ਟੀਕਾਕਰਨ ਅਤੇ ਐਚ.ਪੀ.ਵੀ ਵਿਸ਼ੇਸ਼ ਕੈਂਪਾਂ 'ਚ 100 ਫੀਸਦੀ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇ : ਏ.ਡੀ.ਸੀ ਤਰਨ ਤਾਰਨ
ਤਰਨ ਤਾਰਨ, 22 ਮਈ (ਹਿੰ.ਸ.)। ਡਿਪਟੀ ਕਮਿਸ਼ਨਰ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਟੀਕਾਕਰਨ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਅਹਿਮ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਮੀਟਿੰਗ ਵਿੱਚ ਐਸ.ਡੀ.ਐਮ
ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ।


ਤਰਨ ਤਾਰਨ, 22 ਮਈ (ਹਿੰ.ਸ.)। ਡਿਪਟੀ ਕਮਿਸ਼ਨਰ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਟੀਕਾਕਰਨ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਅਹਿਮ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਮੀਟਿੰਗ ਵਿੱਚ ਐਸ.ਡੀ.ਐਮ ਖਡੂਰ ਸਾਹਿਬ ਸੰਜੀਵ ਸ਼ਰਮਾ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਡੀ.ਡੀ.ਪੀ.ਓ ਪਿਆਰ ਸਿੰਘ ਤੋਂ ਇਲਾਵਾ ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਸਮੂਹ ਸੀ.ਡੀ.ਪੀ.ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ। ਮੀਟਿੰਗ ਦੇ ਮੁੱਖ ਏਜੰਡੇ ਵਿੱਚ ਐਚ.ਪੀ.ਵੀ, ਮੀਜ਼ਲ ਰੂਬੇਲਾ, ਬੀ.ਸੀ.ਜੀ, ਹੈਪਾ-ਬੀ, ਐਮ.ਆਰ ਫਸਟ, ਐਮ.ਆਰ ਸੈਕਿੰਡ, ਪੈਂਟਾ ਫਸਟ, ਪੈਂਟਾ ਸੈਕਿੰਡ ਆਦਿ ਸ਼ਾਮਲ ਸੀ।

ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਇਸ ਮੌਕੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਆਪੋ-ਆਪਣੇ ਬਲਾਕਾਂ ਦੇ ਟੀਕਾਕਰਨ ਅਤੇ ਐਚ.ਪੀ.ਵੀ ਵਿਸ਼ੇਸ਼ ਕੈਂਪਾਂ ਵਿੱਚ 100 ਫੀਸਦੀ ਵੈਕਸੀਨੇਸ਼ਨ ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਮੂਹ ਸੀਨੀਅਰ ਮੈਡੀਕਲ ਅਫਸਰ ਆਪਣੇ-ਆਪਣੇ ਬਲਾਕਾਂ ਵਿੱਚ ਕੈਂਪਾਂ ਦੀ ਸੁਪਰਵਿਜ਼ਨ ਕਰਨ ਅਤੇ ਐਚ.ਪੀ.ਵੀ ਵੈਕਸੀਨ ਨੂੰ ਸਿਹਤ ਕਰਮੀਆਂ ਵੱਲੋਂ ਹਰ ਹਫ਼ਤੇ ਬੁੱਧਵਾਰ ਨੂੰ ਲੱਗਣ ਵਾਲੇ ਮਮਤਾ ਦਿਵਸ ਸੈਸ਼ਨਾਂ ਦੌਰਾਨ ਲਗਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਿਹਤ ਕਰਮੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸ਼ਹਿਰਾਂ ਅਤੇ ਪਿੰਡਾਂ ਤੋਂ ਇਲਾਵਾ ਹਾਈਰਿਸਕ ਆਬਾਦੀ ਜਿਵੇਂ ਕਿ ਇੱਟਾਂ ਦੇ ਭੱਠੇ, ਝੁੱਗੀਆਂ ਅਤੇ ਗੁੱਜਰਾਂ ਦੇ ਡੇਰਿਆਂ 'ਤੇ ਜਾ ਕੇ ਵੀ ਐਚ.ਪੀ.ਵੀ ਵੈਕਸੀਨ ਬਾਰੇ ਵੱਧ ਤੋਂ ਵੱਧ ਪ੍ਰਚਾਰ ਪ੍ਰਸਾਰ ਕਰਨ, ਤਾਂ ਜੋ ਇਸ ਦਾ ਲਾਭ ਹਰੇਕ ਯੋਗ ਲਾਭਪਾਤਰੀ ਪ੍ਰਾਪਤ ਕਰ ਸਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਵੇਲੇ ਪੈ ਰਹੀ ਅੱਤ ਦੀ ਗਰਮੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜਰੀ ਦੀ ਇੰਨ-ਬਿੰਨ ਪਾਲਣਾ ਕਰਨ।

ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਇਸ ਮੌਕੇ ਟੀਕਾਕਰਨ ਸਬੰਧੀ ਸੰਖੇਪ ਜਾਣਕਾਰੀ ਦਿੱਤੀ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਇਸ ਮੌਕੇ ਦੱਸਿਆ ਕਿ ਐਚ.ਪੀ.ਵੀ ਵੈਕਸੀਨ ਦੇ ਵਿਸ਼ੇਸ਼ ਕੈਂਪ ਲਗਾਤਾਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਐਚ.ਪੀ.ਵੀ ਵੈਕਸੀਨ ਦੀ ਖ਼ੁਰਾਕ (ਡੋਜ਼) 14 ਸਾਲਾਂ ਦੀਆਂ ਲੜਕੀਆਂ ਨੂੰ ਲਗਾਈ ਜਾ ਰਹੀ ਹੈ ਅਤੇ ਜ਼ਿਲ੍ਹੇ ਵਿੱਚ ਐਚ.ਪੀ.ਵੀ ਵੈਕਸੀਨ ਲਗਾਉਣ ਲਈ ਜ਼ਿਲ੍ਹੇ ਦੀਆਂ ਸੀ.ਐਚ.ਸੀਜ਼ ਅਤੇ ਪੀ.ਐਚ.ਸੀਜ਼ ਦੇ ਕੋਲਡ ਚੇਨ ਪੁਆਇੰਟਾਂ 'ਤੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲਾਭਪਾਤਰੀ ਬੱਚੀਆਂ ਨੂੰ ਸਮੇਂ ਸਿਰ ਇਹ ਵੈਕਸੀਨ ਲਗਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਕਰ ਐਚ.ਪੀ.ਵੀ ਵੈਕਸੀਨ ਬੱਚੇ ਨੂੰ ਸਮੇਂ ਸਿਰ ਲਗਾਈ ਜਾਵੇ ਤਾਂ ਸਰਵਿਕਸ ਕੈਂਸਰ ਵਰਗੀ ਬਿਮਾਰੀ ਦੇ ਹੋਣ ਦੇ ਖਦਸ਼ੇ ਨੂੰ ਰੋਕਿਆ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande