ਨੀਟ ਦੀ ਪ੍ਰੀਖਿਆਂ ਲਈ ਕੀਤੇ ਗਏ ਸਾਰੇ ਢੁਕਵੇਂ ਪ੍ਰਬੰਧ : ਡੈਵੀ ਗੋਇਲ
ਸ੍ਰੀ ਮੁਕਤਸਰ ਸਾਹਿਬ, 02 ਮਈ (ਹਿੰ.ਸ.)। ਭਾਰਤ ਸਰਕਾਰ ਵਲੋਂ 3 ਮਈ 2026 ਨੂੰ ਨੀਟ ਦੀ ਪ੍ਰੀਖਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਢੁਕਵੇਂ ਪ੍ਰਬੰਧ ਕਰ ਲਏ ਗਏ ਹਨ। ਇਹ ਜਾਣਕਾਰੀ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਸਰਕਾਰੀ ਕੰਨਿਆ ਸ
ਮੀਟਿੰਗ ਕਰਦੇ ਹੋਏ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ


ਸ੍ਰੀ ਮੁਕਤਸਰ ਸਾਹਿਬ, 02 ਮਈ (ਹਿੰ.ਸ.)। ਭਾਰਤ ਸਰਕਾਰ ਵਲੋਂ 3 ਮਈ 2026 ਨੂੰ ਨੀਟ ਦੀ ਪ੍ਰੀਖਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਢੁਕਵੇਂ ਪ੍ਰਬੰਧ ਕਰ ਲਏ ਗਏ ਹਨ। ਇਹ ਜਾਣਕਾਰੀ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਦਿੱਤੀ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੀਟ ਦੀ ਪ੍ਰੀਖਿਆ ਲਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸੈਂਟਰ ਬਣਾਇਆ ਗਿਆ ਹੈ। ਇਸ ਸੈਂਟਰ ਵਿੱਚ ਨੀਟ ਦੀ ਪ੍ਰੀਖਿਆ ਲਈ 576 ਪ੍ਰੀਖਿਆਰਥੀ ਭਾਗ ਲੈ ਰਹੇ ਹਨ। ਇਹ ਪ੍ਰੀਖਿਆ ਕੇਂਦਰ ਵਿੱਚ ਸਿੱਖਿਆ ਵਿਭਾਗ ਵਲੋਂ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਬੱਚਿਆ ਦੀ ਸੁਰੱਖਿਆ ਲਈ ਪੁਲਿਸ ਅਤੇ ਟਰੈਫਿਕ ਦੀ ਪਾਰਕਿੰਗ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਪੰਜਾਬ ਰੋਡਵੇਜ਼ ਵਿਭਾਗ ਨੂੰ ਹਦਾਇਤ ਕੀਤੀ ਕਿ ਪ੍ਰੀਖਿਆ ਦੇਣ ਆਉਣ ਵਾਲੇ ਬੱਚਿਆਂ ਦੇ ਜਾਣ ਦੇ ਢੁਕਵੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨੀਟ ਦੀ ਪ੍ਰੀਖਿਆਂ ਕੇਂਦਰ ਵਿੱਚ ਵਿਦਿਆਰਥੀਆਂ ਦੀ ਐਂਟਰੀ 11.30 ਤੋਂ ਬਾਅਦ ਦੁਪਹਿਰ 1.30 ਵਜੇ ਤੱਕ ਹੋਵੇਗੀ, ਉਸ ਤੋਂ ਬਾਅਦ ਕਿਸ ਵੀ ਵਿਦਿਆਰਥੀ ਦੀ ਪ੍ਰੀਖਿਆ ਕੇਂਦਰ ਵਿੱਚ ਦਾਖਲਾ ਨਹੀਂ ਹੋਵੇਗਾ ਅਤੇ ਇਹ ਪ੍ਰੀਖਿਆ ਸ਼ਾਮ 5.00 ਵਜੇ ਤੱਕ ਹੋਵੇਗੀ।ਉਨ੍ਹਾਂ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਮੇਂ ਸਿਰ ਪ੍ਰੀਖਿਆ ਕੇਂਦਰ ਵਿੱਚ ਪਹੁੰਚ ਜਾਣ ਤਾਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਨ। ਇਸ ਮੀਟਿੰਗ ਵਿੱਚ ਗੁਰਕਿਰਨਦੀਪ ਸਿੰਘ ਸਿੱਧੂ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ, ਡਿਪਟੀ ਡੀ.ਈ.ਓ ਰਾਜਿੰਦਰ ਸੋਨੀ, ਇੰਚਾਰਜ਼ ਪ੍ਰਿੰਸਪੀਲ ਅਮਿਤ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande