ਬੁਰਜ ਸੇਮਾ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ, ਮਿੱਟੀ-ਪਾਣੀ ਪਰਖ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ
ਬਠਿੰਡਾ, 22 ਮਈ (ਹਿੰ.ਸ.)| ਬਠਿੰਡਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਆਧੁਨਿਕ ਅਤੇ ਵਿਗਿਆਨਕ ਖੇਤੀ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ ਪਿੰਡ ਬੁਰਜ ਸੇਮਾ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਇਹ ਕੈਂਪ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਜੀਤ
ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਬਠਿੰਡਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ।


ਬਠਿੰਡਾ, 22 ਮਈ (ਹਿੰ.ਸ.)| ਬਠਿੰਡਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਆਧੁਨਿਕ ਅਤੇ ਵਿਗਿਆਨਕ ਖੇਤੀ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ ਪਿੰਡ ਬੁਰਜ ਸੇਮਾ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਇਹ ਕੈਂਪ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡਾ. ਪ੍ਰਭਜੋਤ ਕੌਰ, ਜ਼ਿਲ੍ਹਾ ਸਿਖਲਾਈ ਅਫਸਰ ਬਠਿੰਡਾ ਦੀ ਅਗਵਾਈ ਵਿੱਚ ਲਗਾਇਆ ਗਿਆ।

ਕੈਂਪ ਦੌਰਾਨ ਡਾ. ਜਸਵਿੰਦਰ ਕੌਰ ਏਡੀਓ (ਟ੍ਰੇਨਿੰਗ) ਨੇ ਕਿਸਾਨਾਂ ਨਾਲ ਖੇਤੀ ਵਿਭਿੰਨਤਾ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਸਬੰਧੀ ਵਿਚਾਰ ਸਾਂਝੇ ਕਰਦਿਆਂ ਨਰਮੇ ਅਤੇ ਕਪਾਹ ਦੀ ਬਿਜਾਈ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਨਰਮੇ ਦੀ ਸੁਚੱਜੀ ਕਾਸ਼ਤ ਲਈ ਡੂੰਘੀ ਵਾਹੀ, ਭਰਵੀਂ ਰੌਣੀ ਅਤੇ ਚਿੱਟੀ ਮੱਖੀ ਤੇ ਰਸ ਚੂਸਕ ਕੀੜਿਆਂ ਤੋਂ ਬਚਾਅ ਲਈ ਖੇਤਾਂ ਵਿੱਚ ਨਦੀਨਾਂ ਦੇ ਖਾਤਮੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਨਰਮੇ ਦੇ ਖੇਤਾਂ ਨੇੜੇ ਕੱਦੂ ਜਾਤੀ ਦੀਆਂ ਸਬਜ਼ੀਆਂ, ਮਿਰਚਾਂ, ਟਮਾਟਰ ਅਤੇ ਭਿੰਡੀ ਆਦਿ ਦੀ ਬਿਜਾਈ ਤੋਂ ਗੁਰੇਜ਼ ਕਰਨ ਦੀ ਸਲਾਹ ਵੀ ਦਿੱਤੀ।

ਡਾ. ਜਸਵਿੰਦਰ ਕੌਰ ਨੇ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜ ‘ਤੇ ਮਿਲ ਰਹੀ 33 ਫੀਸਦੀ ਸਬਸਿਡੀ ਅਤੇ ਨਵੀਂ ਦੇਸੀ ਕਪਾਹ ਦੀ ਕਿਸਮ ਪੀਬੀਡੀ-88 ਬਾਰੇ ਵੀ ਜਾਣਕਾਰੀ ਦਿੱਤੀ।

ਇਸ ਮੌਕੇ ਡਾ. ਯਾਦਵੀਰ ਕੌਰ ਏਡੀਓ ਨੇ ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਉਤੇ ਜ਼ੋਰ ਦਿੰਦਿਆਂ ਕਿਸਾਨਾਂ ਨੂੰ ਨਮੂਨੇ ਲੈਣ ਦੇ ਸਹੀ ਢੰਗ ਅਤੇ ਰਿਪੋਰਟ ਮੁਤਾਬਕ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਜੈਵਿਕ ਖਾਦਾਂ ਅਤੇ ਹਰੀ ਖਾਦ ਦੀ ਵਰਤੋਂ ਨੂੰ ਵੀ ਲਾਹੇਵੰਦ ਦੱਸਿਆ। ਇਸ ਤੋਂ ਇਲਾਵਾ ਝੋਨੇ ਦੀ ਨਵੀਂ ਕਿਸਮ ਪੀਆਰ-133 ਅਤੇ ਪਨੀਰੀ ਤਿਆਰ ਕਰਨ ਦੇ ਸਹੀ ਤਰੀਕੇ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।ਕੈਂਪ ਦੌਰਾਨ ਡਾ. ਸਿਮਰਨਜੀਤ ਕੌਰ ਨੇ ਐਗਰੀ ਸਟੈਕ ਅਤੇ ਫਾਰਮਰ ਆਈਡੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਇਸ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਡਾ. ਹਰਦੀਪ ਸਿੰਘ, ਵਿਸ਼ਾ ਵਸਤੂ ਮਾਹਰ ਨੇ ਝੋਨੇ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ, ਯੂਰੀਏ ਨੂੰ ਤਿੰਨ ਹਿੱਸਿਆਂ ਵਿੱਚ ਪਾਉਣ, ਪਕਾਵੀਂ ਮੱਕੀ ਦੀ ਬਿਜਾਈ ਅਤੇ ਫਾਲ ਆਰਮੀਵਰਮ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਬਸਿਡੀ ਅਤੇ ਆਨਲਾਈਨ ਰਜਿਸਟਰੇਸ਼ਨ ਪ੍ਰਕਿਰਿਆ ਬਾਰੇ ਵੀ ਕਿਸਾਨਾਂ ਨੂੰ ਜਾਣੂ ਕਰਵਾਇਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande