ਲੁਧਿਆਣਾ ’ਚ ਮਹਿਲਾ ਵੱਲੋਂ ਖੁਦਕੁਸ਼ੀ, ਜੇਠ-ਜੇਠਾਣੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 19 ਮਈ (ਹਿੰ.ਸ.)| ਲੁਧਿਆਣਾ ਦੇ ਥਾਣਾ ਮੇਹਰਬਾਨ ਅਧੀਨ ਆਉਂਦੇ ਪਿੰਡ ਜੀਵਨਪੁਰ ਵਿੱਚ ਇੱਕ 32 ਸਾਲਾ ਵਿਆਹਸ਼ੁਦਾ ਮਹਿਲਾ ਵੱਲੋਂ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੀ ਪਛਾਣ ਪੂਜਾ ਕੌਰ ਵਜੋਂ ਹੋਈ ਹੈ। ਪਰਿਵਾਰ ਵੱਲੋਂ ਸੋਮਵਾਰ ਨੂੰ ਦਿੱਤੇ ਗਏ ਧਰਨੇ ਤੋਂ ਬਾਅਦ ਪੁਲਿਸ ਨੇ ਦੇਰ ਰਾਤ ਕਾਰਵਾਈ ਕਰਦਿਆਂ ਜ
ਲੁਧਿਆਣਾ ’ਚ ਮਹਿਲਾ ਵੱਲੋਂ ਖੁਦਕੁਸ਼ੀ, ਜੇਠ-ਜੇਠਾਣੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ


ਲੁਧਿਆਣਾ, 19 ਮਈ (ਹਿੰ.ਸ.)| ਲੁਧਿਆਣਾ ਦੇ ਥਾਣਾ ਮੇਹਰਬਾਨ ਅਧੀਨ ਆਉਂਦੇ ਪਿੰਡ ਜੀਵਨਪੁਰ ਵਿੱਚ ਇੱਕ 32 ਸਾਲਾ ਵਿਆਹਸ਼ੁਦਾ ਮਹਿਲਾ ਵੱਲੋਂ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੀ ਪਛਾਣ ਪੂਜਾ ਕੌਰ ਵਜੋਂ ਹੋਈ ਹੈ। ਪਰਿਵਾਰ ਵੱਲੋਂ ਸੋਮਵਾਰ ਨੂੰ ਦਿੱਤੇ ਗਏ ਧਰਨੇ ਤੋਂ ਬਾਅਦ ਪੁਲਿਸ ਨੇ ਦੇਰ ਰਾਤ ਕਾਰਵਾਈ ਕਰਦਿਆਂ ਜੇਠ, ਜੇਠਾਣੀ ਸਮੇਤ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ 2 ਦੋਸ਼ੀਆਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ।

ਮ੍ਰਿਤਕਾ ਦੇ ਭਰਾ ਗੁਰਮੁੱਖ ਸਿੰਘ ਚੌਹਾਨ ਨੇ ਦੱਸਿਆ ਕਿ ਪੂਜਾ ਕੌਰ ਦਾ ਵਿਆਹ 2017 ਵਿੱਚ ਸੁਰਜਨ ਸਿੰਘ ਨਾਲ ਹੋਇਆ ਸੀ ਅਤੇ ਉਨ੍ਹਾਂ ਦੇ ਤਿੰਨ ਬੱਚੇ ਹਨ। ਪਤੀ ਪਿਛਲੇ ਕਰੀਬ 2 ਸਾਲਾਂ ਤੋਂ ਕੰਮ ਦੇ ਸਿਲਸਿਲੇ ਵਿੱਚ ਗ੍ਰੀਸ ਵਿੱਚ ਰਹਿ ਰਿਹਾ ਹੈ। ਭਰਾ ਨੇ ਦੋਸ਼ ਲਗਾਇਆ ਕਿ ਪਤੀ ਦੇ ਵਿਦੇਸ਼ ਜਾਣ ਤੋਂ ਬਾਅਦ ਪੂਜਾ ਦਾ ਜੇਠ ਸੁਖਵਿੰਦਰ ਸਿੰਘ ਅਤੇ ਜੇਠਾਣੀ ਬਲਵਿੰਦਰ ਕੌਰ ਉਸ ਨੂੰ ਲਗਾਤਾਰ ਤੰਗ ਕਰਦੇ ਸਨ ਅਤੇ ਘਰ ਛੱਡਣ ਲਈ ਦਬਾਅ ਬਣਾਉਂਦੇ ਸਨ।

ਸ਼ਿਕਾਇਤਕਰਤਾ ਮੁਤਾਬਕ 18 ਮਈ ਨੂੰ ਪੂਜਾ ਨੇ ਉਸਨੂੰ ਫੋਨ ਕਰਕੇ ਦੱਸਿਆ ਸੀ ਕਿ ਜੇਠ ਅਤੇ ਜੇਠਾਣੀ ਨੇ ਉਸ ਨਾਲ ਮਾਰ ਕੁੱਟ ਕੀਤੀ ਹੈ। ਉਸਨੇ ਇਹ ਵੀ ਕਿਹਾ ਕਿ ਜੇਠਾਣੀ ਦੇ ਪਿਤਾ ਬਲਦੇਵ ਸਿੰਘ ਵੱਲੋਂ ਵੀ ਉਸਨੂੰ ਤੰਗ ਕੀਤਾ ਜਾ ਰਿਹਾ ਹੈ। ਇਸ ਫੋਨ ਤੋਂ ਕੁਝ ਸਮੇਂ ਬਾਅਦ ਰਿਸ਼ਤੇਦਾਰਾਂ ਨੇ ਜਾਣਕਾਰੀ ਦਿੱਤੀ ਕਿ ਪੂਜਾ ਨੇ ਘਰ ਵਿੱਚ ਹੀ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ ਹੈ।

ਪਰਿਵਾਰ ਵੱਲੋਂ ਰੋਸ਼ ਪ੍ਰਦਰਸ਼ਨ ਕਰਨ ਤੋਂ ਬਾਅਦ ਪੁਲਿਸ ਨੇ ਐਫਆਈਆਰ ਨੰਬਰ 80 ਅਧੀਨ ਧਾਰਾ 108 ਅਤੇ 3(5) ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ-ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਅਤੇ ਬਲਦੇਵ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਬਲਵਿੰਦਰ ਕੌਰ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande