ਅਬੋਹਰ ‘ਚ ਨੌਜਵਾਨ 9 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ
ਅਬੋਹਰ, 22 ਮਈ (ਹਿੰ.ਸ.)| ਅਬੋਹਰ ’ਚ ਥਾਣਾ ਨੰਬਰ-2 ਦੀ ਪੁਲਿਸ ਨੇ ਇੱਕ ਨੌਜਵਾਨ ਨੂੰ 9 ਗ੍ਰਾਮ ਹੈਰੋਇਨ ਅਤੇ 19,200 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ
ਅਬੋਹਰ ‘ਚ ਨੌਜਵਾਨ 9 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ


ਅਬੋਹਰ, 22 ਮਈ (ਹਿੰ.ਸ.)| ਅਬੋਹਰ ’ਚ ਥਾਣਾ ਨੰਬਰ-2 ਦੀ ਪੁਲਿਸ ਨੇ ਇੱਕ ਨੌਜਵਾਨ ਨੂੰ 9 ਗ੍ਰਾਮ ਹੈਰੋਇਨ ਅਤੇ 19,200 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਆਪਣੀ ਪੁਲਿਸ ਟੀਮ ਨਾਲ ਫੋਕਲ ਪੁਆਇੰਟ ਤੋਂ ਕਰੀਬ 200 ਮੀਟਰ ਅੱਗੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੇ ਇੱਕ ਨੌਜਵਾਨ ਨੇ ਪੁਲਿਸ ਪਾਰਟੀ ਨੂੰ ਦੇਖਦਿਆਂ ਹੀ ਆਪਣੇ ਹੱਥ ਵਿੱਚ ਫੜਿਆ ਪਲਾਸਟਿਕ ਦਾ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ ਅਤੇ ਭੱਜਣ ਦੀ ਕੋਸ਼ਿਸ਼ ਕੀਤੀ।

ਸ਼ੱਕ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਨੌਜਵਾਨ ਨੂੰ ਕਾਬੂ ਕਰ ਲਿਆ। ਜਦੋਂ ਪੁਲਿਸ ਟੀਮ ਨੇ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 9 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਮੁਲਜ਼ਮ ਦੀ ਨਿੱਜੀ ਤਲਾਸ਼ੀ ਦੌਰਾਨ ਉਸ ਦੀ ਜੇਬ ਵਿੱਚੋਂ 19,200 ਰੁਪਏ ਨਕਦ ਵੀ ਬਰਾਮਦ ਕੀਤੇ ਗਏ।

ਪੁਲਿਸ ਅਨੁਸਾਰ ਇਹ ਰਕਮ ਹੈਰੋਇਨ ਵੇਚ ਕੇ ਇਕੱਠੀ ਕੀਤੀ ਗਈ ਡਰੱਗ ਮਨੀ ਹੋ ਸਕਦੀ ਹੈ। ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਰਾਹੁਲ ਪੁੱਤਰ ਗਿਆਨ ਚੰਦ ਵਾਸੀ ਆਰੀਆ ਨਗਰੀ ਗਲੀ ਨੰਬਰ-5, ਅਬੋਹਰ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਉਸ ਤੋਂ ਹੈਰੋਇਨ ਦੇ ਸਰੋਤ ਅਤੇ ਹੋਰ ਨਸ਼ਾ ਤਸਕਰਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਨਾਲ ਹੀ ਉਸ ਦੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande