ਸ੍ਰੀ ਮੁਕਤਸਰ ਸਾਹਿਬ : ਚੋਣਾਂ ਵਾਲੇ ਦਿਨ ਪ੍ਰਚਾਰ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ
ਸ੍ਰੀ ਮੁਕਤਸਰ ਸਾਹਿਬ, 21 ਮਈ (ਹਿੰ.ਸ)। ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਚੋਣਾਂ 26 ਮਈ 2026 ਨੂੰ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਡੈਵੀ ਗੋਇਲ, ਆਈ.ਏ.ਐਸ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸ੍ਰੀ
ਡੈਵੀ ਗੋਇਲ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ


ਸ੍ਰੀ ਮੁਕਤਸਰ ਸਾਹਿਬ, 21 ਮਈ (ਹਿੰ.ਸ)। ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਚੋਣਾਂ 26 ਮਈ 2026 ਨੂੰ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਡੈਵੀ ਗੋਇਲ, ਆਈ.ਏ.ਐਸ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਨਗਰ ਕੌਂਸਲਜ ਦੀਆਂ ਚੋਣਾਂ ਵਾਲੇ ਦਿਨ 26 ਮਈ 2026 ਨੂੰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਬਣੇ ਪੋਲਿੰਗ ਸਟੇਸ਼ਨਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਹਨਾਂ ਹੁਕਮਾਂ ਅਨੁਸਾਰ ਪੋਲਿੰਗ ਸਟੇਸ਼ਨ ਜਾਂ ਜਨਤਕ ਜਾਂ ਨਿੱਜੀ ਜਗ੍ਹਾਂ ਤੇ ਕਿਸੇ ਵੀ ਉਮੀਦਵਾਰ ਜਾਂ ਉਸਦੇ ਸਮਰਥਕਾਂ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਚੋਣ ਅਬਜਰਵਰਜ਼ ਪ੍ਰਸ਼ਾਸ਼ਨਿਕ/ਪੁਲਿਸ ਦੇ ਅਧਿਕਾਰੀਆਂ ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ / ਕਾਊਂਟਿੰਗ ਨਾਲ ਸਬੰਧਿਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ।

ਇਸ ਤੋਂ ਇਲਾਵਾ ਪ੍ਰਚਾਰ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦਾ ਪੋਸਟਰ ਵੀ ਨਹੀਂ ਲਗਾਇਆ ਜਾਵੇਗਾ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦੇ ਇਕ ਹੋਰ ਹੁਕਮ ਅਨੁਸਾਰ ਪੋਲਿੰਗ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਉਮੀਦਵਾਰਾਂ ਦੇ ਚੋਣ ਬੂਥ ਲਗਾਉਣ ਤੇ ਵੀ ਪਾਬੰਦੀ ਲਗਾਈ ਗਈ ਹੈ। ਬੂਥ ਪੋਲਿੰਗ ਲੁਕੇਸ਼ਨ ਤੋਂ 200 ਮੀਟਰ ਦੂਰ ਕੇਵਲ 1 ਮੇਜ 2 ਕੁਰਸੀਆਂ (ਬਿਨ੍ਹਾਂ ਸ਼ਾਮਿਆਨਾ/ਟੈਂਟ) ਹੀ ਲਗਾਏ ਜਾਣੇ ਹਨ, ਜਿਥੇ ਸਬੰਧਿਤ ਉਮੀਦਵਾਰ ਕੇਵਲ 3 x1.5 ਫੁੱਟ ਦਾ ਫਲੈਕਸ ਜਾਂ ਬੈਨਰ ਲਗਾ ਸਕਦੇ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande