ਫਾਜ਼ਿਲਕਾ ਵਿੱਚ ਤਿੰਨ ਨੌਜਵਾਨ ਗ੍ਰਿਫ਼ਤਾਰ, ਹੈਂਡ ਗ੍ਰੇਨੇਡ ਬਰਾਮਦ
ਫਾਜ਼ਿਲਕਾ, 20 ਮਈ (ਹਿੰ.ਸ.)| ਸੀਆਈਏ ਸਟਾਫ ਫਾਜ਼ਿਲਕਾ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਜ਼ਿੰਦਾ ਹੈਂਡ ਗ੍ਰੇਨੇਡ ਬਰਾਮਦ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜਲਾਲਾਬਾਦ ਇਲਾਕੇ ਨਾਲ ਸਬੰਧਤ ਹਨ। ਇਸ ਸਬੰਧੀ ਜਾਣਕਾਰੀ
ਬਰਾਮਦ ਹੈਂਡ ਗ੍ਰੇਨੇਡ


ਫਾਜ਼ਿਲਕਾ, 20 ਮਈ (ਹਿੰ.ਸ.)| ਸੀਆਈਏ ਸਟਾਫ ਫਾਜ਼ਿਲਕਾ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਜ਼ਿੰਦਾ ਹੈਂਡ ਗ੍ਰੇਨੇਡ ਬਰਾਮਦ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜਲਾਲਾਬਾਦ ਇਲਾਕੇ ਨਾਲ ਸਬੰਧਤ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਆਈਏ ਸਟਾਫ ਫਾਜ਼ਿਲਕਾ ਦੇ ਇੰਚਾਰਜ ਇੰਸਪੈਕਟਰ ਸੁਨੀਲ ਕੁਮਾਰ ਅਤੇ ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਨੌਜਵਾਨ ਕਿਸੇ ਅਣਪਛਾਤੇ ਵਿਅਕਤੀ ਤੋਂ ਹੈਂਡ ਗ੍ਰੇਨੇਡ ਮੰਗਵਾ ਕੇ ਆਪਣੇ ਸਾਥੀਆਂ ਨਾਲ ਸੰਪਰਕ ਦੀ ਉਡੀਕ ਕਰ ਰਹੇ ਹਨ।

ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇੱਕ ਜ਼ਿੰਦਾ ਹੈਂਡ ਗ੍ਰੇਨੇਡ ਬਰਾਮਦ ਹੋਇਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਖਵੀਰ ਸਿੰਘ ਉਰਫ਼ ਮੰਗਾ ਵਾਸੀ ਲੱਖੇਵਾਲੀ, ਗੁਰਪਿੰਦਰ ਸਿੰਘ ਉਰਫ਼ ਮੰਨਾ ਵਾਸੀ ਚੱਕ ਪੱਖੀ ਅਤੇ ਸ਼ੇਖਵਿੰਦਰ ਸਿੰਘ ਉਰਫ਼ ਲੱਬੀ ਵਾਸੀ ਲੱਖੇਵਾਲੀ ਵਜੋਂ ਹੋਈ ਹੈ।

ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਹੁਣ ਇਹ ਜਾਂਚ ਕਰ ਰਹੀ ਹੈ ਕਿ ਮੁਲਜ਼ਮਾਂ ਨੇ ਇਹ ਹੈਂਡ ਗ੍ਰੇਨੇਡ ਕਿੱਥੋਂ ਹਾਸਲ ਕੀਤਾ ਅਤੇ ਇਸਦਾ ਇਸਤੇਮਾਲ ਕਿੱਥੇ ਕੀਤਾ ਜਾਣਾ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande