
ਤਰਨ ਤਾਰਨ, 24 ਮਈ (ਹਿੰ.ਸ.)| ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੋਣ ਜਾ ਰਹੀਆਂ ਚੋਣਾਂ ਨੂੰ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਨੇਪਰੇ ਚਾੜ੍ਹਨ ਲਈ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀ ਹਦੂਦ ਅੰਦਰ ਮਿਤੀ 24.05.2026 ਦੀ ਸ਼ਾਮ 5 ਵਜੇ ਤੋਂ ਮਿਤੀ 26.05.2026 ਤੱਕ ਵੱਖ-ਵੱਖ ਗਤੀਵਿਧੀਆਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੀ ਧਾਰਾ 110 ਅਨੁਸਾਰ ਕਿਸੇ ਵੀ ਵਿਅਕਤੀ ਨੂੰ ਪੋਲਿੰਗ ਇਲਾਕੇ ਵਿੱਚ ਕੋਈ ਵੀ ਜਨਤਕ ਮੀਟਿੰਗ ਕਰਨ, ਆਯੋਜਿਤ ਕਰਨ ਜਾਂ ਸ਼ਾਮਿਲ ਹੋਣ 'ਤੇ ਮੁਕੰਮਲ ਪਾਬੰਦੀ ਹੋਵੇਗੀ।ਇਸੇ ਤਰ੍ਹਾਂ ਵੋਟਿੰਗ ਵਾਲੇ ਖੇਤਰ (ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ) ਦੀ ਹਦੂਦ ਤੋਂ ਬਾਹਰ ਦੇ ਵੋਟਰਾਂ/ਵਿਅਕਤੀਆਂ ਦੀ ਮੌਜੂਦਗੀ/ਗਤੀਵਿਧੀਆਂ 'ਤੇ ਮੁਕੰਮਲ ਪਾਬੰਦੀ ਹੋਵੇਗੀ।ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਪੱਤਰ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿੱਚ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੇ ਮੈਂਬਰਾਂ ਦੀਆਂ ਆਮ ਚੋਣਾਂ ਮਿਤੀ 26-05-2026 (ਮੰਗਲਵਾਰ) ਹੋਣ ਜਾ ਰਹੀਆਂ ਹਨ, ਜਿਨ੍ਹਾਂ ਦਾ ਨਤੀਜਾ ਮਿਤੀ 29-05-2026 (ਸ਼ੁੱਕਰਵਾਰ) ਨੂੰ ਘੋਸ਼ਿਤ ਕੀਤਾ ਜਾਵੇਗਾ। ਇਨ੍ਹਾਂ ਚੋਣਾਂ ਮੌਕੇ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ/ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੀ ਧਾਰਾ 110 ਅਧੀਨ ਪੋਲਿੰਗ ਖੇਤਰ ਵਿੱਚ ਕਿਸੇ ਵੀ ਚੋਣ ਲਈ ਵੋਟਿੰਗ ਦੀ ਸਮਾਪਤੀ ਲਈ ਨਿਰਧਾਰਤ ਸਮੇਂ ਤੋਂ 48 ਘੰਟੇ ਪਹਿਲਾਂ ਕਿਸੇ ਵੀ ਵਿਅਕਤੀ ਨੂੰ ਪੋਲਿੰਗ ਇਲਾਕੇ ਵਿੱਚ ਕੋਈ ਵੀ ਜਨਤਕ ਮੀਟਿੰਗ ਕਰਨ, ਆਯੋਜਿਤ ਕਰਨ ਜਾਂ ਸ਼ਾਮਿਲ ਹੋਣ 'ਤੇ ਮੁਕੰਮਲ ਪਾਬੰਦੀ ਅਤੇ ਵੋਟਿੰਗ ਵਾਲੇ ਖੇਤਰ ਦੀ ਹਦੂਦ ਤੋਂ ਬਾਹਰ ਦੇ ਵੋਟਰਾਂ/ਵਿਅਕਤੀਆਂ ਦੀ ਮੌਜੂਦਗੀ/ਗਤੀਵਿਧੀਆਂ 'ਤੇ ਪਾਬੰਦੀ ਲਗਾਉਣੀ ਅਤਿ ਜ਼ਰੂਰੀ ਹੈ। ਇਹ ਹੁਕਮ ਮਿਤੀ 26-05-2026 (ਚੋਣਾਂ ਮੁਕੰਮਲ ਹੋਣ ਤੱਕ) ਤੱਕ ਲਾਗੂ ਰਹਿਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH