ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਸਕੂਲ ਆਫ ਐਮੀਨੈਂਸ ਖਰੜ ਵਿਖੇ ਸੈਮੀਨਾਰ ਕਰਵਾਇਆ
ਖਰੜ, 23 ਮਈ (ਹਿੰ.ਸ.)| ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਕਰਨੈਲ ਸਿੰਘ ਉਪ ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਅੱਜ ਸਕੂਲ ਆਫ ਐਮੀਨੈਂਸ ਖਰੜ, ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦੌਰਾਨ ਕਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨਯੋਗ ਪੰ
ਸੈਮੀਨਾਰ ਦੌਰਾਨ ਕਰਨੈਲ ਸਿੰਘ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ।


ਖਰੜ, 23 ਮਈ (ਹਿੰ.ਸ.)| ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਕਰਨੈਲ ਸਿੰਘ ਉਪ ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਅੱਜ ਸਕੂਲ ਆਫ ਐਮੀਨੈਂਸ ਖਰੜ, ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦੌਰਾਨ ਕਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨਯੋਗ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਧਿਆਨ ਵਿੱਚ ਕੋਈ ਨਸ਼ਾ ਵੇਚਦਾ ਜਾਂ ਨਸ਼ਾ ਕਰਦਾ ਪਾਇਆ ਜਾਂਦਾ ਹੈ ਤਾਂ ਇਸ ਸਬੰਧੀ ਤੁਰੰਤ ਵਟਸਐਪ ਨੰਬਰ 9779100200, ਪੁਲਿਸ ਹੈਲਪਲਾਈਨ ਨੰਬਰ 112 ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ਵਿੱਚ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਨਸ਼ਾ ਵੇਚਣ ਵਾਲਿਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਦਾ ਇਲਾਜ ਕਰਵਾਇਆ ਜਾ ਸਕੇ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵੀ ਜਾਗਰੂਕ ਕਰਦਿਆਂ ਕਿਹਾ ਕਿ ਨਸ਼ਾ ਬਰਬਾਦੀ ਦਾ ਘਰ ਹੈ, ਜਿਸ ਨਾਲ ਆਮ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ।

ਇਸ ਮੌਕੇ ਉਨ੍ਹਾਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਕਈ ਹਾਦਸੇ ਵਾਪਰਦੇ ਹਨ, ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਾਹਨ ਚਲਾਉਂਦਾ ਪਾਇਆ ਜਾਂਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਤੱਕ ਦੀ ਕੈਦ ਅਤੇ 25 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਇਲਾਵਾ ਜਿਸ ਵਿਅਕਤੀ ਵੱਲੋਂ ਨਾਬਾਲਗ ਨੂੰ ਵਾਹਨ ਦਿੱਤਾ ਜਾਵੇਗਾ, ਉਸ ਖਿਲਾਫ ਵੀ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।

ਉਨ੍ਹਾਂ ਵਾਹਨ ਚਾਲਕਾਂ ਨੂੰ ਸਰਕਾਰ ਵੱਲੋਂ ਚਲਾਈ ਜਾ ਰਹੀ “ਸੜਕ ਹਾਦਸਿਆਂ ਵਿੱਚ ਮਦਦ ਕਰਨ ਵਾਲੇ ਨੇਕ ਵਿਅਕਤੀਆਂ ਲਈ ਇਨਾਮ ਯੋਜਨਾ” ਸਕੀਮ ਬਾਰੇ ਵੀ ਜਾਣੂ ਕਰਵਾਇਆ ਅਤੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਸੜਕ ਹਾਦਸੇ ਵਿੱਚ ਜ਼ਖਮੀ ਵਿਅਕਤੀ ਦੀ ਮਦਦ ਕਰਦਾ ਹੈ ਤਾਂ ਉਸਨੂੰ “ਫਰਿਸ਼ਤੇ ਸਕੀਮ” ਤਹਿਤ ਸਰਕਾਰ ਵੱਲੋਂ 2000 ਰੁਪਏ ਇਨਾਮ ਵਜੋਂ ਦਿੱਤੇ ਜਾਂਦੇ ਹਨ। ਕਰਨੈਲ ਸਿੰਘ ਨੇ ਸੈਮੀਨਾਰ ਵਿੱਚ ਹਾਜ਼ਰ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ, ਸ਼ਰਾਬ ਪੀ ਕੇ ਵਾਹਨ ਨਾ ਚਲਾਉਣ, ਤੇਜ਼ ਰਫਤਾਰ ਤੋਂ ਬਚਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਭੁਪਿੰਦਰ ਸਿੰਘ, ਸਕੂਲ ਸਟਾਫ ਅਤੇ ਟ੍ਰੈਫਿਕ ਪੁਲਿਸ ਦੇ ਕਰਮਚਾਰੀ ਏ.ਐਸ.ਆਈ ਗੁਰਚਰਨ ਸਿੰਘ ਅਤੇ ਏ.ਐਸ.ਆਈ ਬਲਵਿੰਦਰ ਸਿੰਘ ਵੀ ਹਾਜ਼ਰ ਸਨ। ਸਕੂਲ ਦੇ ਪ੍ਰਿੰਸੀਪਲ ਭੁਪਿੰਦਰ ਸਿੰਘ ਅਤੇ ਸਕੂਲ ਸਟਾਫ ਵੱਲੋਂ ਕਰਨੈਲ ਸਿੰਘ ਦਾ ਸਕੂਲ ਵਿੱਚ ਪਹੁੰਚਣ ਅਤੇ ਵਿਦਿਆਰਥੀਆਂ ਨਾਲ ਪ੍ਰੇਰਣਾਦਾਇਕ ਵਿਚਾਰ ਸਾਂਝੇ ਕਰਨ ਲਈ ਧੰਨਵਾਦ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande