
ਫਾਜ਼ਿਲਕਾ, 24 ਮਈ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ, ਅਮਰਪ੍ਰੀਤ ਕੌਰ ਸੰਧੂ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀਆਰਪੀਸੀ 1973 ਦੀ ਧਾਰਾ 144) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫਾਜ਼ਿਲਕਾ ਅਤੇ ਨਗਰ ਪੰਚਾਇਤ ਅਰਨੀ ਵਾਲਾ ਸ਼ੇਖ ਸੁਭਾਨ ਦੀ ਹਦੂਦ ਅੰਦਰ ਨਗਰ ਨਿਗਮ/ਨਗਰ ਕੌਸਲ/ਨਗਰ ਪੰਚਾਇਤ-2026 ਦੀ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਆਏ ਬਾਹਰਲੇ ਵਿਅਕਤੀਆਂ, ਰਿਸ਼ਤੇਦਾਰਾਂ ਅਤੇ ਸਮਰਥਕਾ ਨੂੰ ਚੋਣ ਪ੍ਰਚਾਰ ਖਤਮ ਹੋਣ ਤੋਂ ਤੁਰੰਤ ਬਾਅਦ ਚਲੇ ਜਾਣ ਅਤੇ ਪੋਲਿੰਗ ਖਤਮ ਹੋਣ ਤੱਕ ਨਗਰ ਨਿਗਮ/ਗਰ ਕੌਂਸਲ ਚੋਣਾ ਦੇ ਅਧਿਕਾਰ ਖੇਤਰ ਵਿੱਚ ਦਾਖਲ ਨਾ ਹੋਣ ਦਾ ਹੁਕਮ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿੱਚ ਨਗਰ ਨਿਗਮ/ਨਗਰ ਕੌਂਸਲ/ਨਗਰ ਪੰਚਾਇਤਾਂ ਚੋਣਾ-2026 ਮਿਤੀ 26/05/2026 ਨੂੰ ਹੋਣ ਜਾ ਰਹੀਆਂ ਹਨ। ਇਸ ਸਬੰਧੀ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੇ ਸੈਕਸ਼ਨ 110 ਤਹਿਤ 48 ਵਿਚ ਕੀਤੀ ਗਈ ਵਿਵਸਥਾ ਅਨੁਸਾਰ ਚੋਣਾ ਸਮਾਪਤ ਹੋਣ ਤੋਂ 48 ਘੰਟੇ ਪਹਿਲਾ ਕੋਈ ਵੀ ਪਬਲਿਕ ਮੀਟਿੰਗ ਨਹੀਂ ਕੀਤੀ ਜਾਵੇਗੀ। ਚੋਣਾ ਨੂੰ ਅਮਨ ਅਮਾਨ ਤੇ ਪਾਰਦਰਸਤਾ ਨਾਲ ਨੇਪਰੇ ਚੜਾਉਣ ਲਈ ਬਾਹਰੋਂ ਆਏ ਵਿਅਕਤੀਆਂ ਦਾ ਚੋਣ ਪ੍ਰਕਿਰਿਆਂ ਵਿਚ ਵਿਘਨ ਨਾ ਪਾਉਣ ਲਈ ਢੁੱਕਵੇ ਕਦਮ ਚੁੱਕੇ ਜਾਣੇ ਜਰੂਰੀ ਹਨ। ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਬਾਹਰੇ ਆਏ ਵਿਅਕਤੀ ਅਣਅਧਿਕਾਰਿਤ ਤੌਰ ਤੇ ਪੋਲਿੰਗ ਸਟੇਸ਼ਨ ਦੇ ਨਜਦੀਕ/ਆਲੇ ਦੁਆਲੇ ਨਾ ਆਉਣ।
ਇਹ ਹੁਕਮ ਸਿਵਲ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ ਅਤੇ ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀ ਹੋਣਗੇ। ਇਹ ਹੁਕਮ 26 ਮਈ 2026 ਤੱਕ ਲਾਗੂ ਰਹਿਣਗੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ