ਚੰਡੀਗੜ੍ਹ ਵਿੱਚ ਸਕੂਲਾਂ ਲਈ ਹੀਟ ਵੇਵ ਐਡਵਾਈਜ਼ਰੀ ਜਾਰੀ, ਬੱਚਿਆਂ ਦੀ ਸੁਰੱਖਿਆ ਲਈ ਖਾਸ ਹਦਾਇਤਾਂ
ਚੰਡੀਗੜ੍ਹ, 19 ਮਈ (ਹਿੰ.ਸ.)| ਚੰਡੀਗੜ੍ਹ ਵਿੱਚ ਵਧ ਰਹੀ ਗਰਮੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਲਈ ਹੀਟ ਸੇਫਟੀ ਐਡਵਾਈਜ਼ਰੀ ਜਾਰੀ ਕੀਤੀ ਹੈ। ਪ੍ਰਸ਼ਾਸਨ ਨੇ ਸਕੂਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਕੂਲ ਸਮੇਂ ਦੌਰਾਨ ਬੱਚਿਆਂ ਨੂੰ, ਖਾਸ ਕਰਕੇ ਪ੍ਰੀ-ਪ੍
ਏਆਈ ਜਨਰੇਟਿਡ ਫੋੋਟੋ।


ਚੰਡੀਗੜ੍ਹ, 19 ਮਈ (ਹਿੰ.ਸ.)| ਚੰਡੀਗੜ੍ਹ ਵਿੱਚ ਵਧ ਰਹੀ ਗਰਮੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਲਈ ਹੀਟ ਸੇਫਟੀ ਐਡਵਾਈਜ਼ਰੀ ਜਾਰੀ ਕੀਤੀ ਹੈ। ਪ੍ਰਸ਼ਾਸਨ ਨੇ ਸਕੂਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਕੂਲ ਸਮੇਂ ਦੌਰਾਨ ਬੱਚਿਆਂ ਨੂੰ, ਖਾਸ ਕਰਕੇ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਤਿੱਖੀ ਧੁੱਪ ਤੋਂ ਬਚਾਇਆ ਜਾਵੇ।

ਐਡਵਾਈਜ਼ਰੀ ਮੁਤਾਬਕ, ਖੇਡਾਂ, ਅੱਧੀ ਛੁੱਟੀ ਅਤੇ ਹੋਰ ਬਾਹਰੀ ਗਤੀਵਿਧੀਆਂ ਸਿਰਫ਼ ਦਿਨ ਦੇ ਠੰਢੇ ਸਮੇਂ ਜਾਂ ਛਾਂ ਵਾਲੀਆਂ ਥਾਵਾਂ ‘ਤੇ ਕਰਵਾਈਆਂ ਜਾਣ। ਸਕੂਲ ਪ੍ਰਬੰਧਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਕੂਲ ਕੈਂਪਸ ਵਿੱਚ ਸਾਫ਼ ਪੀਣ ਵਾਲੇ ਪਾਣੀ ਦੀ ਵਿਵਸਥਾ ਯਕੀਨੀ ਬਣਾਉਣ। ਨਾਲ ਹੀ ਵਾਟਰ ਕੂਲਰਾਂ ਦੀ ਸਮੇਂ-ਸਮੇਂ ‘ਤੇ ਦੇਖਭਾਲ ਕਰਨ ਅਤੇ ਬੱਚਿਆਂ ਨੂੰ ਲਗਾਤਾਰ ਹਾਈਡ੍ਰੇਟ ਰੱਖਣ ‘ਤੇ ਵੀ ਜ਼ੋਰ ਦਿੱਤਾ ਗਿਆ ਹੈ।

ਪ੍ਰਸ਼ਾਸਨ ਨੇ ਇਹ ਵੀ ਕਿਹਾ ਹੈ ਕਿ ਜੇ ਕਿਸੇ ਬੱਚੇ ਵਿੱਚ ਗਰਮੀ ਨਾਲ ਸੰਬੰਧਿਤ ਲੱਛਣ ਜਿਵੇਂ ਚੱਕਰ ਆਉਣਾ, ਥਕਾਵਟ ਜਾਂ ਬੁਖਾਰ ਨਜ਼ਰ ਆਉਣ, ਤਾਂ ਤੁਰੰਤ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਜਾਵੇ।

ਇਸ ਤੋਂ ਇਲਾਵਾ ਮਾਪਿਆਂ ਅਤੇ ਅਟੈਂਡੈਂਟਸ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਬੱਚਿਆਂ ਨੂੰ ਸਕੂਲ ਲਿਆਂਦੇ ਅਤੇ ਵਾਪਸ ਘਰ ਲੈ ਜਾਂਦੇ ਸਮੇਂ ਪੂਰੀ ਸਾਵਧਾਨੀ ਵਰਤਣ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਾਰੇ ਪੱਖਾਂ ਦੀ ਸਾਂਝੀ ਕੋਸ਼ਿਸ਼ ਨਾਲ ਹੀ ਬੱਚਿਆਂ ਨੂੰ ਗਰਮੀ ਦੇ ਖ਼ਤਰੇ ਤੋਂ ਬਚਾਇਆ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande