ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ‘ਤੇ ‘ਆਪ’ ਦਾ ਕੇਂਦਰ ਸਰਕਾਰ ‘ਤੇ ਹਮਲਾ
ਚੰਡੀਗੜ੍ਹ, 25 ਮਈ (ਹਿੰ.ਸ.)| ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਦੀਆਂ ਨੀਤੀਆਂ
ਕੁਲਦੀਪ ਸਿੰਘ ਧਾਲੀਵਾਲ


ਚੰਡੀਗੜ੍ਹ, 25 ਮਈ (ਹਿੰ.ਸ.)| ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਪੰਜਾਬ ਅਤੇ ਆਮ ਲੋਕਾਂ ਦੇ ਵਿਰੁੱਧ ਹਨ, ਜਿਸ ਕਾਰਨ ਇੰਧਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਆਦਮੀ ਦੀ ਕਮਰ ਤੋੜ ਦਿੱਤੀ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਧਣ ਦੀ ਚੇਤਾਵਨੀ ਦਿੱਤੀ ਸੀ, ਜੋ ਹੁਣ ਸੱਚ ਸਾਬਤ ਹੋ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੀਆਂ ਅੰਤਰਰਾਸ਼ਟਰੀ ਵਪਾਰ ਨੀਤੀਆਂ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਾਲੇ ਫੈਸਲੇ ਹੀ ਦੇਸ਼ ਦੀ ਜਨਤਾ ਲਈ ਮਹਿੰਗੇ ਇੰਧਨ ਦਾ ਕਾਰਨ ਬਣ ਰਹੇ ਹਨ।

ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਬਹੁਤ ਥੋੜ੍ਹਾ ਵਾਧਾ ਕੀਤਾ ਗਿਆ ਹੈ, ਜਦਕਿ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਇਸ ਨਾਲ ਖੇਤੀ ਦੀ ਲਾਗਤ ਹੋਰ ਵੱਧੇਗੀ। ਉਨ੍ਹਾਂ ਚਿੰਤਾ ਜਤਾਈ ਕਿ ਮਹਿੰਗੇ ਇੰਧਨ ਦਾ ਸਿੱਧਾ ਅਸਰ ਸਬਜ਼ੀਆਂ, ਰੋਜ਼ਾਨਾ ਦੀ ਵਰਤੋਂ ਵਾਲੀਆਂ ਵਸਤੂਆਂ ਅਤੇ ਆਵਾਜਾਈ ਖਰਚਾਂ ‘ਤੇ ਪਵੇਗਾ, ਜਿਸ ਨਾਲ ਆਮ ਅਤੇ ਮੱਧ ਵਰਗ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਵਧਣਗੀਆਂ।

ਇੱਕ ਸਵਾਲ ਦੇ ਜਵਾਬ ਵਿੱਚ ਧਾਲੀਵਾਲ ਨੇ ਭਾਜਪਾ ਆਗੂਆਂ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਵੈਟ (ਵੈਲਯੂ ਐਡਿਡ ਟੈਕਸ) ਘਟਾਉਣ ਦੀ ਗੱਲ ਤਾਂ ਕਰਦੇ ਹਨ, ਪਰ ਇਹ ਨਹੀਂ ਦੱਸਦੇ ਕਿ ਕੇਂਦਰ ਸਰਕਾਰ ਨੇ ਇੰਧਨ ‘ਤੇ ਕਿੰਨਾ ਭਾਰੀ ਟੈਕਸ ਲਗਾਇਆ ਹੋਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਤੇਲ ਕੰਪਨੀਆਂ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਹੀ ਲੋਕਾਂ ‘ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande