ਪੀ.ਐਚ.ਸੀ. ਘੜੂੰਆਂ ਦੀਆਂ ਟੀਮਾਂ ਵੱਲੋਂ ਸਰਕਾਰੀ ਅਦਾਰਿਆਂ ਵਿੱਚ 'ਡਰਾਈ ਡੇ' ਤਹਿਤ ਵਿਸ਼ੇਸ਼ ਚੈਕਿੰਗ
ਖਰੜ, 23 ਮਈ (ਹਿੰ.ਸ.)| ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ ਹੇਠ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਦੇ ਸਟਾਫ਼ ਵੱਲੋਂ ਵੱਖ-ਵੱਖ ਸਰਕਾਰੀ ਸੰਸਥਾਵਾਂ ਵਿੱਚ
ਡੇਂਗੂ ਸਬੰਧੀ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਦੇ ਸਟਾਫ਼ ਜਾਗਰੂਕ ਕਰਦੇ ਹੋਏ।


ਖਰੜ, 23 ਮਈ (ਹਿੰ.ਸ.)| ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ ਹੇਠ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਦੇ ਸਟਾਫ਼ ਵੱਲੋਂ ਵੱਖ-ਵੱਖ ਸਰਕਾਰੀ ਸੰਸਥਾਵਾਂ ਵਿੱਚ ਡੇਂਗੂ ਸਰਵੇਖਣ ਅਤੇ 'ਡਰਾਈ ਡੇ' ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਮੁਹਿੰਮ ਤਹਿਤ ਸਿਹਤ ਕਰਮਚਾਰੀ ਕੁਲਜੀਤ ਸਿੰਘ, ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਨਰਿੰਦਰ ਕੌਰ, ਨਰਸਿੰਗ ਟੀਚਰ ਕੋਮਲ, ਮਨਹਰਸ਼ ਅਤੇ ਨਰਸਿੰਗ ਵਿਦਿਆਰਥੀਆਂ ਦੀਆਂ ਟੀਮਾਂ ਵੱਲੋਂ ਵੱਖ-ਵੱਖ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦਾ ਦੌਰਾ ਕਰਕੇ ਮੱਛਰਾਂ ਦੇ ਲਾਰਵੇ ਦੀ ਕੀਤੀ ਗਈ।

ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਗਰਮੀ ਅਤੇ ਮਾਨਸੂਨ ਦੇ ਆਗਾਜ਼ ਦੇ ਨਾਲ ਹੀ ਡੇਂਗੂ ਦਾ ਖ਼ਤਰਾ ਵਧ ਜਾਂਦਾ ਹੈ। ਇਸੇ ਲਈ ਸਿਹਤ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਅੱਜ ਸਾਡੀਆਂ ਟੀਮਾਂ ਵੱਲੋਂ ਸਰਕਾਰੀ ਅਦਾਰਿਆਂ ਵਿੱਚ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟ੍ਰੇਆਂ ਅਤੇ ਖੁੱਲ੍ਹੇ ਵਿੱਚ ਪਏ ਟੈਂਕਾਂ ਦੀ ਚੈਕਿੰਗ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਡੇਂਗੂ ਤੋਂ ਬਚਣ ਦਾ ਸਭ ਤੋਂ ਕਾਰਗਰ ਤਰੀਕਾ ਜਾਗਰੂਕਤਾ ਅਤੇ ਸਾਵਧਾਨੀ ਹੈ। ਜੇਕਰ ਅਸੀਂ ਹਫ਼ਤੇ ਵਿੱਚ ਇੱਕ ਦਿਨ (ਸ਼ੁੱਕਰਵਾਰ) ਆਪਣੇ ਆਸ-ਪਾਸ ਦੇ ਪਾਣੀ ਦੇ ਸਰੋਤਾਂ ਨੂੰ ਸੁਕਾ ਕੇ 'ਡਰਾਈ ਡੇ' ਵਜੋਂ ਮਨਾਈਏ, ਤਾਂ ਮੱਛਰਾਂ ਦੇ ਪੈਦਾ ਹੋਣ ਦੀ ਪ੍ਰਕਿਰਿਆ ਨੂੰ ਸ਼ੁਰੂਆਤ ਵਿੱਚ ਹੀ ਰੋਕਿਆ ਜਾ ਸਕਦਾ ਹੈ। ਅਸੀਂ ਆਮ ਜਨਤਾ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਆਪਣੇ ਘਰਾਂ ਅਤੇ ਦਫ਼ਤਰਾਂ ਵਿੱਚ ਕਿਤੇ ਵੀ ਸਾਫ਼ ਪਾਣੀ ਜਮ੍ਹਾਂ ਨਾ ਹੋਣ ਦੇਣ।

ਸਰਵੇਖਣ ਦੌਰਾਨ ਸਿਹਤ ਟੀਮਾਂ ਨੇ ਸੰਸਥਾਵਾਂ ਦੇ ਸਟਾਫ਼ ਅਤੇ ਆਮ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਜਿਵੇਂ ਕਿ ਤੇਜ਼ ਬੁਖਾਰ, ਸਿਰ ਦਰਦ, ਅਤੇ ਮਾਸਪੇਸ਼ੀਆਂ ਦੇ ਦਰਦ ਬਾਰੇ ਜਾਣੂ ਕਰਵਾਇਆ ਅਤੇ ਸਲਾਹ ਦਿੱਤੀ ਕਿ ਅਜਿਹੇ ਲੱਛਣ ਦਿਖਣ 'ਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਵਿੱਚ ਮੁਫ਼ਤ ਟੈਸਟ ਅਤੇ ਇਲਾਜ ਕਰਵਾਇਆ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande