ਪੰਜਾਬ-ਚੰਡੀਗੜ੍ਹ ਵਿੱਚ ਫਿਰ ਵਧੇ ਪੈਟਰੋਲ-ਡੀਜ਼ਲ ਦੇ ਭਾਅ
ਚੰਡੀਗੜ੍ਹ, 23 ਮਈ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਪੈਟਰੋਲ ਦੇ ਰੇਟ ਵਿੱਚ ਕਰੀਬ 87 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਵਿੱਚ 91 ਪੈਸੇ ਪ੍ਰਤੀ ਲੀਟਰ ਦਾ ਇਜ਼ਾਫਾ ਕੀਤਾ ਗਿਆ ਹੈ। ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਆਮ ਲੋਕਾਂ ਦ
ਪੰਪ ਦੀ ਫਾਈਲ ਫੋਟੋ।


ਚੰਡੀਗੜ੍ਹ, 23 ਮਈ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਪੈਟਰੋਲ ਦੇ ਰੇਟ ਵਿੱਚ ਕਰੀਬ 87 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਵਿੱਚ 91 ਪੈਸੇ ਪ੍ਰਤੀ ਲੀਟਰ ਦਾ ਇਜ਼ਾਫਾ ਕੀਤਾ ਗਿਆ ਹੈ। ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਆਮ ਲੋਕਾਂ ਦੀ ਚਿੰਤਾ ਵੱਧ ਗਈ ਹੈ।

ਮੋਹਾਲੀ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ 103.39 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਪੈਟਰੋਲ ਹੁਣ 98.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.93 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ 15 ਮਈ ਅਤੇ 19 ਮਈ ਨੂੰ ਵੀ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਇਸ ਤਰ੍ਹਾਂ ਸਿਰਫ਼ 9 ਦਿਨਾਂ ਦੇ ਅੰਦਰ ਇਹ ਤੀਜੀ ਵਾਰ ਹੈ ਜਦੋਂ ਲੋਕਾਂ ਨੂੰ ਮਹਿੰਗੇ ਈਧਨ ਦਾ ਝਟਕਾ ਲੱਗਿਆ ਹੈ। ਅੰਕੜਿਆਂ ਮੁਤਾਬਕ 15 ਮਈ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਡੀਜ਼ਲ ਦੀ ਕੀਮਤ 82.45 ਰੁਪਏ ਪ੍ਰਤੀ ਲੀਟਰ ਸੀ, ਜੋ ਹੁਣ ਲਗਭਗ 4 ਰੁਪਏ ਤੱਕ ਮਹਿੰਗਾ ਹੋ ਚੁੱਕਾ ਹੈ। ਉਧਰ, ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸ਼ਿਮਲਾ ਵਿੱਚ ਪੈਟਰੋਲ 100.14 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.17 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande