ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਕੱਢਿਆ ਫਲੈਗ ਮਾਰਚ
ਬਟਾਲਾ, 21, ਮਈ (ਹਿੰ.ਸ.)। ਅੱਜ ਨਗਰ ਨਿਗਮ ਚੋਣਾਂ ਨੂੰ ਲੈ ਕੇ ਬਟਾਲਾ ਪੁਲਿਸ ਵਲੋਂ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਅੱਜ ਬਟਾਲਾ ਪੁਲਿਸ ਵਲੋਂ ਨਗਰ ਨਿਗਮ ਚੋਣਾਂ ਨੂ
ਫਲੈਗ ਮਾਰਚ ਦੌਰਾਨ ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ, ਪੁਲਿਸ ਅਧਿਕਾਰੀ ਅਤੇ ਮੁਲਾਜ਼ਮ


ਬਟਾਲਾ, 21, ਮਈ (ਹਿੰ.ਸ.)। ਅੱਜ ਨਗਰ ਨਿਗਮ ਚੋਣਾਂ ਨੂੰ ਲੈ ਕੇ ਬਟਾਲਾ ਪੁਲਿਸ ਵਲੋਂ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਅੱਜ ਬਟਾਲਾ ਪੁਲਿਸ ਵਲੋਂ ਨਗਰ ਨਿਗਮ ਚੋਣਾਂ ਨੂੰ ਮੁੱਖ ਰੱਖਦੇ ਹੋਏ ਫਲੈਗ ਮਾਰਚ ਕੱਢਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਫਲੈਗ ਮਾਰਚ ਗਾਂਧੀ ਚੌਂਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚੋਂ ਹੁੰਦਾ ਹੋਇਆ ਐੱਸ.ਐੱਸ.ਪੀ ਦਫਤਰ ਵਿਖੇ ਸਮਾਪਤ ਹੋਇਆ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਵਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਚੋਣਾਂ ਦੌਰਾਨ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਵਲੋਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਨਾਕਾਬੰਦੀ ਕਰਦੇ ਹੋਏ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਸ਼ਹਿਰ ਵਾਸੀਆਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਚੋਣਾਂ ਦੌਰਾਨ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਜੇਕਰ ਸ਼ਹਿਰ ਵਾਸੀਆਂ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਪੁਲਿਸ ਅਧਿਕਾਰੀਆਂ ਦੇ ਧਿਆਨ ’ਚ ਲਿਆਉਣ ਤਾਂ ਜੋ ਉਸ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਵਲੋਂ ਨਗਰ ਨਿਗਮ ਚੋਣਾਂ ਪੂਰੇ ਅਮਨ ਅਮਾਨ ਨਾਲ ਚੇਪੜੇ ਚਾੜੀਆਂ ਜਾਣੀਆਂ। ਇਸ ਮੌਕੇ ਉਨ੍ਹਾਂ ਨਾਲ ਐੱਸ.ਪੀ ਡੀ ਸੰਦੀਪ ਵਡੇਹਰਾ, ਡੀ.ਐੱਸ.ਪੀ ਰਮਨਦੀਪ ਸਿੰਘ, ਡੀ.ਐੱਸ.ਪੀ ਤੇਜਿੰਦਰਪਾਲ ਸਿੰਘ, ਡੀ.ਐੱਸ.ਪੀ ਸਿਟੀ ਸੁਖਇੰਦਰ ਸਿੰਘ, ਇੰਸਪੈਕਟਰ ਸੁਖਰਾਜ ਸਿੰਘ, ਐੱਸ.ਐੱਚ.ਓ ਸੁਖਜਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ’ਚ ਪੁਲਿਸ ਅਧਿਕਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande