ਪੰਜਾਬ-ਚੰਡੀਗੜ੍ਹ ਵਿੱਚ ਫਿਰ ਵਧੇ ਪੈਟਰੋਲ-ਡੀਜ਼ਲ ਦੇ ਰੇਟ, ਸੀਐਨਜੀ ਵੀ ਮਹਿੰਗੀ
ਚੰਡੀਗੜ੍ਹ, 19 ਮਈ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ 5 ਦਿਨਾਂ ਵਿੱਚ ਦੂਜੀ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਵਾਰ ਸੀਐਨਜੀ ਦੀ ਕੀਮਤ ਵਿੱਚ ਵੀ 1.73 ਰੁਪਏ ਦਾ ਇਜ਼ਾਫ਼ਾ ਹੋਇਆ ਹੈ। ਇਸ ਤੋਂ ਪਹਿਲਾਂ 15 ਮਈ ਨੂੰ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 3
ਪੈਟਰੋਲ ਅਤੇ ਡੀਜ਼ਲ ਦੀ ਫਾਈਲ ਫੋਟੋ।


ਚੰਡੀਗੜ੍ਹ, 19 ਮਈ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ 5 ਦਿਨਾਂ ਵਿੱਚ ਦੂਜੀ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਵਾਰ ਸੀਐਨਜੀ ਦੀ ਕੀਮਤ ਵਿੱਚ ਵੀ 1.73 ਰੁਪਏ ਦਾ ਇਜ਼ਾਫ਼ਾ ਹੋਇਆ ਹੈ। ਇਸ ਤੋਂ ਪਹਿਲਾਂ 15 ਮਈ ਨੂੰ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 3-3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਸੀ।

ਲੁਧਿਆਣਾ ਵਿੱਚ ਪੈਟਰੋਲ ਦੀ ਕੀਮਤ 101.11 ਰੁਪਏ ਤੋਂ ਵਧ ਕੇ 101.98 ਰੁਪਏ ਹੋ ਗਈ ਹੈ, ਜਿਸ ਵਿੱਚ 85 ਪੈਸੇ ਦਾ ਵਾਧਾ ਦਰਜ ਕੀਤਾ ਗਿਆ। ਇਸੇ ਤਰ੍ਹਾਂ ਡੀਜ਼ਲ 90.90 ਰੁਪਏ ਤੋਂ ਵਧ ਕੇ 91.79 ਰੁਪਏ ਹੋ ਗਿਆ, ਜੋ ਕਿ 89 ਪੈਸੇ ਪ੍ਰਤੀ ਲੀਟਰ ਵਾਧਾ ਹੈ। ਪਾਵਰ ਪੈਟਰੋਲ ਦੀ ਕੀਮਤ ਵੀ 110.50 ਰੁਪਏ ਤੋਂ ਵਧ ਕੇ 111.36 ਰੁਪਏ ਹੋ ਗਈ ਹੈ।

ਚੰਡੀਗੜ੍ਹ ਵਿੱਚ ਵੀ ਪੈਟਰੋਲ ਦੇ ਰੇਟ 97.27 ਰੁਪਏ ਤੋਂ ਵਧ ਕੇ 98.12 ਰੁਪਏ ਹੋ ਗਏ ਹਨ, ਜਦਕਿ ਡੀਜ਼ਲ 85.25 ਰੁਪਏ ਤੋਂ ਵਧ ਕੇ 86.09 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਤੋਂ ਇਲਾਵਾ ਐਕਸਟਰਾ ਪੈਟਰੋਲ ਦੀ ਕੀਮਤ 106.01 ਰੁਪਏ ਤੋਂ ਵਧ ਕੇ 106.87 ਰੁਪਏ ਹੋ ਗਈ ਹੈ।

ਇਸ ਵਾਧੇ ਦੇ ਪਿੱਛੇ ਮੁੱਖ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਇਆ ਉਛਾਲ ਹੈ। ਹਾਲ ਹੀ ਵਿੱਚ ਈਰਾਨ ਅਤੇ ਅਮਰੀਕਾ ਵਿਚਕਾਰ ਤਣਾਅ ਕਾਰਨ ਕ੍ਰੂਡ ਆਇਲ ਦੀ ਕੀਮਤ 70 ਡਾਲਰ ਤੋਂ ਵਧ ਕੇ 100 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਪਹੁੰਚ ਗਈ ਹੈ। ਕੱਚੇ ਤੇਲ ਦੀਆਂ ਵਧੀਆਂ ਕੀਮਤਾਂ ਕਾਰਨ ਤੇਲ ਕੰਪਨੀਆਂ ‘ਤੇ ਦਬਾਅ ਵਧਿਆ ਹੈ। ਇਸ ਕਰਕੇ ਕੰਪਨੀਆਂ ਨੇ ਨੁਕਸਾਨ ਪੂਰਾ ਕਰਨ ਲਈ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਜੇ ਕ੍ਰੂਡ ਆਇਲ ਦੀਆਂ ਕੀਮਤਾਂ ਵਿੱਚ ਇਹ ਤੇਜ਼ੀ ਜਾਰੀ ਰਹੀ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਵਾਧਾ ਵੀ ਹੋ ਸਕਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande