ਚੋਣਾਂ 2026 : ਐੱਸ.ਐੱਸ.ਪੀ. ਬਟਾਲਾ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ’ਚ ਫਲੈਗ ਮਾਰਚ
ਬਟਾਲਾ,24 ਮਈ (ਹਿੰ.ਸ.)। ਨਿਗਮ ਚੋਣਾਂ ਨੂੰ ਲੈ ਕੇ ਡਾ. ਮਹਿਤਾਬ ਸਿੰਘ, ਐੱਸ.ਐੱਸ.ਪੀ ਬਟਾਲਾ ਵਲੋਂ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਬਿਨਾਂ ਕਿਸੇ ਡਰ ਭੈਅ ਤੋਂ ਸੁਚਾਰੂ ਢੰਗ ਨਾਲ ਮੁਕੰਮਲ ਕਰਵਾਉਣ ਲਈ ਸਖਤ ਪ੍ਰਬੰਧ ਕੀਤੇ ਹਨ ਅਤੇ ਰੋਜ਼ਾਨਾ ਬਟਾਲਾ ਪੁਲਿਸ ਵਲੋਂ ਫਲੈਗ ਮਾਰਚ ਕੀਤਾ ਜਾ ਰਿਹਾ ਹੈ। ਗਾਂਧੀ ਚੌ
ਫਲੈਗ ਮਾਰਚ ਦੌਰਾਨ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ, ਹੋਰ ਪੁਲਿਸ ਅਧਿਕਾਰੀ ਅਤੇ ਪੁਲਿਸ ਫੋਰਸ।


ਬਟਾਲਾ,24 ਮਈ (ਹਿੰ.ਸ.)। ਨਿਗਮ ਚੋਣਾਂ ਨੂੰ ਲੈ ਕੇ ਡਾ. ਮਹਿਤਾਬ ਸਿੰਘ, ਐੱਸ.ਐੱਸ.ਪੀ ਬਟਾਲਾ ਵਲੋਂ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਬਿਨਾਂ ਕਿਸੇ ਡਰ ਭੈਅ ਤੋਂ ਸੁਚਾਰੂ ਢੰਗ ਨਾਲ ਮੁਕੰਮਲ ਕਰਵਾਉਣ ਲਈ ਸਖਤ ਪ੍ਰਬੰਧ ਕੀਤੇ ਹਨ ਅਤੇ ਰੋਜ਼ਾਨਾ ਬਟਾਲਾ ਪੁਲਿਸ ਵਲੋਂ ਫਲੈਗ ਮਾਰਚ ਕੀਤਾ ਜਾ ਰਿਹਾ ਹੈ।

ਗਾਂਧੀ ਚੌਂਕ ਬਟਾਲਾ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਬਟਾਲਾ, ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ 26 ਮਈ ਨੂੰ ਹੋ ਰਹੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਬਟਾਲਾ ਪੁਲਿਸ ਪੂਰੀ ਮੁਸ਼ਤੈਦ ਹੈ ਅਤੇ ਲਾਅ ਐਂਡ ਆਰਡਰ ਨੂੰ ਸੁਨਿਸ਼ਚਿਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਫਲੈਗ ਮਾਰਚ ਗਾਂਧੀ ਚੌਂਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚੋਂ ਹੁੰਦਾ ਹੋਇਆ ਐੱਸ.ਐੱਸ.ਪੀ ਦਫਤਰ ਵਿਖੇ ਸਮਾਪਤ ਹੋਇਆ। ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਵਲੋਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਇਲਕਿਆਂ ’ਚ ਨਾਕਾਬੰਦੀ ਕਰਦੇ ਹੋਏ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਸ਼ਹਿਰ ਵਾਸੀਆਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਚੋਣਾਂ ਦੌਰਾਨ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਜੇਕਰ ਸ਼ਹਿਰ ਵਾਸੀਆਂ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਪੁਲਸ ਅਧਿਕਾਰੀਆਂ ਦੇ ਧਿਆਨ ’ਚ ਲਿਆਉਣ ਤਾਂ ਜੋ ਉਸ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande