
ਤਰਨਤਾਰਨ, 21 ਮਈ (ਹਿੰ.ਸ.)| ਪੱਟੀ ਹਲਕੇ ਦੇ ਪਿੰਡ ਸਾਬਰਾ ਵਿੱਚ ਇੱਕ ਭਰਾ ਨੇ ਕੁਹਾੜੀ ਨਾਲ ਹਮਲਾ ਕਰਕੇ ਆਪਣੀ ਭੈਣ ਦੀ ਹੱਤਿਆ ਕਰ ਦਿੱਤੀ ਅਤੇ ਮਾਂ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਰਸਾਲ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਸਾਬਰਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਮਾਨਸਿਕ ਹਾਲਤ ਠੀਕ ਨਹੀਂ ਸੀ ਅਤੇ ਘਟਨਾ ਤੋਂ ਪਹਿਲਾਂ ਘਰ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ।
ਗੁੱਸੇ ਵਿੱਚ ਆ ਕੇ ਮੁਲਜ਼ਮ ਨੇ ਪਹਿਲਾਂ ਘਰ ਵਿੱਚ ਪਾਲਤੂ ਬੱਕਰੀ ਅਤੇ ਕੁੱਤੇ ਨੂੰ ਵੀ ਮਾਰ ਦਿੱਤਾ। ਇਸ ਤੋਂ ਬਾਅਦ ਜਦੋਂ ਉਸ ਦੀ ਭੈਣ ਸੰਦੀਪ ਕੌਰ (26), ਜੋ ਪਿੰਡ ਟੂਟ ਪੰਗਾਲਾ ਵਿੱਚ ਵਿਆਹੀ ਹੋਈ ਸੀ, ਦੇ ਸਿਰ ‘ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਚਾਅ ਕਰਨ ਆਈ ਮਾਂ ‘ਤੇ ਵੀ ਮੁਲਜ਼ਮ ਨੇ ਹਮਲਾ ਕੀਤਾ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਦਰ ਪੱਟੀ ਥਾਣਾ ਪੁਲਿਸ ਅਤੇ ਚੌਕੀ ਸਾਬਰਾ ਦੀ ਟੀਮ ਮੌਕੇ ‘ਤੇ ਪਹੁੰਚੀ। ਡੀਐਸਪੀ ਪਰਵੇਸ਼ ਚੋਪੜਾ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH