ਐਸਆਈਆਰ ਤਹਿਤ ਹਰ ਵੋਟਰ ਲਈ ਐਨਯੂਮੇਰੇਸ਼ਨ ਫਾਰਮ ਭਰਨਾ ਲਾਜ਼ਮੀ : ਡਿਪਟੀ ਕਮਿਸ਼ਨਰ ਨਵਾਂ ਸ਼ਹਿਰ
ਨਵਾਂ ਸ਼ਹਿਰ, 22 ਮਈ (ਹਿੰ.ਸ.)| ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਹੈ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੌਰਾਨ ਹਰ ਵੋਟਰ ਲਈ ਐਨਯੂਮੇਰੇਸ਼ਨ ਫਾਰਮ ਭਰਨਾ ਲਾਜ਼ਮੀ ਹੋਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਜਿਹੜੇ ਵੋਟਰ ਇਹ ਫਾਰਮ ਨਹੀਂ ਭਰਨਗੇ, ਉਨ੍ਹਾ
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ।


ਨਵਾਂ ਸ਼ਹਿਰ, 22 ਮਈ (ਹਿੰ.ਸ.)| ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਹੈ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੌਰਾਨ ਹਰ ਵੋਟਰ ਲਈ ਐਨਯੂਮੇਰੇਸ਼ਨ ਫਾਰਮ ਭਰਨਾ ਲਾਜ਼ਮੀ ਹੋਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਜਿਹੜੇ ਵੋਟਰ ਇਹ ਫਾਰਮ ਨਹੀਂ ਭਰਨਗੇ, ਉਨ੍ਹਾਂ ਦੇ ਨਾਮ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਿਲ ਨਹੀਂ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਪੰਜਾਬ ਭਰ ਸਮੇਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੀ ਪ੍ਰਕਿਰਿਆ 25 ਜੂਨ 2026 ਤੋਂ 24 ਜੁਲਾਈ 2026 ਤੱਕ ਚਲਾਈ ਜਾਵੇਗੀ। ਇਸ ਦੌਰਾਨ ਬੂਥ ਲੈਵਲ ਅਫਸਰ ਘਰ-ਘਰ ਜਾ ਕੇ ਵੋਟਰਾਂ ਤੋਂ ਐਨਯੂਮੇਰੇਸ਼ਨ ਫਾਰਮ ਭਰਵਾਉਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਲਈ 615 ਬੀਐਲਓਜ਼, 62 ਸੁਪਰਵਾਈਜ਼ਰ, 3 ਚੋਣਕਾਰ ਰਜਿਸਟ੍ਰੇਸ਼ਨ ਅਫਸਰ ਅਤੇ 6 ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਸਮੇਤ ਪੂਰਾ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੀਐਲਓਜ਼ ਦੀ ਟ੍ਰੇਨਿੰਗ ਅਤੇ ਹੋਰ ਤਿਆਰੀਆਂ 15 ਜੂਨ ਤੋਂ 24 ਜੂਨ 2026 ਤੱਕ ਪੂਰੀਆਂ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਿਲ ਕਰਨਾ ਅਤੇ ਅਯੋਗ ਵੋਟਰਾਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਕਾਨੂੰਨ ਅਨੁਸਾਰ ਅਪਰਾਧ ਹੈ, ਜਿਸ ਲਈ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ।

ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਸਾਲ 2003 ਦੀ ਵੋਟਰ ਸੂਚੀ ਨੂੰ ਮੌਜੂਦਾ 2025 ਦੀ ਵੋਟਰ ਸੂਚੀ ਨਾਲ ਮੈਪ ਕਰਨ ਦਾ ਕੰਮ ਵੀ ਜਾਰੀ ਹੈ ਅਤੇ ਜ਼ਿਲ੍ਹੇ ਵਿੱਚ ਲਗਭਗ 89 ਫੀਸਦੀ ਪ੍ਰੀ-ਮੈਪਿੰਗ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤ ਬਣਤਰ ਦਾ ਕੰਮ 24 ਜੁਲਾਈ 2026 ਤੱਕ ਪੂਰਾ ਕਰ ਲਿਆ ਜਾਵੇਗਾ। ਡਰਾਫਟ ਵੋਟਰ ਸੂਚੀ 31 ਜੁਲਾਈ 2026 ਨੂੰ ਜਾਰੀ ਕੀਤੀ ਜਾਵੇਗੀ, ਜਦਕਿ ਦਾਅਵੇ ਅਤੇ ਇਤਰਾਜ 31 ਜੁਲਾਈ ਤੋਂ 30 ਅਗਸਤ 2026 ਤੱਕ ਦਰਜ ਕਰਵਾਏ ਜਾ ਸਕਣਗੇ। ਇਨ੍ਹਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande