ਸੇਵਾ ਕੇਂਦਰ ਇੰਪਲਾਈਜ਼ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ
ਕੁਲਵਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਬਣਾਇਆ ਜ਼ਿਲ੍ਹਾ ਮੋਹਾਲੀ ਦਾ ਪ੍ਰਧਾਨ ਮੋਹਾਲੀ, 23 ਮਈ (ਹਿੰ.ਸ.)| ਸੇਵਾ ਕੇਂਦਰ ਇੰਪਲਾਈਜ਼ ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਮੋਹਾਲੀ ਦੇ
ਮੀਟਿੰਗ ਕਰਦੇ ਹੋਏ।


ਕੁਲਵਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਬਣਾਇਆ ਜ਼ਿਲ੍ਹਾ ਮੋਹਾਲੀ ਦਾ ਪ੍ਰਧਾਨ

ਮੋਹਾਲੀ, 23 ਮਈ (ਹਿੰ.ਸ.)| ਸੇਵਾ ਕੇਂਦਰ ਇੰਪਲਾਈਜ਼ ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਮੋਹਾਲੀ ਦੇ ਸਮੂਹ ਸੇਵਾ ਕੇਂਦਰ ਆਪਰੇਟਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਮੀਟਿੰਗ ਵਿੱਚ ਜ਼ਿਲ੍ਹਾ ਮੋਹਾਲੀ ਲਈ ਯੂਨੀਅਨ ਦੀ ਚੋਣ ਕੀਤੀ ਗਈ। ਇਸ ਦੌਰਾਨ ਕੁਲਵਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਮੋਹਾਲੀ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ।

ਇਸ ਦੇ ਨਾਲ ਹੀ ਯੂਨੀਅਨ ਦੀ ਨਵੀਂ ਕਾਰਜਕਾਰਨੀ ਦਾ ਗਠਨ ਕਰਦੇ ਹੋਏ ਨਵਜੋਤ ਸਿੰਘ ਅਤੇ ਰੁਪਿੰਦਰ ਕੌਰ ਨੂੰ ਉਪ-ਪ੍ਰਧਾਨ, ਸਤਨਾਮ ਸਿੰਘ ਨੂੰ ਸਕੱਤਰ, ਹਰਦੀਪ ਸਿੰਘ ਲਾਲੜੂ ਨੂੰ ਖਜ਼ਾਨਚੀ, ਬਲਜਿੰਦਰ ਸਿੰਘ ਧਰਮਗੜ੍ਹ ਨੂੰ ਮੀਡੀਆ ਸਲਾਹਕਾਰ, ਗੁਰਜੰਟ ਸਿੰਘ ਬੈਰਮਾਜਰਾ ਤੇ ਅਮਨਦੀਪ ਸਿੰਘ ਧਰਮਗੜ੍ਹ ਨੂੰ ਸਲਾਹਕਾਰ ਅਤੇ ਸੁਰਿੰਦਰ ਸਿੰਘ ਬਠੋਣੀਆ, ਦਿਲਜੀਤ ਦਫਰਪੁਰ, ਲਖਵਿੰਦਰ ਸਿੰਘ ਮਲਕਪੁਰ, ਜਗਵਿੰਦਰ ਸਿੰਘ ਹੰਡੇਸਰਾ, ਰਿਸ਼ਵ ਡੇਰਾਬੱਸੀ, ਸਾਹਿਲ ਰਾਜੋਮਾਜਰਾ, ਅਮਨਦੀਪ ਕੌਰ ਭਾਂਖਰਪੁਰ, ਜਸਮੀਤ ਕੌਰ ਲੋਹਗੜ੍ਹ, ਸੁਖਵਿੰਦਰ ਸਿੰਘ ਜ਼ੀਰਕਪੁਰ, ਮੋਨਿਕਾ ਨਰੂਲਾ ਡੇਰਾਬੱਸੀ ਅਤੇ ਅਨੂ ਰਾਣੀ ਬਨੂੜ ਨੂੰ ਮੈਂਬਰ ਚੁਣਿਆ ਗਿਆ। ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਨੇ ਸਮੂਹ ਆਪਰੇਟਰਾਂ ਤੇ ਸਾਥੀਆਂ ਦਾ ਨਵੀਂ ਜ਼ਿੰਮੇਵਾਰੀ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਯੂਨੀਅਨ ਦਾ ਮੁੱਖ ਮੰਤਵ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਪ੍ਰਸ਼ਾਸਨ ਤੇ ਸਰਕਾਰ ਤੱਕ ਪਹੁੰਚਾਉਣਾ ਤੇ ਉਨ੍ਹਾਂ ਦੇ ਹੱਲ ਲਈ ਕੰਮ ਕਰਨਾ ਹੋਵੇਗਾ। ਇਸ ਮੌਕੇ ਹਾਜ਼ਰ ਆਪਰੇਟਰਾਂ ਵੱਲੋਂ ਨਵੀਂ ਚੁਣੇ ਪ੍ਰਧਾਨ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande