ਲੁਧਿਆਣਾ ਵਿੱਚ ਘਰੇਲੂ ਕਲੇਸ਼ ਤੋਂ ਤੰਗ ਨੌਜਵਾਨ ਨੇ ਬਲੇਡ ਨਾਲ ਵੱਢਿਆ ਗਲਾ, ਹਾਲਤ ਗੰਭੀਰ
ਲੁਧਿਆਣਾ, 20 ਮਈ (ਹਿੰ.ਸ.)| ਲੁਧਿਆਣਾ ਦੇ ਬਸਤੀ ਜੋਧੇਵਾਲ ਥਾਣਾ ਖੇਤਰ ਅਧੀਨ ਪੈਂਦੇ ਕੈਲਾਸ਼ ਨਗਰ ਇਲਾਕੇ ਵਿੱਚ ਮੰਗਲਵਾਰ ਦੇਰ ਸ਼ਾਮ ਇੱਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ। ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਇੱਕ ਨੌਜਵਾਨ ਨੇ ਧਾਰਦਾਰ ਬਲੇਡ ਨਾਲ ਆਪਣਾ ਗਲਾ ਵੱਢ ਲਿਆ। ਖੂਨ ਨਾਲ ਲੱਥਪੱਥ ਹਾਲਤ ਵਿੱਚ ਉਸ ਨੂੰ
ਲੁਧਿਆਣਾ ਵਿੱਚ ਘਰੇਲੂ ਕਲੇਸ਼ ਤੋਂ ਤੰਗ ਨੌਜਵਾਨ ਨੇ ਬਲੇਡ ਨਾਲ ਵੱਢਿਆ ਗਲਾ, ਹਾਲਤ ਗੰਭੀਰ


ਲੁਧਿਆਣਾ, 20 ਮਈ (ਹਿੰ.ਸ.)| ਲੁਧਿਆਣਾ ਦੇ ਬਸਤੀ ਜੋਧੇਵਾਲ ਥਾਣਾ ਖੇਤਰ ਅਧੀਨ ਪੈਂਦੇ ਕੈਲਾਸ਼ ਨਗਰ ਇਲਾਕੇ ਵਿੱਚ ਮੰਗਲਵਾਰ ਦੇਰ ਸ਼ਾਮ ਇੱਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ। ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਇੱਕ ਨੌਜਵਾਨ ਨੇ ਧਾਰਦਾਰ ਬਲੇਡ ਨਾਲ ਆਪਣਾ ਗਲਾ ਵੱਢ ਲਿਆ। ਖੂਨ ਨਾਲ ਲੱਥਪੱਥ ਹਾਲਤ ਵਿੱਚ ਉਸ ਨੂੰ ਉਸ ਦੀ ਪਤਨੀ ਵੱਲੋਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜ਼ਖਮੀ ਨੌਜਵਾਨ ਦੀ ਪਹਿਚਾਣ ਸੁਧੀਰ ਵਾਸੀ ਹਰਦੋਈ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਸੁਧੀਰ ਨੇ ਦੱਸਿਆ ਕਿ ਉਸ ਦਾ ਕਰੀਬ ਪੰਜ ਸਾਲ ਪਹਿਲਾਂ ਆਪਣੇ ਹੀ ਪਿੰਡ ਦੀ ਇੱਕ ਲੜਕੀ ਨਾਲ ਵਿਆਹ ਹੋਇਆ ਸੀ। ਉਹ ਪਿਛਲੇ ਕਾਫ਼ੀ ਸਮੇਂ ਤੋਂ ਆਪਣੀ ਪਤਨੀ ਅਤੇ ਚਾਰ ਸਾਲਾ ਧੀ ਨਾਲ ਲੁਧਿਆਣਾ ਦੇ ਕੈਲਾਸ਼ ਨਗਰ ਵਿੱਚ ਰਹਿ ਰਿਹਾ ਸੀ ਅਤੇ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ।

ਸੁਧੀਰ ਮੁਤਾਬਕ ਪਿਛਲੇ ਕਈ ਦਿਨਾਂ ਤੋਂ ਪਤੀ-ਪਤਨੀ ਵਿਚਕਾਰ ਘਰੇਲੂ ਵਿਵਾਦ ਚੱਲ ਰਿਹਾ ਸੀ। ਉਸ ਨੇ ਦੋਸ਼ ਲਗਾਇਆ ਕਿ ਦੋ ਦਿਨ ਪਹਿਲਾਂ ਉਸ ਦੀ ਸਾਲੀ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਪੁਲਿਸ ਕੋਲ ਸ਼ਿਕਾਇਤ ਵੀ ਦਿੱਤੀ ਸੀ। ਮੰਗਲਵਾਰ ਸਵੇਰੇ ਉਹ ਥਾਣੇ ਗਿਆ, ਜਿੱਥੇ ਕਰੀਬ ਚਾਰ ਘੰਟੇ ਬੈਠਣ ਤੋਂ ਬਾਅਦ ਉਸ ਨੇ ਮਾਫ਼ੀ ਮੰਗੀ ਅਤੇ ਘਰ ਵਾਪਸ ਆ ਗਿਆ। ਘਰ ਪਹੁੰਚਣ ਤੋਂ ਬਾਅਦ ਮਾਨਸਿਕ ਤਣਾਅ ਵਿੱਚ ਆ ਕੇ ਉਸ ਨੇ ਬਲੇਡ ਨਾਲ ਆਪਣਾ ਗਲਾ ਕੱਟ ਲਿਆ।

ਘਟਨਾ ਤੋਂ ਬਾਅਦ ਉਸ ਦੀ ਪਤਨੀ ਅਤੇ ਆਸ-ਪਾਸ ਦੇ ਲੋਕਾਂ ਨੇ ਤੁਰੰਤ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ। ਦੇਰ ਰਾਤ ਤੱਕ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਸੀ।

ਉੱਧਰ ਹਸਪਤਾਲ ਵਿੱਚ ਮੌਜੂਦ ਸੁਧੀਰ ਦੀ ਪਤਨੀ ਅੰਜਲੀ ਨੇ ਦੱਸਿਆ ਕਿ ਉਸ ਦਾ ਪਤੀ ਅਕਸਰ ਸ਼ਰਾਬ ਦੇ ਨਸ਼ੇ ਵਿੱਚ ਉਸ ਨਾਲ ਕੁੱਟਮਾਰ ਕਰਦਾ ਸੀ। ਇਸ ਕਾਰਨ ਉਸ ਨੇ ਆਪਣੀ ਭੈਣ ਨਾਲ ਮਿਲ ਕੇ ਪੁਲਿਸ ਕੋਲ ਸ਼ਿਕਾਇਤ ਦਿੱਤੀ ਸੀ। ਅੰਜਲੀ ਦੇ ਅਨੁਸਾਰ ਮੰਗਲਵਾਰ ਨੂੰ ਥਾਣੇ ਤੋਂ ਵਾਪਸ ਆਉਣ ਤੋਂ ਬਾਅਦ ਸੁਧੀਰ ਨੇ ਦੁਬਾਰਾ ਸ਼ਰਾਬ ਪੀਤੀ ਅਤੇ ਘਰ ਵਿੱਚ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸੇ ਦੌਰਾਨ ਉਸ ਨੇ ਜੇਬ ਵਿੱਚੋਂ ਬਲੇਡ ਕੱਢ ਕੇ ਆਪਣਾ ਗਲਾ ਵੱਢ ਲਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande