ਖ਼ਾਸ ਦੁਕਾਨਾਂ ਤੋਂ ਕਿਤਾਬਾਂ-ਵਰਦੀਆਂ ਖਰੀਦਣ ਲਈ ਮਜਬੂਰ ਕਰਨ ਵਾਲੇ ਸਕੂਲਾਂ ‘ਤੇ ਹੋਵੇਗੀ ਸਖ਼ਤ ਕਾਰਵਾਈ
ਕਪੂਰਥਲਾ, 22 ਮਈ (ਹਿੰ.ਸ.)| ਜ਼ਿਲ੍ਹਾ ਕਪੂਰਥਲਾ ਵਿੱਚ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਅਤੇ ਵਰਦੀਆਂ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਫੀਸ ਰੈਗੂਲੇਟਰੀ ਬਾਡੀ ਅਕਾਸ਼ ਬਾਂਸਲ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਫੀਸ ਰੈਗੂਲੇਟਰੀ ਬਾਡੀ ਅਕਾਸ਼ ਬਾਂਸਲ


ਕਪੂਰਥਲਾ, 22 ਮਈ (ਹਿੰ.ਸ.)| ਜ਼ਿਲ੍ਹਾ ਕਪੂਰਥਲਾ ਵਿੱਚ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਅਤੇ ਵਰਦੀਆਂ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਫੀਸ ਰੈਗੂਲੇਟਰੀ ਬਾਡੀ ਅਕਾਸ਼ ਬਾਂਸਲ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਸਕੂਲ ਨੂੰ ਮਾਪਿਆਂ ਨੂੰ ਕਿਸੇ ਖ਼ਾਸ ਦੁਕਾਨ ਤੋਂ ਹੀ ਕਿਤਾਬਾਂ ਜਾਂ ਵਰਦੀਆਂ ਖਰੀਦਣ ਲਈ ਮਜਬੂਰ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲੇ ਸਕੂਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਸਮੂਹ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਕੀਤੀ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਫੀਸਾਂ ਵਿੱਚ ਕੀਤੇ ਵਾਧੇ ਦੀ ਰਿਪੋਰਟ, ਫਾਰਮ ਏ, ਬੀ, ਸੀ ਅਤੇ ਡੀ ਸਮੇਤ ਬੈਲੈਂਸ ਸ਼ੀਟ ਦਾ ਪੂਰਾ ਰਿਕਾਰਡ ਤਿਆਰ ਕਰਕੇ 10 ਦਿਨਾਂ ਅੰਦਰ ਸਕੱਤਰ ਫੀਸ ਰੈਗੂਲੇਟਰੀ ਕਮੇਟੀ ਕੋਲ ਹਲਫ਼ੀਆ ਬਿਆਨ ਸਮੇਤ ਜਮ੍ਹਾਂ ਕਰਵਾਇਆ ਜਾਵੇ।

ਉਨ੍ਹਾਂ ਕਿਹਾ ਕਿ ‘ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ’ ਤਹਿਤ ਜੇਕਰ ਕਿਸੇ ਵਿਦਿਆਰਥੀ ਦੇ ਪਿਤਾ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਬੱਚੇ ਦੀ ਪੜ੍ਹਾਈ ਪ੍ਰਭਾਵਿਤ ਨਹੀਂ ਹੋਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਕੂਲਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਵਰਦੀ ਦਾ ਰੰਗ ਅਤੇ ਡਿਜ਼ਾਈਨ ਬਾਰ-ਬਾਰ ਨਾ ਬਦਲਿਆ ਜਾਵੇ।

ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸਕੂਲ ਨਿਯਮਾਂ ਦੀ ਉਲੰਘਣਾ ਕਰਦਾ ਹੈ ਜਾਂ ਫੀਸਾਂ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਨੰਬਰ 01822-233777 ਜਾਂ ਈਮੇਲ ਆਈ.ਡੀ. dc.kpr@punjab.gov.in ‘ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande