
ਫਾਜ਼ਿਲਕਾ, 23 ਮਈ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ, ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ, ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀਆਰਪੀਸੀ, 1973 ਦੀ ਧਾਰਾ 144) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫਾਜਿਲਕਾ ਅਤੇ ਨਗਰ ਪੰਚਾਇਤ ਅਰਨੀ ਵਾਲਾ ਦੀ ਹਦੂਦ ਅੰਦਰ ਮਿਤੀ 26 ਮਈ 2026 ਤੋਂ ਲੈ ਕੇ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੱਕ 'ਡਰਾਈ ਡੇਅ ਘੋਸ਼ਿਤ ਕੀਤਾ ਹੈ।
ਉਨ੍ਹਾਂ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਕਿਸੇ ਵੀ ਵਿਅਕਤੀ ਦੁਆਰਾ ਸ਼ਰਾਬ ਸਟੋਰ ਕਰਨ, ਵੇਚਣ ’ਤੇ ਪੂਰਨ ਤੌਰ ’ਤੇ ਰੋਕ ਲਗਾਈ ਹੈ। ਇਹ ਹੁਕਮ ਹੋਟਲਾਂ/ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ, ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੋਣ ਵਾਲੇ ਸਥਾਨਾਂ ’ਤੇ ਵੀ ਪੂਰਨ ਤੌਰ ਤੇ ਲਾਗੂ ਹੋਵੇਗਾ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਨਗਰ ਨਿਗਮ/ਨਗਰ ਕੌਂਸਲ ਚੋਣਾ-2026 ਮਿਤੀ 26/05/2026 ਨੂੰ ਹੋਣੀਆਂ ਤੈਅ ਹੋਈਆ ਹਨ। ਚੋਣਾ ਦੌਰਾਨ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਅਤੇ ਸ਼ਰਾਬ ਆਦਿ ਵੇਚਣ, ਸਟੋਰ ਕਰਨ, ਜਨਤਕ ਥਾਵਾਂ ਹੋਟਲਾਂ/ਰੈਸਟੋਰੈਂਟਾ ਵਿੱਚ ਸ਼ਰਾਬ ਵੇਚਣ ਅਤੇ ਵਰਤਣ ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ। ਇਸ ਲਈ ਮਿਤੀ 26/05/2026 ਤੋਂ ਲੈ ਕੇ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੱਕ ਡਰਾਈ ਡੇਆ ਘੋਸ਼ਿਤ ਕੀਤਾ ਜਾਂਦਾ ਹੈ। ਇਹ ਹੁਕਮ ਚੋਣ ਪ੍ਰਕਿਰਿਆ ਖਤਮ ਹੋਣ ਤੱਕ ਲਾਗੂ ਰਹਿਣਗੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ