ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਫਸਲਾਂ ਦੀ ਕਾਸ਼ਤ : ਖੁੱਡੀਆਂ
ਸ੍ਰੀ ਮੁਕਤਸਰ ਸਾਹਿਬ, 02 ਮਈ (ਹਿੰ.ਸ.)। ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵ
ਸਮਾਗਮ ਨੂੰ ਸੰਬੋਧਨ ਕਰਦੇ ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੰਤਰੀ ਪੰਜਾਬ।


ਸ੍ਰੀ ਮੁਕਤਸਰ ਸਾਹਿਬ, 02 ਮਈ (ਹਿੰ.ਸ.)। ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੰਤਰੀ ਪੰਜਾਬ ਨੇ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿੱਚ ਵਿਭਿੰਨਤਾ ਲਿਆਉਣ ਲਈ ਰਿਵਾਇਤੀ ਫਸਲਾਂ ਨੂੰ ਛੱਡ ਕੇ ਖੇਤੀਬਾੜੀ ਧੰਦੇ ਨਾਲ ਜੁੜੇ ਸਹਾਇਕ ਧੰਦਿਆਂ ਨੂੰ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦਾਲਾਂ, ਸਬਜ਼ੀਆਂ, ਫ਼ਲਾਂ, ਬਾਗਬਾਨੀ ਅਤੇ ਚੰਗੀਆਂ ਨਸਲਾਂ ਦੇ ਪਸ਼ੂ ਪਾਲਣ ਵਰਗੇ ਸਹਾਇਕ ਧੰਦੇ ਅਪਣਾ ਕੇ ਆਪਣੀ ਆਮਦਨ ’ਚ ਵਾਧਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨ ਦੇ ਹਰ ਖੇਤ ਤੱਕ ਪਾਣੀ ਪਹੁੰਚਾਉਣ ਦੇ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਨਹਿਰਾਂ ਦਾ ਨਵੀਨੀਕਰਨ ਕਰਕੇ ਟੇਲਾ ਤੇ ਪੈਂਦੇ ਖੇਤਾਂ ਤੱਕ ਪਾਣੀ ਪਹੁੰਚਾਇਆ ਗਿਆ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਸਿੱਧੀ ਝੋਨੇ ਦੀ ਬਿਜਾਈ ਕਰਨੀ ਚਾਹੀਦੀ ਹੈ ਅਤੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 30 ਕਰੋੜ ਰੁਪਏ ਦੀ ਰਕਮ ਉਹਨਾਂ ਦੇ ਬੈਂਕ ਖਾਤਿਆਂ ਰਾਹੀਂ ਟਰਾਂਸਫਰ ਕੀਤੀ ਗਈ ਹੈ। ਉਨ੍ਹਾਂ ਅਪੀਲ ਕੀਤੀ ਕਿ ਸਾਨੂੰ ਰਸਾਇਣਕ ਖਾਦਾਂ ਦੀ ਬਿਜਾਏ ਆਰਗੈਨਿਕ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਜਲਦੀ ਹੀ ਉਹਨਾਂ ਨੂੰ ਜੰਤਰ ਦਾ ਬੀਜ ਹਰੀ ਖਾਦ ਲਈ ਉਪਲਬੱਧ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਵਾਤਾਵਰਣ ਨੂੰ ਬਚਾਉਣ ਲਈ ਕਣਕ ਦੇ ਨਾੜ ਅਤੇ ਝੋਨੇ ਦੀ ਪਾਰਲੀ ਨੂੰ ਅੱਗ ਨਹੀਂ ਲਾਉਣਾ ਚਾਹੀਦਾ।

ਇਸ ਮੌਕੇ ’ਤੇ ਵਿਭਾਗ ਦੇ ਜੁਆਇੰਟ ਡਾਇਰੈਕਟਰ ਡਾ. ਕਰਨਜੀਤ ਸਿੰਘ ਗਿੱਲ ਨੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਸਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਫ਼ਸਲਾਂ ਨੂੰ ਕਿਸੇ ਵੀ ਤਰ੍ਹਾਂ ਦੀ ਬਿਮਾਰੀਆਂ ਪੈਂਦੀਆਂ ਹਨ ਤਾਂ ਉਹ ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਮਾਹਿਰਾਂ, ਸਾਇੰਸਦਾਨਾਂ ਨਾਲ ਜ਼ਰੂਰ ਰਾਬਤਾ ਕਾਇਮ ਕਰਨ ਅਤੇ ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਫਸਲਾਂ ਦੀ ਕਾਸ਼ਤ ਕੀਤੀ ਜਾਵੇ। ਕਿਸਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਂਪਾਂ ਵਿੱਚ ਜ਼ਰੂਰ ਸ਼ਿਰਕਤ ਕਰਨ ਤਾਂ ਜੋ ਉਹਨਾਂ ਨੂੰ ਨਵੀਆਂ ਤਕਨੀਕਾਂ ਸਬੰਧੀ ਜਾਣਕਾਰੀ ਪ੍ਰਾਪਤ ਹੋ ਸਕੇ।

ਇਸ ਮੌਕੇ ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ, ਨੇ ਦੱਸਿਆ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੇਤੀਬਾੜੀ ਨਾਲ ਸਬੰਧਿਤ ਕੋਈ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਕਿਸਾਨ ਖੇਤੀਬਾੜੀ ਵਿਭਾਗ ਦੇ ਦਫਤਰ ਨਾਲ ਰਾਬਤਾ ਕਾਇਮ ਕਰ ਸਕਦੇ ਹਨ। ਇਸ ਮੌਕੇ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਟਾਲਾਂ ਦਾ ਆਯੋਜਨ ਕੀਤਾ ਗਿਆ

ਇਸ ਮੌਕੇ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਗੁਰਕਿਰਨਦੀਪ ਸਿੰਘ ਸਿੱਧੂ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਸਾਹਿਬ, ਜਸ਼ਨ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਮਲੋਟ, ਸੁਰਜੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਸੀਨੀਅਰ ਆਪ ਆਗੂ ਗੁਰਬਾਜ ਸਿੰਘ, ਇਲਾਵਾ ਵਿਭਾਗਾਂ ਦੇ ਅਧਿਕਾਰੀ ਅਤੇ ਕਿਸਾਨ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ। ਇਸ ਕੈਂਪ ਦਾ ਸਮੁੱਚਾ ਪ੍ਰਬੰਧਾ ਆਤਮਾ ਸਕੀਮ ਅਧੀਨ ਡਾ. ਕਰਨਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ, ਡਾ. ਸੁਖਜਿੰਦਰ ਸਿੰਘ ਅਤੇ ਡਾ.ਜਸ਼ਨਪ੍ਰੀਤ ਸਿੰਘ ਬਰਾੜ ਨੇ ਕੀਤਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande