ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ, ਸਵੇਰੇ 7.30 ਤੋਂ ਦੁਪਹਿਰ 3:30 ਵਜੇ ਤੱਕ ਖੁੱਲ੍ਹਣਗੇ
ਸ੍ਰੀ ਮੁਕਤਸਰ ਸਾਹਿਬ, 24 ਮਈ (ਹਿੰ.ਸ.)। ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲੇ ਰਹਿਣਗੇ। ਇਹ ਜਾਣਕਾਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤ
ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ


ਸ੍ਰੀ ਮੁਕਤਸਰ ਸਾਹਿਬ, 24 ਮਈ (ਹਿੰ.ਸ.)। ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲੇ ਰਹਿਣਗੇ। ਇਹ ਜਾਣਕਾਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਲਿਆਂਦੀ ਗਈ ਹੈ। ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਸੀ। ਹੁਣ ਗਰਮੀ ਨੂੰ ਵੇਖਦਿਆਂ ਇਹ ਸਮਾਂ ਸਵੇਰੇ 7.30 ਤੋਂ ਦੁਪਹਿਰ ਬਾਅਦ 3:30 ਤੱਕ ਕੀਤਾ ਗਿਆ ਹੈ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਕਤ ਸਮੇਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande