ਨਗਰ ਨਿਗਮ ਚੋਣਾਂ ਵਿੱਚ ਹੂੰਝਾ ਫੇਰੂ ਜਿੱਤ ਪ੍ਰਾਪਤ ਕਰੇਗਾ ਅਕਾਲੀ ਦਲ : ਪਰਵਿੰਦਰ ਸਿੰਘ ਸੋਹਾਣਾ
ਮੋਹਾਲੀ, 24 ਮਈ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਮੋਹਾਲੀ ਦੇ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਹੈ ਕਿ 26 ਮਈ ਨੂੰ ਮੋਹਾਲੀ ਨਗਰ ਨਿਗਮ ਦੀਆਂ ਪੈਣ ਵਾਲੀਆਂ ਵੋਟਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਦਰਜ ਕਰਨਗੇ। ਪਾਰਟੀ ਦੇ ਵੱਖ-ਵੱਖ ਉਮੀਦਵਾਰਾ
ਲੋਕਾਂ ਦੇ ਇਕੱਠ ਨਾਲ ਪਰਵਿੰਦਰ ਸਿੰਘ ਸੋਹਾਣਾ।


ਮੋਹਾਲੀ, 24 ਮਈ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਮੋਹਾਲੀ ਦੇ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਹੈ ਕਿ 26 ਮਈ ਨੂੰ ਮੋਹਾਲੀ ਨਗਰ ਨਿਗਮ ਦੀਆਂ ਪੈਣ ਵਾਲੀਆਂ ਵੋਟਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਦਰਜ ਕਰਨਗੇ। ਪਾਰਟੀ ਦੇ ਵੱਖ-ਵੱਖ ਉਮੀਦਵਾਰਾਂ ਦੇ ਹੱਕ ਵਿੱਚ ਹੋਏ ਇਕੱਠਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਸਮੁੱਚੇ ਮੋਹਾਲੀ ਸ਼ਹਿਰ ਵਿੱਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ ਜਿਸ ਤੋਂ ਇਹ ਗੱਲ ਤੈਅ ਹੈ ਕਿ ਅਕਾਲੀ ਦਲ ਦੇ ਸਾਰੇ ਉਮੀਦਵਾਰ ਜਿੱਤ ਦਰਜ ਕਰਨਗੇ।

ਉਹਨਾਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਸਰਕਾਰਾਂ ਨੇ ਪਿਛਲੇ ਨੌ ਸਾਲਾਂ ਦੌਰਾਨ ਮੋਹਾਲੀ ਸ਼ਹਿਰ ਦਾ ਵਿਕਾਸ ਕਰਨ ਦੀ ਥਾਂ ਉਲਟਾ ਮੋਹਾਲੀ ਦਾ ਵਿਨਾਸ਼ ਕੀਤਾ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਦੀ 10 ਸਾਲਾਂ ਦੀ ਸਰਕਾਰ ਸਮੇਂ ਮੋਹਾਲੀ ਸ਼ਹਿਰ ਦੀ ਨੁਹਾਰ ਬਦਲਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਗਈ ਅਤੇ ਮੋਹਾਲੀ ਨਗਰ ਨਿਗਮ ਉੱਤੇ ਜਿੱਤ ਦਰਜ ਕਰਨ ਤੋਂ ਬਾਅਦ ਮੋਹਾਲੀ ਸ਼ਹਿਰ ਅਤੇ ਮੋਹਾਲੀ ਨਾਲ ਜੁੜੇ ਹੋਏ ਸਮੁੱਚੇ ਪਿੰਡਾਂ ਦੇ ਸਾਰੇ ਮਸਲੇ ਅਤੇ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ 26 ਮਈ ਨੂੰ ਤੱਕੜੀ ਦੇ ਨਿਸ਼ਾਨ ਤੇ ਮੋਹਰਾਂ ਲਾ ਕੇ ਪਾਰਟੀ ਦੇ ਸਮੁੱਚੇ ਉਮੀਦਵਾਰਾਂ ਨੂੰ ਜਿਤਾਇਆ ਜਾਵੇ ਤਾਂ ਕਿ ਸਮੱਸਿਆ ਵਿੱਚ ਘਿਰੇ ਹੋਏ ਮੋਹਾਲੀ ਸ਼ਹਿਰ ਨੂੰ ਮੁਸ਼ਕਲਾ ਤੋਂ ਨਿਜਾਤ ਦਵਾ ਕੇ ਮੁੜ ਤੋਂ ਵਿਕਾਸ ਦੀ ਲੀਹ ਤੇ ਪਾਇਆ ਜਾ ਸਕੇ।

ਇਸ ਚੋਣ ਮੁਹਿੰਮ ਤਹਿਤ ਦਿਨ ਭਰ ਵਿੱਚ ਅੱਧੀ ਦਰਜਨ ਤੋਂ ਵੱਧ ਮੀਟਿੰਗਾਂ ਕੀਤੀਆਂ ਗਈਆਂ, ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਵੀ ਵਿਸ਼ੇਸ਼ ਤੌਰ ਤੇ ਨਾਲ ਮੌਜੂਦ ਰਹੇ। ਇਹਨਾਂ ਇਕੱਠਾਂ ਨੂੰ ਐਡਵੋਕੇਟ ਸੁਖਵੀਰ ਸਿੰਘ ਗਿੱਲ, ਸੁਖਵਿੰਦਰ ਸਿੰਘ ਭਿੰਦਾ, ਕੁਲਵਿੰਦਰ ਸਿੰਘ, ਕੁਲਵਿੰਦਰ ਕੌਰ ਅਤੇ ਰਮਨਦੀਪ ਸਿੰਘ ਬਾਵਾ ਨੇ ਵੀ ਸੰਬੋਧਨ ਕੀਤਾ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande