ਕੋਟਕਪੂਰਾ ਦੇ ਬਿਜਲੀ ਗ੍ਰਿਡ ‘ਚ ਕਰਮਚਾਰੀ ਵੱਲੋਂ ਖੁਦਕੁਸ਼ੀ
ਫਰੀਦਕੋਟ, 22 ਮਈ (ਹਿੰ.ਸ.)| ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿਖੇ ਮੁਕਤਸਰ ਰੋਡ ਸਥਿਤ ਬਿਜਲੀ ਗ੍ਰਿਡ ਵਿੱਚ ਇੱਕ ਕਰਮਚਾਰੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗਾਂਧੀ ਬਸਤੀ ਕੋਟਕਪੂਰਾ ਨਿਵਾਸੀ ਸਤਵੀਰ ਸਿੰਘ (35) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸਤਵੀਰ ਸਿੰਘ
ਕੋਟਕਪੂਰਾ ਦੇ ਬਿਜਲੀ ਗ੍ਰਿਡ ‘ਚ ਕਰਮਚਾਰੀ ਵੱਲੋਂ ਖੁਦਕੁਸ਼ੀ


ਫਰੀਦਕੋਟ, 22 ਮਈ (ਹਿੰ.ਸ.)| ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿਖੇ ਮੁਕਤਸਰ ਰੋਡ ਸਥਿਤ ਬਿਜਲੀ ਗ੍ਰਿਡ ਵਿੱਚ ਇੱਕ ਕਰਮਚਾਰੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗਾਂਧੀ ਬਸਤੀ ਕੋਟਕਪੂਰਾ ਨਿਵਾਸੀ ਸਤਵੀਰ ਸਿੰਘ (35) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸਤਵੀਰ ਸਿੰਘ ਪਿਛਲੇ ਕੁਝ ਸਮੇਂ ਤੋਂ ਕਿਸੇ ਗੱਲ ਨੂੰ ਲੈ ਕੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸੇ ਤਣਾਅ ਕਾਰਨ ਉਸ ਨੇ ਵੀਰਵਾਰ ਰਾਤ ਡਿਊਟੀ ਦੌਰਾਨ ਹੀ ਬਿਜਲੀ ਗ੍ਰਿਡ ਨੇੜੇ ਇੱਕ ਦਰੱਖਤ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਸਤਵੀਰ ਸਿੰਘ ਪਿਛਲੇ ਕਈ ਸਾਲਾਂ ਤੋਂ ਪਾਵਰਕਾਮ ਵਿੱਚ ਠੇਕੇ ‘ਤੇ ਕੰਮ ਕਰ ਰਿਹਾ ਸੀ ਅਤੇ ਇਨ੍ਹਾਂ ਦਿਨਾਂ ਉਸ ਦੀ ਡਿਊਟੀ ਕੋਟਕਪੂਰਾ ਦੇ ਬਿਜਲੀ ਗ੍ਰਿਡ ਵਿੱਚ ਲੱਗੀ ਹੋਈ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਸਹਿਕਰਮੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

ਇਸ ਸਬੰਧੀ ਏਐਸਆਈ ਸਤੀਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande