
ਫਾਜ਼ਿਲਕਾ, 23 ਮਈ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ, ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀਆਰਪੀਸੀ 1973 ਦੀ ਧਾਰਾ 144) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਮਿਆਰੀ ਸੰਚਾਲਨ ਪ੍ਰਕਿਰਿਆ (ਸਟੈਂਡਰਡ ਓਪਰੇਟਿੰਗ ਪ੍ਰੋਸੀਜਰ) ਤਹਿਤ ਚੋਣ ਪ੍ਰਕਿਰਿਆਂ ਨੂੰ ਸ਼ਾਂਤਮਈ ਤਰੀਕੇ ਨਾਲ ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਚੋਣਾ ਵਾਲੇ ਦਿਨ ਮਿਤੀ 26 ਮਈ 2026 ਨੂੰ ਜ਼ਿਲ੍ਹਾ ਫਾਜ਼ਿਲਕਾ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ!
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪੋਲਿੰਗ ਬੂਥਾਂ ਜਾ ਜਨਤਕ/ਨਿੱਜੀ ਜਗ੍ਹਾ ’ਤੇ ਕਿਸੇ ਵੀ ਉਮੀਦਵਾਰ ਜਾਂ ਉਸਦੇ ਸਮਰਥਕਾਂ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ ਨਜਦੀਕ ਸ਼ੋਰ ਸ਼ਰਾਬਾਂ, ਹੁੱਲੜਬਾਜੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਚਾਰ ਨਾਲ ਸਬੰਧਤ ਕਿਸੇ ਵੀ ਕਿਸਮ ਦਾ ਪੋਸਟਰ/ਬੈਨਰ ਆਦਿ ਨਹੀਂ ਲਗਾਇਆ ਜਾਵੇਗਾ। ਕੋਈ ਵੀ ਰਾਜਨੀਤਿਕ ਪਾਰਟੀ ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ ਟੈਟ ਨਹੀਂ ਲਗਾਏਗਾ। ਕੋਈ ਵੀ ਵਿਅਕਤੀ, ਸਿਵਾਏ ਭਾਰਤ ਚੋਣ ਕਮਿਸ਼ਨ, ਮੁੱਖ ਚੋਣ ਅਫਸਰ, ਪੰਜਾਬ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਜਾਂ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫਸਰ ਵੱਲੋਂ ਅਧਿਕਾਰਿਤ ਵਿਅਕਤੀ ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀ ਲਿਜਾਏਗਾ।
ਇਸ ਤੋਂ ਇਲਾਵਾ ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈਂਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ’ਤੇ ਤਾਇਨਾਤ ਹੋਣ ਤੇ ਅਬਜਰਵਰ ਪ੍ਰਸ਼ਾਸਨਿਕ/ਪੁਲਿਸ ਅਧਿਕਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ/ਕਾਊਟਿੰਗ ਨਾਲ ਸਬੰਧਤ ਸਰਕਾਰੀ ਕਮਚਾਰੀਆਂ ’ਤੇ ਲਾਗੂ ਨਹੀ ਹੋਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ ਕਰਨ ਲਈ ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ਵਾਇਰਲੈਸ ਸੈੱਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਅਤੇ ਪੋਸਟਰ /ਸੈਨਰ ਲਗਾਉਣ ਨਾਲ ਚੋਣ ਪ੍ਰਕਿਰਿਆਂ ਦੌਰਾਨ ਅਮਨ ਸ਼ਾਂਤੀ ਭੰਗ ਹੋਣ ਦਾ ਅੰਦੇਸ਼ਾ ਹੈ, ਜਿਸ ਨਾਲ ਅਮਨ ਕਾਨੂੰਨ ਦੀ ਪਾਲਣਾ ਕਰਨ ਲਈ ਤਾਇਨਾਤ ਸੁਰੱਖਿਆ ਬਲਾ ਦੇ ਕੰਮ ਵਿੱਚ ਵਿਘਨ ਪੈਦਾ ਹੋ ਸਕਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਤਰਾ ਹੋ ਸਕਦਾ ਹੈ। ਪ੍ਰਾਈਵੇਟ/ਸਰਕਾਰੀ ਸੰਪਤੀ ਅਤੇ ਮਾਨਵ ਜੀਵਨ ਨੂੰ ਹਾਨੀ ਪਹੁੰਚ ਸਕਦੀ ਹੈ। ਇਸ ਲਈ ਚੋਣਾ ਦੇ ਕੰਮ ਨੂੰ ਨਿਰਵਿਘਨ, ਸ਼ਾਂਤੀ ਪੂਰਵਕ ਨੇਪਰੇ ਚਾੜ੍ਹਨ ਲਈ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ