ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ
ਚੰਡੀਗੜ੍ਹ, 02 ਮਈ (ਹਿੰ.ਸ.)| ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਗ੍ਰਿਫਤਾਰ ਕਰਨ ’ਚ ਕਾਮਯਾਬੀ ਮਿਲੀ ਹੈ। ਸੌਰਵ ਜਿੰਦਲ, ਪੀ.ਪੀ.ਐਸ., ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਤਲਵਿੰਦਰ ਸਿੰਘ, ਪੀ.ਪੀ.ਐਸ., ਕਪਤਾਨ ਪੁਲਿਸ (ਅਪਰੇਸ਼ਨ) ਅਤੇ ਰਾਜਨ ਪਰਮਿੰਦਰ ਸਿੰਘ, ਪੀ.ਪੀ.ਐਸ., ਉੱਪ-ਕਪ
ਪੁਲਿਸ ਹਿਰਾਸਤ ’ਚ ਮੁਲਜ਼ਮ।


ਚੰਡੀਗੜ੍ਹ, 02 ਮਈ (ਹਿੰ.ਸ.)| ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਗ੍ਰਿਫਤਾਰ ਕਰਨ ’ਚ ਕਾਮਯਾਬੀ ਮਿਲੀ ਹੈ। ਸੌਰਵ ਜਿੰਦਲ, ਪੀ.ਪੀ.ਐਸ., ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਤਲਵਿੰਦਰ ਸਿੰਘ, ਪੀ.ਪੀ.ਐਸ., ਕਪਤਾਨ ਪੁਲਿਸ (ਅਪਰੇਸ਼ਨ) ਅਤੇ ਰਾਜਨ ਪਰਮਿੰਦਰ ਸਿੰਘ, ਪੀ.ਪੀ.ਐਸ., ਉੱਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ, ਇੰਚਾਰਜ ਸੀ.ਆਈ.ਏ. ਸਟਾਫ ਦੀ ਟੀਮ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 40 ਗ੍ਰਾਮ ਹੈਰੋਇਨ ਅਤੇ ਇੱਕ ਡਿਜੀਟਲ ਕੰਡਾ ਬਰਾਮਦ ਕੀਤਾ ਹੈ।

ਪੁਲਿਸ ਜਾਣਕਾਰੀ ਅਨੁਸਾਰ ਮਿਤੀ 30-04-2026 ਨੂੰ ਸੀ.ਆਈ.ਏ. ਸਟਾਫ ਦੀ ਟੀਮ ਗਸ਼ਤ ਦੌਰਾਨ ਰੋਇਲ ਹੋਮਜ਼ ਸੋਸਾਇਟੀ, ਮੁੰਡੀ ਖਰੜ ਵਿਖੇ ਪੁੱਜੀ, ਜਿੱਥੇ ਪਾਰਕਿੰਗ ਵਿੱਚ ਖੜ੍ਹੇ ਇੱਕ ਸ਼ੱਕੀ ਨੌਜਵਾਨ ਨੂੰ ਚੈਕ ਕੀਤਾ ਗਿਆ। ਚੈਕਿੰਗ ਦੌਰਾਨ ਉਸਦੇ ਹੱਥ ਵਿੱਚ ਫੜੇ ਜੂਟ ਦੇ ਲਿਫਾਫੇ ਵਿੱਚੋਂ 40 ਗ੍ਰਾਮ ਹੈਰੋਇਨ ਅਤੇ ਇੱਕ ਡਿਜੀਟਲ ਕੰਡਾ ਬਰਾਮਦ ਹੋਇਆ। ਇਸ ਸਬੰਧੀ ਥਾਣਾ ਸਿਟੀ ਖਰੜ੍ਹ ਵਿਖੇ ਮੁਕੱਦਮਾ ਨੰਬਰ 129 ਮਿਤੀ 30-04-2026 ਅਧੀਨ ਧਾਰਾ 21-61-85 ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਹਿਚਾਣ ਵਿਕਰਮ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਏਕਤਾ ਨਗਰ, ਥਾਣਾ ਸਿਟੀ-1 ਮੋਗਾ ਵਜੋਂ ਹੋਈ ਹੈ। ਦੋਸ਼ੀ ਦੀ ਉਮਰ ਕਰੀਬ 23 ਸਾਲ ਹੈ, ਜੋ 12ਵੀਂ ਪਾਸ ਅਤੇ ਅਣਵਿਆਹਿਆ ਹੈ। ਇਸ ਦੇ ਵਿਰੁੱਧ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ। ਦੋਸ਼ੀ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਜਾਰੀ ਹੈ ਕਿ ਉਹ ਹੈਰੋਇਨ ਕਿੱਥੋਂ ਲਿਆਉਂਦਾ ਸੀ ਅਤੇ ਕਿੱਥੇ ਸਪਲਾਈ ਕਰਦਾ ਸੀ। ਇਸ ਮਾਮਲੇ ਨਾਲ ਸੰਬੰਧਿਤ ਹੋਰ ਸਾਥੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਕਾਰਵਾਈ ਜਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande