ਮਲੋਆ ਵਿੱਚ 25 ਮਈ ਨੂੰ ਜਨਤਾ ਦਰਬਾਰ ਲਗਾਉਣਗੇ ਰਾਜਪਾਲ ਗੁਲਾਬ ਚੰਦ ਕਟਾਰੀਆ
ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਕੀਤਾ ਜਾਵੇਗਾ ਨਿਪਟਾਰਾ ਚੰਡੀਗੜ੍ਹ, 23 ਮਈ (ਹਿੰ.ਸ.)| ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ 25 ਮਈ, ਸੋਮਵਾਰ ਨੂੰ ਮਲੋਆ ਵਿੱਚ ਜਨਤਾ ਦਰਬਾਰ ਲਗਾਉਣਗੇ। ਇਹ ਜਨਤਾ ਦਰਬਾਰ ਸ਼ਾਮ 4 ਵਜੇ ਕਮਿਊਨਿਟੀ ਸੈਂਟਰ, ਈਡਬਲਿਊਐਸ ਕਾਲੋਨੀ, ਮਲੋਆ
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ


ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਕੀਤਾ ਜਾਵੇਗਾ ਨਿਪਟਾਰਾ

ਚੰਡੀਗੜ੍ਹ, 23 ਮਈ (ਹਿੰ.ਸ.)| ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ 25 ਮਈ, ਸੋਮਵਾਰ ਨੂੰ ਮਲੋਆ ਵਿੱਚ ਜਨਤਾ ਦਰਬਾਰ ਲਗਾਉਣਗੇ। ਇਹ ਜਨਤਾ ਦਰਬਾਰ ਸ਼ਾਮ 4 ਵਜੇ ਕਮਿਊਨਿਟੀ ਸੈਂਟਰ, ਈਡਬਲਿਊਐਸ ਕਾਲੋਨੀ, ਮਲੋਆ ਵਿਖੇ ਆਯੋਜਿਤ ਕੀਤਾ ਜਾਵੇਗਾ, ਜਿੱਥੇ ਰਾਜਪਾਲ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ’ਤੇ ਹੀ ਹੱਲ ਕਰਨ ਦੇ ਯਤਨ ਕਰਨਗੇ।

ਇਹ ਵਿਸ਼ੇਸ਼ ਸ਼ਿਵਿਰ ਮਲੋਆ ਖੇਤਰ ਦੇ ਨਿਵਾਸੀਆਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਲਾਂ ਦੇ ਤੁਰੰਤ ਨਿਪਟਾਰੇ ਲਈ ਲਗਾਇਆ ਜਾ ਰਿਹਾ ਹੈ। ਲੋਕ ਆਪਣੀਆਂ ਸਮੱਸਿਆਵਾਂ ਸਿੱਧੇ ਪ੍ਰਸ਼ਾਸਕ ਦੇ ਧਿਆਨ ਵਿੱਚ ਲਿਆ ਸਕਣਗੇ, ਜਿਸ ਤੋਂ ਬਾਅਦ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਲਈ ਨਿਰਦੇਸ਼ ਜਾਰੀ ਕੀਤੇ ਜਾਣਗੇ।

ਇਸਦੇ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲੋਕਾਂ ਨਾਲ ਸਿੱਧਾ ਸੰਵਾਦ ਵਧਾਉਣ ਅਤੇ ਸ਼ਿਕਾਇਤਾਂ ਦੇ ਜਲਦੀ ਹੱਲ ਲਈ ਨਵੀਂ ਵਿਵਸਥਾ ਵੀ ਸ਼ੁਰੂ ਕੀਤੀ ਗਈ ਹੈ। ਰਾਜਪਾਲ ਦੇ ਨਿਰਦੇਸ਼ਾਂ ਅਨੁਸਾਰ ਹੁਣ ਹਰ ਹਫ਼ਤੇ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਡਿਪਟੀ ਕਮਿਸ਼ਨਰ ਨਿਸ਼ਾਨਤ ਯਾਦਵ ਅਤੇ ਐੱਸਐੱਸਪੀ ਕੰਵਰਦੀਪ ਕੌਰ ਲੋਕਾਂ ਦੀਆਂ ਸਮੱਸਿਆਵਾਂ ਸੁਣਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande