ਪੰਜਾਬ : ਫਿਰੋਜ਼ਪੁਰ ਤੋਂ 28.12 ਕਿਲੋਗ੍ਰਾਮ ਹੈਰੋਇਨ ਬਰਾਮਦ, ਚਾਰ ਗ੍ਰਿਫ਼ਤਾਰ
ਚੰਡੀਗੜ੍ਹ, 24 ਮਈ (ਹਿੰ.ਸ.)। ਕਾਊਂਟਰ ਇੰਟੈਲੀਜੈਂਸ, ਫਿਰੋਜ਼ਪੁਰ ਵੱਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਖ਼ੁਫ਼ੀਆ ਸੂਚਨਾ ਦੇ ਅਧਾਰ ''ਤੇ ਕੀਤੀ ਗਈ ਇਸ ਸਪੈਸ਼ਲ ਰ
ਬਰਾਮਦ ਕੀਤੀ ਗਈ ਹੈਰੋਇਨ


ਚੰਡੀਗੜ੍ਹ, 24 ਮਈ (ਹਿੰ.ਸ.)। ਕਾਊਂਟਰ ਇੰਟੈਲੀਜੈਂਸ, ਫਿਰੋਜ਼ਪੁਰ ਵੱਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਖ਼ੁਫ਼ੀਆ ਸੂਚਨਾ ਦੇ ਅਧਾਰ 'ਤੇ ਕੀਤੀ ਗਈ ਇਸ ਸਪੈਸ਼ਲ ਰੇਡ ਦੌਰਾਨ ਪੁਲਿਸ ਨੇ ਚਾਰ ਹਾਈ-ਪ੍ਰੋਫਾਈਲ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 28.12 ਕਿਲੋਗ੍ਰਾਮ ਹੈਰੋਇਨ ਦੀ ਇੱਕ ਵੱਡੀ ਖੇਪ ਅਤੇ 9.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਸਾਰੀ ਕਾਰਵਾਈ ਫਿਰੋਜ਼ਪੁਰ ਦੇ ਅਧੀਨ ਆਉਂਦੇ ਹਲਕਾ ਗੁਰੂਹਰਸਹਾਏ ਵਿੱਚ ਅੰਜਾਮ ਦਿੱਤੀ ਗਈ।ਪੁਲਿਸ ਹੈਡਕੁਆਰਟਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਹੈਂਡਲਰਾਂ ਨਾਲ ਸਬੰਧ ਸਨ, ਜਿਨ੍ਹਾਂ ਨੇ ਕਥਿਤ ਤੌਰ 'ਤੇ ਮੁਲਜ਼ਮਾਂ ਨੂੰ ਭਾਰਤੀ ਖੇਤਰ ਦੇ ਅੰਦਰ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਅਤੇ ਅੱਗੇ ਵੰਡਣ ਦਾ ਕੰਮ ਸੌਂਪਿਆ ਸੀ। ਜਾਂਚ ਮੁਤਾਬਕ, ਵਿਦੇਸ਼ੀ ਆਕਾਵਾਂ ਨੇ ਇਨ੍ਹਾਂ ਤਸਕਰਾਂ ਨੂੰ ਭਾਰਤੀ ਸਰਹੱਦ ਅੰਦਰ ਡਰੋਨ ਜਾਂ ਹੋਰ ਸਾਧਨਾਂ ਰਾਹੀਂ ਸੁੱਟੀ ਗਈ ਨਸ਼ੇ ਦੀ ਇਸ ਵੱਡੀ ਖੇਪ ਨੂੰ ਸੁਰੱਖਿਅਤ ਟਿਕਾਣੇ 'ਤੇ ਪਹੁੰਚਾਉਣ ਦੀ ਜ਼ਿੰਮੇਵਾਰੀ ਸੌਂਪੀ ਸੀ। ਮੁਲਜ਼ਮਾਂ ਨੇ ਇਸ ਕਰੋੜਾਂ ਰੁਪਏ ਦੀ ਹੈਰੋਇਨ ਨੂੰ ਪੰਜਾਬ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਅੱਗੇ ਸਪਲਾਈ ਅਤੇ ਡਿਸਟ੍ਰੀਬਿਊਟ ਕਰਨਾ ਸੀ, ਪਰ ਉਹ ਆਪਣੀ ਸਾਜ਼ਿਸ਼ ਵਿੱਚ ਕਾਮਯਾਬ ਹੁੰਦੇ, ਇਸ ਤੋਂ ਪਹਿਲਾਂ ਹੀ ਕਾਊਂਟਰ ਇੰਟੈਲੀਜੈਂਸ ਦੀ ਗ੍ਰਿਫ਼ਤ 'ਚ ਆ ਗਏੇ।ਫਿਲਹਾਲ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਅਗਲੇ ਅਤੇ ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਦੀ ਉਮੀਦ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande