ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਠਾਨਕੋਟ ਵਿੱਚ ਲਗਣਗੇ 6.50 ਲੱਖ ਪੌਦੇ
ਪਠਾਨਕੋਟ, 21 ਮਈ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਪੌਧਾਰੋਪਣ ਅਭਿਆਨ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਜ਼ਿਲ੍ਹਾ ਪਠਾਨਕੋਟ ਵਿੱਚ 6 ਲੱਖ 50 ਹਜ਼ਾਰ ਪੌਦੇ ਲਗਾਏ ਜਾਣਗੇ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਜਸ
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਠਾਨਕੋਟ ਵਿੱਚ ਲਗਣਗੇ 6.50 ਲੱਖ ਪੌਦੇ


ਪਠਾਨਕੋਟ, 21 ਮਈ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਪੌਧਾਰੋਪਣ ਅਭਿਆਨ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਜ਼ਿਲ੍ਹਾ ਪਠਾਨਕੋਟ ਵਿੱਚ 6 ਲੱਖ 50 ਹਜ਼ਾਰ ਪੌਦੇ ਲਗਾਏ ਜਾਣਗੇ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਜਸਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ 6.50 ਲੱਖ ਪੌਦੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਦੇ ਨਾਲ ਹੀ 650 ਏਕੜ ਜ਼ਮੀਨ ‘ਤੇ ਰਵਿਦਾਸ ਬਗੀਚੀਆਂ ਵੀ ਤਿਆਰ ਕੀਤੀਆਂ ਜਾਣਗੀਆਂ।

ਡਾ. ਜਸਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ, ਸਕੂਲਾਂ-ਕਾਲਜਾਂ ਅਤੇ ਪੰਚਾਇਤੀ ਜ਼ਮੀਨਾਂ ‘ਤੇ ਕਰੀਬ 1.17 ਲੱਖ ਪੌਦੇ ਲਗਾਉਣ ਦਾ ਟਾਰਗੇਟ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਿਫੈਂਸ ਵਿਭਾਗ ਵੱਲੋਂ 40 ਹਜ਼ਾਰ, ਬਲਾਕ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ 60 ਹਜ਼ਾਰ, ਸਿੱਖਿਆ ਵਿਭਾਗ ਵੱਲੋਂ 5 ਹਜ਼ਾਰ, ਨਹਿਰੀ ਅਤੇ ਜਲ ਸਰੋਤ ਤੇ ਮਾਈਨਿੰਗ ਵਿਭਾਗ ਵੱਲੋਂ 10 ਹਜ਼ਾਰ, ਸਿੰਚਾਈ ਵਿਭਾਗ ਵੱਲੋਂ 2 ਹਜ਼ਾਰ, ਨਗਰ ਨਿਗਮ ਅਤੇ ਨਗਰ ਕੌਂਸਲਾਂ ਵੱਲੋਂ 2500 ਅਤੇ ਪੁਲਿਸ ਵਿਭਾਗ ਵੱਲੋਂ 1000 ਪੌਦੇ ਲਗਾਏ ਜਾਣਗੇ। ਬਾਕੀ ਪੌਦੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਲਗਾਏ ਜਾਣਗੇ।

ਉਨ੍ਹਾਂ ਆਮ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਰੱਖਿਆ ਲਈ ਹਰ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਵੱਧ ਤੋਂ ਵੱਧ ਪੌਦੇ ਲਗਾ ਕੇ ਇਸ ਅਭਿਆਨ ਨੂੰ ਕਾਮਯਾਬ ਬਣਾਇਆ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande