
ਲੁਧਿਆਣਾ, 02 ਮਈ (ਹਿੰ.ਸ.)। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 3 ਮਈ ਨੂੰ ਲੁਧਿਆਣਾ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਵੱਲੋਂ ਵਿਚਾਰ ਸਾਂਝੇ ਕਰਦਿਆਂ ਕਿਹਾ ਗਿਆ ਕਿ ਗੁਰੂ ਸਾਹਿਬ ਦਾ ਸੁਪਨਾ: ਪਰਾਧੀਨਤਾ ਦਾ ਅੰਤ ਅਤੇ ਬੇਗਮਪੁਰੇ ਦਾ ਸੰਕਲਪ ਹੈ। ਡਾ. ਕਰੀਮਪੁਰੀ ਨੇ ਸੰਗਤਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਬੇਗਮਪੁਰਾ ਅਜਿਹੇ ਰਾਜ ਦੀ ਕਲਪਨਾ ਕੀਤੀ ਸੀ ਜਿੱਥੇ ਕੋਈ ਦੁੱਖ, ਕੋਈ ਭੇਦਭਾਵ ਅਤੇ ਕੋਈ ਅੱਤਿਆਚਾਰ ਨਾ ਹੋਵੇ। ਉਨ੍ਹਾਂ ਕਿਹਾ ਕਿ ਪਰਾਧੀਨਤਾ ਪਾਪ ਹੈ, ਗੁਰੂ ਸਾਹਿਬ ਦੇ ਇਸ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਅਤੇ ਪਰਾਧੀਨਤਾ ਦੀਆਂ ਜ਼ੰਜੀਰਾਂ ਨੂੰ ਤੋੜਨ ਲਈ 3 ਮਈ ਦਾ ਸਮਾਗਮ ਇੱਕ ਮੀਲ ਪੱਥਰ ਸਾਬਤ ਹੋਵੇਗਾ।ਡਾ. ਕਰੀਮਪੁਰੀ ਨੇ ਮੌਜੂਦਾ ਅਤੇ ਸਾਬਕਾ ਸਰਕਾਰਾਂ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਲੁਧਿਆਣਾ ਆਡੀਟੋਰੀਅਮ ਲੁਧਿਆਣਾ ਵਿੱਚ ਗੁਰੂ ਰਵਿਦਾਸ ਜੀ ਦੇ ਨਾਮ 'ਤੇ ਬਣਨ ਵਾਲੇ ਆਡੀਟੋਰੀਅਮ ਦੇ ਸਥਾਨ 'ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਨੇ ਇੱਕ ਇੱਟ ਤੱਕ ਨਹੀਂ ਲਗਾਈ। ਇਹ ਇਨ੍ਹਾਂ ਪਾਰਟੀਆਂ ਦੀ ਗੁਰੂ ਸਾਹਿਬ ਪ੍ਰਤੀ ਨਫ਼ਰਤ ਅਤੇ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਅਕਾਲੀ ਦਲ ਅਤੇ ਭਾਜਪਾ ਦੀ ਚੁੱਪ ਇਹ ਸਾਬਤ ਕਰਦੀ ਹੈ ਕਿ ਉਹ ਵੀ ਇਸ ਗੁਨਾਹ ਵਿੱਚ ਬਰਾਬਰ ਦੇ ਭਾਗੀਦਾਰ ਹਨ। ਬਸਪਾ ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਬਹੁਜਨ ਸਮਾਜ ਪਾਰਟੀ ਇਨ੍ਹਾਂ ਸਾਰੀਆਂ ਪਾਰਟੀਆਂ ਦੇ ਦੋਗਲੇ ਚਿਹਰੇ ਨੂੰ ਜਨਤਾ ਦੀ ਕਚਹਿਰੀ ਵਿੱਚ ਬੇਨਕਾਬ ਕਰੇਗੀ। ਗੁਰੂ ਸਾਹਿਬ ਦੇ ਧਾਰਮਿਕ ਅਤੇ ਸਮਾਜਿਕ ਏਜੰਡੇ ਨੂੰ ਲਾਗੂ ਕਰਨਾ ਬਸਪਾ ਦੀ ਮੁੱਖ ਤਰਜੀਹ ਹੈ।ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸਮੂਹ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ 3 ਮਈ ਦੇ ਇਸ ਮਹਾਨ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਹਾਜ਼ਰੀ ਲਗਵਾਈਏ ਅਤੇ ਪਰਾਦੀਨਤਾ ਦਾ ਅੰਤ ਤੇ ਬੇਗਮਪੁਰੇ ਦਾ ਸੰਕਲਪ ਲਈਏ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ