ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਨਵੇਂ ਚੁਣੇ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੇ ਆਪਣੇ ਅਹੁਦੇ ਸੰਭਾਲੇ
ਅੰਮ੍ਰਿਤਸਰ, 22 ਮਈ (ਹਿੰ.ਸ.)। ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਨਵੇਂ ਚੁਣੇ ਗਏ ਚੇਅਰਮੈਨ ਸਰਬਜੀਤ ਸਿੰਘ ਬੱਲ ਅਤੇ ਵਾਈਸ ਚੇਅਰਪਰਸਨ ਰਾਜਵਿੰਦਰ ਕੌਰ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੰਮ੍ਰਿਤਸਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਅਤੇ ਵ
ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਨਵੇਂ ਚੁਣੇ ਚੇਅਰਮੈਨ ਸਰਬਜੀਤ ਸਿੰਘ ਬੱਲ ਅਤੇ ਵਾਈਸ ਚੇਅਰਪਰਸਨ ਰਾਜਵਿੰਦਰ ਕੌਰ ਅਹੁਦਾ ਸੰਭਾਲਣ ਸਮੇਂ


ਅੰਮ੍ਰਿਤਸਰ, 22 ਮਈ (ਹਿੰ.ਸ.)। ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਨਵੇਂ ਚੁਣੇ ਗਏ ਚੇਅਰਮੈਨ ਸਰਬਜੀਤ ਸਿੰਘ ਬੱਲ ਅਤੇ ਵਾਈਸ ਚੇਅਰਪਰਸਨ ਰਾਜਵਿੰਦਰ ਕੌਰ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੰਮ੍ਰਿਤਸਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਅਤੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਦੋਵਾਂ ਵਿਧਾਇਕਾਂ ਨੇ ਨਵੇਂ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਅਹੁਦਾ ਸੰਭਾਲਣ ’ਤੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਲੋਕਾਂ ਦੀ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਮ ਘਰਾਂ ਦੇ ਜਾਇਆਂ ਨੂੰ ਇੱਕ ਵਾਰ ਫਿਰ ਵੱਡੇ ਅਹੁਦੇ ਦੇ ਕੇ ਨਿਵਾਜਿਆ ਹੈ।ਅਹੁਦਾ ਸੰਭਾਲਣ ਉਪਰੰਤ ਸਰਬਜੀਤ ਸਿੰਘ ਬੱਲ ਅਤੇ ਰਾਜਵਿੰਦਰ ਕੌਰ ਨੇ ਸਮੂਹ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਰਾਹੀਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਇਆ ਜਾਵੇਗਾ।ਇਸ ਮੌਕੇ ਚੇਅਰਮੈਨ ਜਸਕਰਨ ਬੰਦੇਸ਼ਾ, ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ, ਸੋਨੀਆ ਮਾਨ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ, ਐਡਵੋਕੇਟ ਅਰਵਿੰਦਰ ਸਿੰਘ ਭੱਟੀ, ਹਰਮਿੰਦਰ ਸਿੰਘ ਚੇਅਰਮੈਨ, ਗੁਰਪ੍ਰੀਤ ਸਿੰਘ ਕਟਾਰੀਆ ਜ਼ਿਲ੍ਹਾ ਇੰਚਾਰਜ ਟਰੇਡ ਵਿੰਗ, ਕੁਲਵਿੰਦਰ ਸਿੰਘ ਔਲਖ ਪ੍ਰਧਾਨ ਨਗਰ ਪੰਚਾਇਤ ਰਾਜਾਸਾਂਸੀ ਸਮੇਤ ਹੋਰ ਆਗੂ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪਰਮਜੀਤ ਕੌਰ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande