚਾਰ ਵਿਕਸਤ ਕਰਕੇ ਅਸੀਂ ਸਮਾਜ ਨੂੰ ਚੰਗੇ ਨਾਗਰਿਕ ਦੇ ਸਕੀਏ। ਵਧੇਰੇ ਜਾਣਕਾਰੀ ਲਈ ਸੇਲ ਇੰਚਾਰਜ ਰਣਜੀਤ ਸਿੰਘ (98773-42932) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande