ਮਹਿਲਾਵਾਂ ‘ਤੇ ਭੱਦੀ ਟਿੱਪਣੀ ਮਾਮਲੇ ‘ਚ ਯੋਗਰਾਜ ਖਿਲਾਫ਼ ਹਰਿਆਣਾ ਮਹਿਲਾ ਕਮਿਸ਼ਨ ਨੇ ਜਾਂਚ ਕੀਤੀ ਸ਼ੁਰੂ
ਪੰਚਕੂਲਾ, 22 ਮਈ (ਹਿੰ.ਸ.)| ਵੈੱਬ ਸੀਰੀਜ਼ ਵਿੱਚ ਮਹਿਲਾਵਾਂ ਬਾਰੇ ਭੱਦੀ ਟਿੱਪਣੀ ਕਰਨ ਦੇ ਮਾਮਲੇ ਵਿੱਚ ਯੋਗਰਾਜ ਸਿੰਘ ਦੀਆਂ ਮੁਸ਼ਕਲਾਂ ਹੋਰ ਵੱਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਤੋਂ ਬਾਅਦ ਹੁਣ ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਵੀ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਜਾ
ਯੋਗਰਾਜ ਸਿੰਘ।


ਪੰਚਕੂਲਾ, 22 ਮਈ (ਹਿੰ.ਸ.)| ਵੈੱਬ ਸੀਰੀਜ਼ ਵਿੱਚ ਮਹਿਲਾਵਾਂ ਬਾਰੇ ਭੱਦੀ ਟਿੱਪਣੀ ਕਰਨ ਦੇ ਮਾਮਲੇ ਵਿੱਚ ਯੋਗਰਾਜ ਸਿੰਘ ਦੀਆਂ ਮੁਸ਼ਕਲਾਂ ਹੋਰ ਵੱਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਤੋਂ ਬਾਅਦ ਹੁਣ ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਵੀ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਨੂ ਭਾਟੀਆ ਨੇ ਕਿਹਾ ਕਿ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਲੀਗਲ ਪ੍ਰੋਸੈਸ ਨੂੰ ਵੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਗਰਾਜ ਦੇ ਬਿਆਨ ਨਾਲ ਨਾ ਸਿਰਫ ਮਹਿਲਾਵਾਂ ਦੀ ਭਾਵਨਾ ਨੂੰ ਠੇਸ ਪਹੁੰਚੀ ਹੈ, ਸਗੋਂ ਉਨ੍ਹਾਂ ਨੇ ਆਪਣੇ ਪੁੱਤਰ ਯੁਵਰਾਜ ਸਿੰਘ ਦਾ ਨਾਮ ਵੀ ਖਰਾਬ ਕੀਤਾ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਵੱਲੋਂ ਯੋਗਰਾਜ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ। ਮਾਮਲੇ ਵਿੱਚ ਅਗਾਊਂ ਜ਼ਮਾਨਤ ਲਈ ਯੋਗਰਾਜ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੋਈ ਹੈ। ਮਹਿਲਾ ਆਯੋਗ ਵੱਲੋਂ ਮਾਮਲੇ ਦੀ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande