
ਨਵਾਂ ਸ਼ਹਿਰ, 23 ਮਈ (ਹਿੰ.ਸ.)। ਜ਼ਿਲ੍ਹਾ ਚੋਣ ਅਫਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੋਟਰ ਸੂਚੀਆ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ ਦੌਰਾਨ ਸਾਰੇ ਵੋਟਰ ਨੂੰ ਇਨੋਮੀਰੇਸ਼ਨ ਫਾਰਮ ਭਰਨਾ ਜ਼ਰੂਰੀ ਹੋਵੇਗਾ। ਜਿਨ੍ਹਾਂ ਵੋਟਰ ਦੁਆਰਾ ਇਨੋਮੀਰੇਸ਼ਨ ਫਾਰਮ ਨਹੀਂ ਭਰਿਆ ਜਾਵੇਗਾ ਉਨ੍ਹਾਂ ਦਾ ਨਾਮ ਡਰਾਫਟ ਵੋਟਰ ਸੂਚੀ ਵਿੱਚ ਨਾਮ ਸ਼ਾਮਿਲ ਨਹੀਂ ਹੋਵੇਗਾ।
ਉਨ੍ਹਾਂ ਜਾਣਾਕਰੀ ਸਾਂਝੀ ਕਰਦਿਆਂ ਦੱਸਿਆ ਕਿ ਸਪੈਸ਼ਲ ਇੰਨਟੈਸਿਵ ਰਵੀਜ਼ਨ (ਐੱਸ.ਆਈ.ਆਰ.) ਤਹਿਤ ਪੂਰੇ ਪੰਜਾਬ ਵਿੱਚ ਅਤੇ ਇਸ ਜ਼ਿਲ੍ਹੇ ਵਿੱਚ ਸ਼ਹੀਦ ਭਗਤ ਸਿੰਘ ਨਗਰ ਵਿੱਚ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐੱਲ.ਓਜ਼ ਘਰੋ-ਘਰੀ ਜਾ ਕੇ ਵੋਟਰ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ ਜ਼ਿਲ੍ਹੇ ਵਿੱਚ 615 ਬੀ.ਐਲ.ਓਜ਼, 62 ਸੁਪਰਵਾਈਜਰ, 03 ਚੋਣਕਾਰ ਰਜਿਸਟ੍ਰੇਸ਼ਨ ਅਫਸਰ, 6 ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ, ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ. ਸਬੰਧੀ ਬੀ.ਐੱਲ.ਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ 2026 ਤੋਂ 24 ਜੂਨ 2026 ਤੱਕ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਿਲ ਕਰਨਾ ਅਤੇ ਅਯੋਗ ਵੋਟਰਾਂ ਨੂੰ ਵੋਟਰ ਸੂਚੀ ਬਾਹਰ ਕਰਨਾ ਹੈ। ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ, ਜਿਸਦੇ ਲਈ ਇੱਕ ਸਾਲ ਤੱਕ ਦੀ ਕੈਦ ਦੀ ਸਜਾ ਦੀ ਵਿਵਸਥਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਪੈਸ਼ਲ ਇੰਨਟੈਸਿਵ ਰਵੀਜ਼ਨ ਲਈ ਇੱਕ ਵੋਟਰ ਸੂਚੀ 2003 ਦਾ ਮੌਜੂਦ ਵੋਟਰ ਸੂਚੀ 2025 ਨਾਮ ਮੈਪਿੰਗ/ਮਿਲਾਨ ਕੀਤਾ ਜਾਣਾ ਹੈ।
ਐੱਸ.ਆਈ.ਆਰ. ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24 ਜੁਲਾਈ 2026 ਤੱਕ ਕੀਤਾ ਜਾਵੇਗਾ। ਵੋਟਰ ਸੂਚੀ ਦੀ ਖਰੜਾ ਮਿਤੀ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ ਮਿਤੀ 31 ਜੁਲਾਈ 2026 ਤੋਂ 30 ਅਗਸਤ 2026 ਤੱਕ ਪੇਸ਼ ਕੀਤੇ ਜਾਣ ਸਕਦੇ ਹਨ। ਦਾਅਵੇ ਅਤੇ ਇਤਰਾਜ਼ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01 ਅਕਤੂਬਰ 2026 ਨੂੰ ਕੀਤੀ ਜਾਵੇਗੀ। ਜ਼ਿਲ੍ਹੇ ਵਿੱਚ ਪ੍ਰੀ-ਮੈਪਿੰਗ ਦੌਰਾਨ ਸਾਲ 2003 ਦੇ ਵੋਟਰ ਦਾ ਮਿਲਣ ਵੋਟਰ ਸੂਚੀ 2025 ਦੇ ਵੋਟਰ ਨਾਲ ਲੱਗਭਗ 89 ਪ੍ਰਤੀਸ਼ਤ ਮੁਕੰਮਲ ਕੀਤਾ ਜਾ ਚੁੱਕਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ