ਲਾਅ ਐਂਡ ਆਰਡਰ ਭੰਗ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ : ਐੱਸ.ਐੱਸ.ਪੀ. ਬਟਾਲਾ
ਬਟਾਲਾ, 23 ਮਈ (ਹਿੰ.ਸ.)। ਡਾ. ਮਹਿਤਾਬ ਸਿੰਘ, ਐੱਸ.ਐੱਸ.ਪੀ ਬਟਾਲਾ ਦੀ ਅਗਵਾਈ ਹੇਠ ਗਾਂਧੀ ਚੌਂਕ ਬਟਾਲਾ ਵਿਖੇ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਬਟਾਲਾ, ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ 26 ਮਈ ਨੂੰ ਹੋ ਰਹੀਆਂ ਚੋਣਾਂ
ਫਲੈਗ ਮਾਰਚ ਦੌਰਾਨ ਬਟਾਲਾ ਪੁਲਿਸ ਦੇ ਵਾਹਨ


ਬਟਾਲਾ, 23 ਮਈ (ਹਿੰ.ਸ.)। ਡਾ. ਮਹਿਤਾਬ ਸਿੰਘ, ਐੱਸ.ਐੱਸ.ਪੀ ਬਟਾਲਾ ਦੀ ਅਗਵਾਈ ਹੇਠ ਗਾਂਧੀ ਚੌਂਕ ਬਟਾਲਾ ਵਿਖੇ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਬਟਾਲਾ, ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ 26 ਮਈ ਨੂੰ ਹੋ ਰਹੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਫਲੈਗ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫਲੈਗ ਮਾਰਚ ਗਾਂਧੀ ਚੌਂਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚੋਂ ਹੁੰਦਾ ਹੋਇਆ ਐੱਸ.ਐੱਸ.ਪੀ ਦਫਤਰ ਵਿਖੇ ਸਮਾਪਤ ਹੋਇਆ।

ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਵਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਚੋਣਾਂ ਦੌਰਾਨ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਵਲੋਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਇਲਕਿਆਂ ’ਚ ਨਾਕਾਬੰਦੀ ਕਰਦੇ ਹੋਏ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਸ਼ਹਿਰ ਵਾਸੀਆਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਚੋਣਾਂ ਦੌਰਾਨ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਜੇਕਰ ਸ਼ਹਿਰ ਵਾਸੀਆਂ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਪੁਲਸ ਅਧਿਕਾਰੀਆਂ ਦੇ ਧਿਆਨ ’ਚ ਲਿਆਉਣ ਤਾਂ ਜੋ ਉਸ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਵਲੋਂ ਨਗਰ ਨਿਗਮ ਚੋਣਾਂ ਪੂਰੇ ਅਮਨ ਅਮਾਨ ਨਾਲ ਚੇਪੜੇ ਚਾੜੀਆਂ ਜਾਣੀਆਂ।

ਇਸ ਮੌਕੇ ਐੱਸ.ਪੀ ਡੀ ਸੰਦੀਪ ਵਡੇਹਰਾ, ਡੀ.ਐੱਸ.ਪੀ ਰਮਨਦੀਪ ਸਿੰਘ, ਡੀ.ਐੱਸ.ਪੀ ਤੇਜਿੰਦਰਪਾਲ ਸਿੰਘ, ਡੀ.ਐੱਸ.ਪੀ ਸਿਟੀ ਸੁਖਇੰਦਰ ਸਿੰਘ, ਇੰਸ. ਸੁਖਰਾਜ ਸਿੰਘ, ਐੱਸ.ਐੱਚ.ਓ ਸੁਖਜਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ’ਚ ਪੁਲਸ ਅਧਿਕਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande