ਫਾਜਿਲਕਾ ‘ਚ ਵੋਟਰ ਸੂਚੀ ਸ਼ੋਧ ਲਈ ਰਾਜਨੀਤਕ ਪਾਰਟੀਆਂ ਨਾਲ ਵਿਸ਼ੇਸ਼ ਮੀਟਿੰਗ
ਫਾਜਿਲਕਾ, 19 ਮਈ (ਹਿੰ.ਸ.)| ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੇ ਸ਼ਡਿਊਲ ਤਹਿਤ ਜ਼ਿਲ੍ਹਾ ਫਾਜਿਲਕਾ ਵਿੱਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ
ਮੀਟਿੰਗ ਦੌਰਾਨ  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਰਪ੍ਰੀਤ ਕੌਰ ਸੰਧੂ ।


ਫਾਜਿਲਕਾ, 19 ਮਈ (ਹਿੰ.ਸ.)| ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੇ ਸ਼ਡਿਊਲ ਤਹਿਤ ਜ਼ਿਲ੍ਹਾ ਫਾਜਿਲਕਾ ਵਿੱਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੀਐਲਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਏ ਜਾਣਗੇ ਅਤੇ ਇਸੇ ਸਮੇਂ ਦੌਰਾਨ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਪ੍ਰਕਿਰਿਆ ਵੀ ਪੂਰੀ ਕੀਤੀ ਜਾਵੇਗੀ। ਪ੍ਰਾਪਤ ਫਾਰਮਾਂ ਦੇ ਆਧਾਰ ‘ਤੇ 31 ਜੁਲਾਈ ਨੂੰ ਡਰਾਫਟ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ।

ਉਨ੍ਹਾਂ ਹੋਰ ਦੱਸਿਆ ਕਿ 31 ਜੁਲਾਈ ਤੋਂ 30 ਅਗਸਤ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ, ਜਦਕਿ 28 ਸਤੰਬਰ ਤੱਕ ਇਹਨਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਬਾਅਦ 1 ਅਕਤੂਬਰ 2026 ਨੂੰ ਅਪਡੇਟਿਡ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।

ਅਧਿਕਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਰਾਜਨੀਤਕ ਪਾਰਟੀਆਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਪਾਰਟੀਆਂ ਨੂੰ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਅਤੇ ਬੀਐਲਓਜ਼ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ, ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਿਲ ਹੋ ਸਕੇ ਅਤੇ ਕੋਈ ਅਯੋਗ ਵਿਅਕਤੀ ਦਰਜ ਨਾ ਹੋਵੇ।

ਮੀਟਿੰਗ ਵਿੱਚ ਕ੍ਰਿਸ਼ਨ ਕੁਮਾਰ ਸੇਠੀ (ਕਾਂਗਰਸ), ਗੁਰਮੀਤ ਸਿੰਘ (ਅਕਾਲੀ ਦਲ), ਬੂਟਾ ਰਾਮ ਕੰਬੋਜ (ਆਮ ਆਦਮੀ ਪਾਰਟੀ) ਅਤੇ ਸੁਬੋਧ ਵਰਮਾ (ਭਾਜਪਾ) ਸਮੇਤ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande