ਮੋਹਾਲੀ ਨਗਰ ਨਿਗਮ ਚੋਣਾਂ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਚੋਣ ਪ੍ਰਚਾਰ ਤੇਜ਼
ਚੰਡੀਗੜ੍ਹ, 23 ਮਈ (ਹਿੰ.ਸ.)| ਮੋਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਚੁੱਕਾ ਹੈ। ਵਿਧਾਇਕ ਕੁਲਵੰਤ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਲਗਾਤਾਰ ਚੋਣ ਰੈਲੀਆਂ ਅਤੇ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਹ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੇ ਨਾਲ
ਡੋਰ ਟੂ ਡੋਰ ਵੋਟ ਮੰਗਦੇ ਹੋਏ ਵਿਧਾਇਕ ਕੁਲਵੰਤ ਸਿੰਘ।


ਚੰਡੀਗੜ੍ਹ, 23 ਮਈ (ਹਿੰ.ਸ.)| ਮੋਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਚੁੱਕਾ ਹੈ। ਵਿਧਾਇਕ ਕੁਲਵੰਤ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਲਗਾਤਾਰ ਚੋਣ ਰੈਲੀਆਂ ਅਤੇ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਹ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੇ ਨਾਲ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰ ਰਹੇ ਹਨ।

ਵਿਧਾਇਕ ਕੁਲਵੰਤ ਸਿੰਘ ਨੇ ਵਾਰਡ ਨੰਬਰ 19 ਤੋਂ ਉਮੀਦਵਾਰ ਜੁਗਵਿੰਦਰ ਕੌਰ, ਵਾਰਡ ਨੰਬਰ 16 ਤੋਂ ਉਮੀਦਵਾਰ ਅਮਰਜੀਤ ਸਿੰਘ ਅਤੇ ਵਾਰਡ ਨੰਬਰ 25 ਤੋਂ ਉਮੀਦਵਾਰ ਬਲਜਿੰਦਰ ਕੌਰ ਪਤਨੀ ਹਰਦੀਪ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਈ ਨੁੱਕੜ ਮੀਟਿੰਗਾਂ ਨੂੰ ਵੀ ਸੰਬੋਧਨ ਕੀਤਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦੀ ਗਿਣਤੀ ਦਿਨੋਂ-ਦਿਨ ਵੱਧ ਰਹੀ ਹੈ ਕਿਉਂਕਿ ਲੋਕ ਰਵਾਇਤੀ ਪਾਰਟੀਆਂ ਤੋਂ ਨਿਰਾਸ਼ ਹੋ ਚੁੱਕੇ ਹਨ।

ਲੋਕ ਹੁਣ ਪੰਜਾਬ ਦਾ ਸੁਰੱਖਿਅਤ ਭਵਿੱਖ ਸਿਰਫ ਆਮ ਆਦਮੀ ਪਾਰਟੀ ਦੇ ਹੱਥਾਂ ਵਿੱਚ ਦੇਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੋਹਾਲੀ ਨਗਰ ਨਿਗਮ ਚੋਣਾਂ ਵਿੱਚ ਪਾਰਟੀ ਦੇ 50 ਦੇ 50 ਉਮੀਦਵਾਰ ਵੱਡੇ ਅੰਤਰ ਨਾਲ ਜਿੱਤ ਦਰਜ ਕਰਨਗੇ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਮੀਦਵਾਰਾਂ ਦੇ ਨਾਲ-ਨਾਲ ਸਥਾਨਕ ਵੋਟਰ ਵੀ ਚੋਣ ਪ੍ਰਚਾਰ ਵਿੱਚ ਪੂਰੀ ਜ਼ਿੰਮੇਵਾਰੀ ਨਾਲ ਹਿੱਸਾ ਲੈ ਰਹੇ ਹਨ, ਜਿਸ ਕਾਰਨ ਵਿਰੋਧੀ ਪਾਰਟੀਆਂ ਵਿੱਚ ਨਿਰਾਸ਼ਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪਹਿਲਾਂ ਹੀ ਆਪਣੀ ਹਾਰ ਮੰਨ ਚੁੱਕੇ ਹਨ।

ਉਨ੍ਹਾਂ ਕਾਂਗਰਸ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਪਾਰਟੀ ਦੇ ਵੱਡੇ ਨੇਤਾ ਖੁਦ ਨਗਰ ਨਿਗਮ ਚੋਣ ਨਹੀਂ ਲੜ ਰਹੇ ਤਾਂ ਉਹ ਆਪਣੇ ਉਮੀਦਵਾਰਾਂ ਤੋਂ ਜਿੱਤ ਦੀ ਉਮੀਦ ਕਿਵੇਂ ਕਰ ਸਕਦੇ ਹਨ।

ਮੋਹਾਲੀ ਦੀ ਸਫਾਈ ਪ੍ਰਣਾਲੀ ਬਾਰੇ ਗੱਲ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਮੇਅਰ ਰਹਿਣ ਦੌਰਾਨ ਮੋਹਾਲੀ ਸਫਾਈ ਦੇ ਮਾਮਲੇ ਵਿੱਚ ਪਹਿਲੇ ਨੰਬਰ ’ਤੇ ਗਿਣਿਆ ਜਾਂਦਾ ਸੀ, ਪਰ ਪਿਛਲੇ ਪੰਜ ਸਾਲਾਂ ਵਿੱਚ ਸ਼ਹਿਰ ਦੀ ਸਥਿਤੀ ਕਾਫੀ ਖਰਾਬ ਹੋ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੇਅਰ ਅਮਰਜੀਤ ਸਿੰਘ ਸਿੱਧੂ ਵੱਲੋਂ ਸਫਾਈ ਦੇ ਮਾਮਲੇ ਵਿੱਚ ਕੋਈ ਢੰਗ ਦਾ ਕੰਮ ਨਹੀਂ ਕੀਤਾ ਗਿਆ ਅਤੇ ਲੋਕਾਂ ਨੂੰ ਸਿਰਫ ਗੁਮਰਾਹ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਲੋਕ ਹੁਣ ਸਿੱਧੂ ਭਰਾਵਾਂ ਨੂੰ ਪੂਰੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਉਨ੍ਹਾਂ ਨੂੰ ਸਮਰਥਨ ਨਹੀਂ ਦੇ ਰਹੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਾਰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ਲੋਕਾਂ ਵੱਲੋਂ ਖੁਦ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦਾ ਐਲਾਨ ਕੀਤਾ ਗਿਆ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ ਅਤੇ ਇਹ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦਾ ਨਤੀਜਾ ਹੈ।

ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਨੇਤਾ ਅਤੇ ਵਰਕਰ ਵੀ ਮੌਜੂਦ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande