ਚੋਣਾ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਤਰਨ ਤਾਰਨ, 23 ਮਈ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ, ਤਰਨ ਤਾਰਨ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 26 ਮਈ 2026 ਨੂੰ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਸੁਤੰਤਰ, ਨਿਰਪੱਖ, ਸ਼ਾ
ਰਾਹੁਲ, ਜ਼ਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ।


ਤਰਨ ਤਾਰਨ, 23 ਮਈ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ, ਤਰਨ ਤਾਰਨ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 26 ਮਈ 2026 ਨੂੰ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਨੇਪਰੇ ਚਾੜ੍ਹਨ ਲਈ ਚੋਣਾਂ ਲਈ ਨਿਰਧਾਰਿਤ ਕੀਤੇ ਗਏ ਸਮੂਹ ਪੋਲਿੰਗ ਸਟੇਸ਼ਨਾਂ/ਬੂਥਾਂ ਦੇ 100 ਮੀਟਰ ਦੇ ਘੇਰੇ ਵਿੱਚ ਮਿਤੀ 26-05-2026 ਨੂੰ ਚੋਣ ਪ੍ਰਕਿਰਿਆ ਦੌਰਾਨ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।

ਇਸ ਦੌਰਾਨ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ (ਕਤਾਰ ਵਿੱਚ ਲੱਗੇ ਵੋਟਰਾਂ ਤੋਂ ਇਲਾਵਾ) ਦੇ ਇੱਕੱਠੇ ਹੋਣ/ਗਤੀਵਿਧੀਆਂ 'ਤੇ ਪਾਬੰਦੀ ਹੋਵੇਗੀ। ਇਸੇ ਤਰ੍ਹਾਂ ਵੋਟਾਂ ਦਾ ਪ੍ਰਚਾਰ ਕਰਨ ਜਾਂ ਅਪੀਲ ਕਰਨ 'ਤੇ ਪਾਬੰਦੀ ਹੋਵੇਗੀ। ਕਿਸੇ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਹੇ ਉਮੀਦਵਾਰ ਵੱਲੋਂ ਆਪਣਾ ਬੂਥ/ਟੈਂਟ ਨਹੀਂ ਲਗਾਇਆ ਜਾਵੇਗਾ। ਚੋਣਾਂ ਨਾਲ ਸਬੰਧਤ ਕੋਈ ਵੀ ਨੋਟਿਸ ਜਾਂ ਚਿੰਨ੍ਹ (ਅਧਿਕਾਰਤ ਨੋਟਿਸ ਤੋਂ ਇਲਾਵਾ) ਪ੍ਰਦਰਸ਼ਿਤ ਕਰਨ ਦੀ ਮਨਾਹੀ ਹੋਵੇਗੀ। ਚੋਣਾਂ ਨਾਲ ਸਬੰਧਤ ਰਾਜਨੀਤਿਕ ਪਾਰਟੀ/ਉਮੀਦਵਾਰਾਂ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ। ਸੈਲੁਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਊਡ ਸਪੀਕਰ/ ਆਦਿ ਦੀ ਵਰਤੋਂ 'ਤੇ ਪਾਬੰਦੀ ਹੋਵੇਗੀ। ਚੋਣ ਡਿਊਟੀ ਵਿੱਚ ਤਾਇਨਾਤ ਚੋਣ ਆਬਜ਼ਰਵਰ, ਪੁਲਿਸ ਅਧਿਕਾਰੀ, ਡਿਊਟੀ 'ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਨਾਲ ਸਬੰਧੀ ਕਰਮਚਾਰੀਆਂ ਨੂੰ ਇਸ ਤੋਂ ਛੋਟ ਹੋਵੇਗੀ। ਕੋਈ ਵੀ ਵਿਅਕਤੀ ਸਿਵਾਏ ਰਾਜ ਚੋਣ ਕਮਿਸ਼ਨ, ਪੰਜਾਬ, ਜ਼ਿਲ੍ਹਾ ਚੋਣ ਅਫ਼ਸਰ ਅਤੇ ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਅਧਿਕਾਰਿਤ ਵਿਅਕਤੀ ਤੋਂ ਬਿਨਾਂ ਆਪਣਾ ਪ੍ਰਾਈਵੇਟ ਵਹੀਕਲ ਲੈ ਕੇ ਜਾਣ ਦੀ ਮਨਾਹੀ ਹੋਵੇਗੀ। ਕਿਸੇ ਵੀ ਤਰ੍ਹਾਂ ਦੀ ਅਜਿਹੀ ਗਤੀਵਿਧੀ ਜੋ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਦੀ ਹੋਵੇ, 'ਤੇ ਮੁਕੰਮਲ ਪਾਬੰਦੀ ਹੋਵੇਗੀ।

ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਪੱਤਰ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿੱਚ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੇ ਮੈਂਬਰਾਂ ਦੀਆਂ ਆਮ ਚੋਣਾਂ ਮਿਤੀ 26-05-2026 (ਮੰਗਲਵਾਰ) ਹੋਣ ਜਾ ਰਹੀਆਂ ਹਨ, ਜਿਨ੍ਹਾਂ ਦਾ ਨਤੀਜਾ ਮਿਤੀ 29-05-2026 (ਸ਼ੁੱਕਰਵਾਰ) ਨੂੰ ਘੋਸ਼ਿਤ ਕੀਤਾ ਜਾਵੇਗਾ। ਇਨ੍ਹਾਂ ਚੋਣਾਂ ਮੌਕੇ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ/ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਣ ਲਈ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੀ ਧਾਰਾ 115 ਅਧੀਨ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਲਗਾਉਣੀ ਅਤਿ ਜ਼ਰੂਰੀ ਹੈ। ਇਹ ਹੁਕਮ ਮਿਤੀ 26-05-2026 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹਿਣਗੇ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande